ਪੰਜਾਬ ''ਚ ਦਿਨ-ਦਿਹਾੜੇ ਔਰਤ ਨਾਲ ਵਾਪਰੀ ਵੱਡੀ ਵਾਰਦਾਤ
Thursday, Feb 20, 2025 - 05:08 PM (IST)

ਦੀਨਾਨਗਰ(ਗੋਰਾਇਆ)- ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਅੱਡਾ ਗਾਲਹੜੀ ਵਿਖੇ ਦਿਨ-ਦਿਹਾੜੇ ਲੁੱਟੇਰਿਆਂ ਵੱਲੋਂ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਪਲਵਿੰਦਰ ਸਿੰਘ ਵਾਸੀ ਜੈਨਪੁਰ ਨੇ ਦੱਸਿਆ ਕਿ ਮੇਰੀ ਪਤਨੀ ਮਨਜਿੰਦਰ ਕੌਰ ਬੇਟੀ ਨਾਲ ਪੰਜਾਬ ਨੈਸ਼ਨਲ ਬੈਂਕ ਬਹਿਰਾਮਪੁਰ ਤੋਂ ਆਪਣੇ ਕਿਸੇ ਜ਼ਰੂਰੀ ਕੰਮ ਲਈ 30 ਹਜ਼ਾਰ ਰੁਪਏ ਕੱਢਵਾ ਕੇ ਐਕਟਿਵਾ 'ਤੇ ਪਿੰਡ ਆ ਰਹੀ ਸੀ। ਜਦੋਂ ਉਹ ਅੱਡਾ ਗਾਹਲੜੀ ਨੇੜੇ ਪਹੁੰਚੇ ਤਾਂ ਪਿੱਛੋ ਇੱਕ ਮੋਟਰਸਾਈਕਲ 'ਤੇ ਸਵਾਰ ਤਿੰਨ ਨੌਜਵਾਨ ਜਿਹਨਾਂ ਆਪਣੇ ਮੂੰਹ ਕੱਪੜੇ ਨਾਲ ਬੰਨੇ ਹੋਏ ਸਨ ਅਤੇ ਮਨਜਿੰਦਰ ਕੌਰ ਤੋਂ ਪਰਸ ਖੋ ਲਿਆ, ਜਿਸ ਵਿੱਚ 30 ਹਜ਼ਾਰ ਰੁਪਏ ਨਕਦੀ ਸੀ, ਜੋ ਕਿ ਲੁਟੇਰੇ ਲੁੱਟ ਕੇ ਅੱਡਾ ਗਾਹਲੜੀ ਵਾਲੀ ਸਾਇਡ ਨੂੰ ਫਰਾਰ ਹੋ ਗਏ ।
ਇਹ ਵੀ ਪੜ੍ਹੋ- ਪੰਜਾਬ 'ਚ ਟ੍ਰੈਵਲ ਏਜੰਟਾਂ ਖ਼ਿਲਾਫ਼ ਬੰਪਰ ਐਕਸ਼ਨ! 52 ਨੂੰ ਜਾਰੀ ਹੋਇਆ ਨੋਟਿਸ
ਲੁੱਟ-ਖੋਹ ਸਮੇਂ ਮਨਜਿੰਦਰ ਕੌਰ ਐਕਟਿਵਾ ਤੋਂ ਹੇਠਾਂ ਡਿੱਗਣ ਕਾਰਨ ਜ਼ਖ਼ਮੀ ਹੋ ਗਈ ਤੇ ਉਸ ਦੇ ਸਿਰ 'ਤੇ ਸੱਟ ਲੱਗ ਕਾਰਨ ਅੱਧੀ ਦਰਜਨ ਤੋਂ ਵੱਧ ਟਾਂਕੇ ਲੱਗੇ ਹਨ, ਜੋ ਗੁਰਦਾਸਪੁਰ ਵਿਖੇ ਹਸਪਤਾਲ ਵਿਚ ਇਲਾਜ ਲਈ ਦਾਖ਼ਲ ਹੈ। ਪਲਵਿੰਦਰ ਸਿੰਘ ਵੱਲੋਂ ਇਸ ਸਾਰੀ ਲੁੱਟ-ਖੋਹ ਦੀ ਘਟਨਾ ਸਬੰਧੀ ਪੁਲਸ ਥਾਣਾ ਦੋਰਾਂਗਲਾ ਨੂੰ ਸੂਚਨਾ ਦੇ ਦਿੱਤੀ ਗਈ ਹੈ। ਪੁਲਸ ਵੱਲੋਂ ਸੜਕ ਕਿਨਾਰੇ ਲੱਗੇ ਸੀਸੀਟੀਵੀ ਕੈਮਰੇ ਖੰਗਾਲ ਕੇ ਲੁਟੇਰਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ ।
ਇਹ ਵੀ ਪੜ੍ਹੋ- ਪੰਜਾਬ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਚੱਲੀਆਂ ਤਾਬੜਤੋੜ ਗੋਲੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8