ਪੰਜਾਬ ਦੇ ਇਸ ਇਲਾਕੇ ''ਚ ਹੋਇਆ ਵੱਡਾ ਧਮਾਕਾ, 4 ਲੋਕ ਝੁਲਸੇ
Friday, Jul 25, 2025 - 06:44 PM (IST)

ਬਟਾਲਾ (ਗੁਰਪ੍ਰੀਤ)- ਬਟਾਲਾ ਦੇ ਉਮਰਪੁਰਾ ਇਲਾਕੇ 'ਚ ਅੱਜ ਇਕ ਵੱਡਾ ਹਾਦਸਾ ਵਾਪਰਿਆ, ਜਦ ਸੜਕ ਹੇਠ ਲੰਘ ਰਹੀ ਗੈਸ ਪਾਈਪ ਲਾਈਨ ਅਚਾਨਕ ਫਟ ਗਈ। ਇੰਟਰਨੈਟ ਦੀ ਤਾਰ ਪਾਉਣ ਦੇ ਕੰਮ ਦੌਰਾਨ ਹੋਏ ਇਸ ਧਮਾਕੇ ਨਾਲ ਨੇੜਲੇ ਇਲਾਕੇ ਵਿੱਚ ਦਹਿਸ਼ਤ ਦੀ ਲਹਿਰ ਦੌੜ ਗਈ।
ਇਹ ਵੀ ਪੜ੍ਹੋ- ਤਰਨਤਾਰਨ ਦੇ 4 ਪਿੰਡਾਂ 'ਚੋਂ ਪੰਚਾਇਤੀ ਚੋਣਾਂ ਮੁਲਤਵੀ
ਇਸ ਹਾਦਸੇ 'ਚ ਦੁਕਾਨ ਅੰਦਰ ਬੈਠੇ ਚਾਰ ਲੋਕ ਅੱਗ ਲੱਗਣ ਕਾਰਨ ਝੁਲਸ ਗਏ, ਜਿਨ੍ਹਾਂ ਨੂੰ ਤੁਰੰਤ ਬਟਾਲਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਚਸ਼ਮਦੀਦਾਂ ਮੁਤਾਬਕ ਧਮਾਕਾ ਬਹੁਤ ਜ਼ਬਰਦਸਤ ਸੀ, ਜਿਸ ਕਾਰਨ ਪੂਰੇ ਇਲਾਕੇ ਵਿੱਚ ਡਰ ਦਾ ਮਾਹੌਲ ਬਣ ਗਿਆ।
ਇਹ ਵੀ ਪੜ੍ਹੋ- ਪੰਜਾਬ 'ਚ ਇਕ ਹੋਰ ਅੰਤਰਰਾਸ਼ਟਰੀ ਹਵਾਈ ਅੱਡਾ ਤਿਆਰ
ਚਾਰ ਜ਼ਖਮੀਆਂ ਵਿੱਚੋਂ ਦੋ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ, ਜਿਸ ਵਿੱਚ ਇੱਕ 10 ਸਾਲਾ ਬੱਚਾ ਵੀ ਸ਼ਾਮਲ ਹੈ। ਹਾਦਸੇ ਤੋਂ ਬਾਅਦ ਪ੍ਰਸ਼ਾਸਨ ਵਲੋਂ ਇਲਾਕੇ ਨੂੰ ਸੁਰੱਖਿਅਤ ਬਣਾਉਣ ਦੀ ਕਾਰਵਾਈ ਜਾਰੀ ਹੈ ਅਤੇ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ ਵਿਚ ਹੁਣ ਰਾਸ਼ਨ ਡਿਪੂਆਂ ਤੋਂ ਨਹੀਂ ਮਿਲੇਗੀ ਕਣਕ !
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8