ਬਠਿੰਡਾ ’ਚ ਵੱਡੀ ਵਾਰਦਾਤ, ਇਕੋ ਰਾਤ ’ਚ ਦੋ ਚੌਕੀਦਾਰਾਂ ਦਾ ਬੇਰਹਿਮੀ ਨਾਲ ