ਪੰਜਾਬ ਵਾਸੀਆਂ ਲਈ ਵੱਡੇ ਖ਼ਤਰੇ ਦੀ ਘੰਟੀ, ਮੰਡਰਾਉਣ ਲੱਗਾ ਇਹ ਸੰਕਟ

Wednesday, Mar 12, 2025 - 10:45 AM (IST)

ਪੰਜਾਬ ਵਾਸੀਆਂ ਲਈ ਵੱਡੇ ਖ਼ਤਰੇ ਦੀ ਘੰਟੀ, ਮੰਡਰਾਉਣ ਲੱਗਾ ਇਹ ਸੰਕਟ

ਲੁਧਿਆਣਾ (ਸਹਿਗਲ) : ਮਹਾਨਗਰ ’ਚ ਡੇਂਗੂ ਦਾ ਕਹਿਰ ਇਸ ਸਾਲ ਸਮੇਂ ਤੋਂ ਪਹਿਲਾਂ ਸਾਹਮਣੇ ਆ ਸਕਦਾ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਤੇਜ਼ੀ ਨਾਲ ਬਦਲੇ ਮੌਸਮ ਦੇ ਸੁਭਾਅ ਕਾਰਨ ਮੱਛਰ ਸਮੇਂ ਤੋਂ ਪਹਿਲਾਂ ਪੈਦਾ ਹੋ ਸਕਦਾ ਹੈ। ਇਸ ਲਈ ਇਸ ਸਿਰ ਸਾਵਧਾਨ ਰਹਿਣ ਦੀ ਲੋੜ ਹੈ। ਵਰਣਨਯੋਗ ਹੈ ਕਿ ਜਨਵਰੀ ਮਹੀਨੇ ਤੋਂ ਹੁਣ ਤੱਕ ਹਸਪਤਾਲਾਂ ’ਚ ਡੇਂਗੂ ਦੇ 22 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ, ਜਦੋਂਕਿ ਸਿਹਤ ਵਿਭਾਗ ’ਚ ਅਜੇ ਤੱਕ ਇਕ ਵੀ ਮਰੀਜ਼ ਦੀ ਪੁਸ਼ਟੀ ਨਹੀਂ ਕੀਤੀ ਹੈ ਪਰ ਅਧਿਕਾਰੀਆਂ ਦਾ ਕਹਿਣਾ ਹੈ ਕਿ ਡੇਂਗੂ ਦੇ ਮੱਛਰ ’ਤੇ ਕਾਬੂ ਪਾਉਣ ਲਈ ਯੋਜਨਾਬੱਧ ਤਰੀਕੇ ਨਾਲ ਕੰਮ ਕੀਤਾ ਜਾ ਰਿਹਾ ਹੈ। ਇਸ ਸਿਲਸਿਲੇ ’ਚ ਟੀਮਾਂ ਦੀ ਤਾਇਨਾਤੀ ਕੀਤੀ ਜਾ ਰਹੀ ਹੈ ਅਤੇ ਮੱਛਰ ਦੇ ਲਾਰਵੇ ਦੀ ਖੋਜ ਲਈ ਉਨ੍ਹਾਂ ਨੂੰ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਡੇਂਗੂ ਦੇ ਮੱਛਰ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਹੋਟਲ 'ਚ ਰੇਡ ਕਰਨ ਗਈ ਪੁਲਸ ਦੇ ਉੱਡੇ ਹੋਸ਼, 3 ਨੌਜਵਾਨ ਤੇ 2 ਔਰਤਾਂ ਇਤਰਾਜ਼ਯੋਗ ਹਾਲਤ ’ਚ...

