ਵੋਟਾਂ ਵਿਚਾਲੇ ਜਲੰਧਰ ਸ਼ਹਿਰ ਵਿਚ ਵੱਡਾ ਧਮਾਕਾ, ਇਕ ਦੀ ਮੌਤ
Sunday, Dec 14, 2025 - 12:12 PM (IST)
ਜਲੰਧਰ (ਮਾਹੀ, ਸੋਨੂੰ)- ਪੰਜਾਬ ਵਿਚ ਵੱਡਾ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਜਲੰਧਰ ਦੇ ਇਕ ਕਬਾੜ ਦੇ ਗੋਦਾਮ ਵਿੱਚ ਧਮਾਕਾ ਹੋਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ। ਜਲੰਧਰ ਦੇ ਥਾਣਾ 8 ਦੇ ਅਧਿਕਾਰ ਖੇਤਰ ਵਿੱਚ ਪੈਂਦੇ ਸੰਤੋਖਪੁਰਾ ਵਿੱਚ ਇਕ ਕਬਾੜ ਦੇ ਗੋਦਾਮ ਵਿੱਚ ਹੋਏ ਧਮਾਕੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ।
ਮ੍ਰਿਤਕ ਦੀ ਪਛਾਣ ਸੰਤੋਖਪੁਰਾ ਦੇ ਰਹਿਣ ਵਾਲੇ ਰਾਜਿੰਦਰ ਵਜੋਂ ਹੋਈ ਹੈ। ਧਮਾਕਾ ਇੰਨਾ ਭਿਆਨਕ ਸੀ ਕਿ ਉਕਤ ਵਿਅਕਤੀ ਦਾ ਸਿਰ ਹੀ ਧੜ ਨਾਲੋਂ ਵੱਖ ਹੋ ਗਿਆ ਅਤੇ ਚਿੱਥੜੇ ਉੱਡ ਗਏ।
ਸਥਾਨਕ ਲੋਕਾਂ ਨੇ ਘਟਨਾ ਦੀ ਸੂਚਨਾ ਪੁਲਸ ਸਟੇਸ਼ਨ ਨੂੰ ਦਿੱਤੀ। ਪੁਲਸ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਗੋਦਾਮ ਦੇ ਨੇੜੇ ਰਹਿਣ ਵਾਲਿਆਂ ਨੇ ਦੱਸਿਆ ਕਿ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ ਨਾਲ ਨੇੜਲੇ ਘਰਾਂ ਦੀਆਂ ਕੰਧਾਂ ਹਿੱਲ ਗਈਆਂ। ਥਾਣਾ 8 ਦੇ ਇੰਚਾਰਜ ਸਾਹਿਲ ਚੌਧਰੀ ਸਮੇਤ ਪੁਲਸ ਮੌਕੇ 'ਤੇ ਪਹੁੰਚ ਗਈ ਹੈ ਅਤੇ ਜਾਂਚ ਕਰ ਰਹੀ ਹੈ।
