ਦਿਨ-ਦਿਹਾੜੇ ਅੰਮ੍ਰਿਤਸਰ ''ਚ ਵੱਡੀ ਵਾਰਦਾਤ, ਕਾਰ ਸਵਾਰ ''ਤੇ ਨੌਜਵਾਨਾਂ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ

05/28/2024 6:34:45 PM

ਅੰਮ੍ਰਿਤਸਰ (ਗੁਰਪ੍ਰੀਤ)- ਅੰਮ੍ਰਿਤਸਰ 'ਚ ਇਕ ਵੱਡੀ ਵਾਰਦਾਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਅੰਮ੍ਰਿਤਸਰ ਤੋਂ ਐਡਵੋਕੇਟ ਵਨੀਤ ਮਹਾਜਨ ਆਪਣੀ ਪਤਨੀ ਨਾਲ ਜਦੋਂ ਘਰ ਜਾ ਰਿਹਾ ਸੀ ਤਾਂ ਸਾਹਮਣੇ ਤੋਂ ਕੁਝ ਨੌਜਵਾਨ ਆਏ ਅਤੇ ਉਨ੍ਹਾਂ ਦੀ ਗੱਡੀ 'ਤੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਜਿਸ ਤੋਂ ਬਾਅਦ ਉਹਨਾਂ ਦੇ ਵੱਲੋਂ ਪੁਲਸ ਨੂੰ ਇਤਲਾਹ ਦਿੱਤੀ ਗਈ ਤਾਂ ਪੁਲਸ ਨੇ ਮੌਕੇ 'ਤੇ ਜਾ ਕੇ ਇਨਵੈਸਟੀਗੇਸ਼ਨ ਸ਼ੁਰੂ ਕਰ ਦਿੱਤੀ।  

ਇਹ ਵੀ ਪੜ੍ਹੋ- ਦਿੱਲੀ ਦੇ CM ਕੇਜਰੀਵਾਲ ਦਾ ਅੰਮ੍ਰਿਤਸਰ 'ਚ ਜ਼ੋਰਦਾਰ ਪ੍ਰਚਾਰ, PM ਮੋਦੀ ਤੇ ਅਮਿਤ ਸ਼ਾਹ ਦੇ ਵਿੰਨ੍ਹੇ ਨਿਸ਼ਾਨੇ

ਇਸ ਦੌਰਾਨ ਅੰਮ੍ਰਿਤਸਰ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਪ੍ਰਦੀਪ ਸੈਣੀ ਦਾ ਕਹਿਣਾ ਹੈ ਕਿ ਦੇਖ ਲਓ ਲਾਅ ਐਂਡ ਆਰਡਰ ਦੇ ਹਾਲਾਤ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰ ਰਿਹਾ ਹੈ। ਇਸ ਮਾਮਲੇ 'ਚ ਪੁਲਸ ਦਾ ਕਹਿਣਾ ਹੈ ਕਿ ਜਦੋਂ ਸਾਨੂੰ ਤਲਬ ਮਿਲਦੀ ਹੈ ਤੇ ਉਹ ਆਪਣੀ ਪੁਲਸ ਪਾਰਟੀ ਦੇ ਨਾਲ ਉਥੇ ਪਹੁੰਚਦੇ ਨੇ ਫਿਲਹਾਲ ਉਹਨਾਂ ਦੇ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਜੋ ਵੀ ਸਾਹਮਣੇ ਦੋਸ਼ੀ ਪਾਇਆ ਗਿਆ ਪੁਲਸ ਉਸ 'ਤੇ ਕਾਰਵਾਈ ਕਰੇਗੀ।

ਇਹ ਵੀ ਪੜ੍ਹੋ- ਫਿਰੋਜ਼ਪੁਰ 'ਚ ਵਪਾਰੀਆਂ ਦੀ ਮੀਟਿੰਗ ਦੌਰਾਨ ਗਰਜ਼ੇ CM ਕੇਜਰੀਵਾਲ-ਜੇਕਰ 13 MP ਦਿਓਗੇ ਤਾਂ ਮਸਲੇ ਹੱਲ ਹੋਣਗੇ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Shivani Bassan

Content Editor

Related News