ਇਕ ਹੋਰ ਅਧਿਕਾਰੀ ਨੇ ਦੱਸਿਆ ਕਿ ਮੌਜੂਦਾ ਸਮੇਂ ’ਚ ਲੋਕਾਂ ਦੇ ਘਰਾਂ ਦੇ ਅੰਦਰ ਮੱਛਰਾਂ ਦੇ ਪੈਦਾ ਹੋਣ ਦੇ ਆਸਾਰ ਬਣ ਰਹੇ ਹਨ। ਇਸ ਲਈ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਮੱਛਰਾਂ ਤੋਂ ਬਚਾਅ ਲਈ ਘਰ ਦੇ ਆਸ-ਪਾਸ ਅਤੇ ਛੱਤ ’ਤੇ ਬਾਰਿਸ਼ ਅਤੇ ਹੋਰ ਕਿਸੇ ਤਰ੍ਹਾਂ ਦਾ ਪਾਣੀ ਇਕੱਠਾ ਨਾ ਹੋਣ ਦੇਣ ਕਿਉਂਕਿ ਡੇਂਗੂ ਦਾ ਮੱਛਰ ਸਾਫ ਪਾਣੀ ’ਚ ਪੈਦਾ ਹੁੰਦਾ ਹੈ। ਜੇਕਰ ਕਿਸੇ ਜਗ੍ਹਾ ਡੇਂਗੂ ਦੇ ਮਰੀਜ਼ ਸਾਹਮਣੇ ਆਉਂਦੇ ਹਨ ਤਾਂ ਫੌਰਨ ਸਿਹਤ ਵਿਭਾਗ ਨੂੰ ਸੂਚਿਤ ਕਰੋ।

ਇਹ ਵੀ ਪੜ੍ਹੋ : ਕੇਂਦਰ ਨੇ ਪੰਜਾਬ ਨੂੰ ਲੈ ਕੇ ਜਾਰੀ ਕੀਤਾ ਅਲਰਟ, ਇਸ ਖ਼ਤਰਨਾਕ ਬਿਮਾਰੀ ਦੀ ਹੋਈ ਐਂਟਰੀ

ਕੀ ਹਸਪਤਾਲ ਜਾਣਬੁੱਝ ਕੇ ਮਰੀਜ਼ ਨੂੰ ਕਰਦੇ ਹਨ, ਪਾਜ਼ੇਟਿਵ ਜਾਂ ਸਿਹਤ ਵਿਭਾਗ ਛੁਡਾਉਂਦਾ ਹੈ ਜਾਨ

ਮਹਾਨਗਰ ’ਚ ਡੇਂਗੂ ਦੇ ਮਾਮਲੇ ਸਾਹਮਣੇ ਆਉਣ ’ਤੇ ਹਸਪਤਾਲਾਂ ਅਤੇ ਸਿਹਤ ਵਿਭਾਗ ਵਿਚ 36 ਦਾ ਅੰਕੜਾ ਬਣ ਜਾਂਦਾ ਹੈ। ਹਸਪਤਾਲ ’ਚ ਜ਼ਿਆਦਾਤਰ ਪਾਜ਼ੇਟਿਵ ਮਰੀਜ਼ਾਂ ਨੂੰ ਜਿਨ੍ਹਾਂ ਨੂੰ ਹਸਪਤਾਲ ਦੀ ਰਿਪੋਰਟ ’ਚ ਪਾਜ਼ੇਟਿਵ ਦੱਸਿਆ ਜਾਂਦਾ ਹੈ, ਸਿਹਤ ਵਿਭਾਗ ਕ੍ਰਾਸ ਚੈਕਿੰਗ ਦੇ ਨਾਂ ’ਤੇ ਉਨ੍ਹਾਂ ਨੂੰ ਨੈਗੇਟਿਵ ਕਰਾਰ ਦੇ ਦਿੰਦਾ ਹੈ। ਇਸ ਮਾਮਲੇ ’ਚ ਹਸਪਤਾਲ ਪ੍ਰਬੰਧਕਾਂ ਦਾ ਕਹਿਣਾ ਹੈ ਕਿ ਉਹ ਨਿਰਧਾਰਿਤ ਮਾਪਦੰਡਾਂ ਮੁਤਾਬਕ ਹੀ ਮਰੀਜ਼ਾਂ ਦੀ ਜਾਂਚ ਕਰਦੇ ਹਨ ਅਤੇ ਪਾਜ਼ੇਟਿਵ ਹੋਣ ’ਤੇ ਹੀ ਉਸ ਨੂੰ ਪਾਜ਼ੇਟਿਵ ਕਰਾਰ ਦਿੱਤਾ ਜਾਂਦਾ ਹੈ ਅਤੇ ਇਸ ਦੀ ਰਿਪੋਰਟ ਸੈਂਪਲ ਦੇ ਨਾਲ ਸਿਹਤ ਵਿਭਾਗ ਨੂੰ ਭੇਜ ਦਿੱਤੀ ਜਾਂਦੀ ਹੈ। ਉਨ੍ਹਾਂ ’ਚੋਂ ਜ਼ਿਆਦਾਤਰ ਮਰੀਜ਼ਾਂ ਦੀ ਰਿਪੋਰਟ ਨੂੰ ਕਿਵੇਂ ਨੈਗੇਟਿਵ ਕਰਾਰ ਦਿੱਤਾ ਜਾਂਦਾ ਹੈ, ਇਹ ਤਾਂ ਸਿਹਤ ਵਿਭਾਗ ਹੀ ਜਾਣੇ।

ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਵਾਹਨ ਚਾਲਕ ਵੱਡੀ ਮੁਸੀਬਤ 'ਚ, ਡਰਾਈਵਿੰਗ ਲਾਇਸੈਂਸ ਨੂੰ ਲੈ ਕੇ ਪਿਆ ਵੱਡਾ ਪੰਗਾ

ਜਦੋਂਕਿ ਸਿਹਤ ਅਧਿਕਾਰੀਆਂ ਦਾ ਕਹਿਣਾ ਹੈ ਕਿ ਹਸਪਤਾਲ ਪੈਸੇ ਬਣਾਉਣ ਦੇ ਚੱਕਰ ’ਚ ਜ਼ਿਆਦਾਤਰ ਮਰੀਜ਼ਾਂ ਨੂੰ ਡੇਂਗੂ ਪਾਜ਼ੇਟਿਵ ਦੱਸ ਕੇ ਇਲਾਜ ਕਰਦੇ ਹਨ ਅਤੇ ਸਾਧਾਰਣ ਬੁਖਾਰ ਅਤੇ ਵਾਇਰਲ ਦੇ ਮਰੀਜ਼ਾਂ ਤੋਂ ਕਈ ਗੁਣਾ ਜ਼ਿਆਦਾ ਪੈਸੇ ਬਣਾਉਣ ਦੇ ਚੱਕਰ ’ਚ ਅਜਿਹਾ ਕੀਤਾ ਜਾਂਦਾ ਹੈ, ਜਦੋਂਕਿ ਕਈ ਹਸਪਤਾਲ ਇਹ ਕਹਿਣ ਤੋਂ ਗੁਰੇਜ਼ ਨਹੀਂ ਕਰਦੇ ਕਿ ਸਿਹਤ ਵਿਭਾਗ ਆਪਣੀ ਐਫੀਸ਼ਿਐਂਸੀ ਦਿਖਾਉਣ ਦੇ ਚੱਕਰ ’ਚ ਮਰੀਜ਼ਾਂ ਦੀ ਗਿਣਤੀ ਘੱਟ ਦਿਖਾਉਂਦਾ ਹੈ ਅਤੇ ਇਸੇ ਚੱਕਰ ’ਚ ਬੀਮਾਰੀ ਮਹਾਮਾਰੀ ਬਣ ਜਾਂਦੀ ਹੈ।

ਇਹ ਵੀ ਪੜ੍ਹੋ : ਸ੍ਰੀ ਹਰਿਮੰਦਰ ਸਾਹਿਬ ਪਰਿਕਰਮਾ 'ਚ ਵੱਡੀ ਘਟਨਾ, ਪੈ ਗਈਆਂ ਭਾਜੜਾਂ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News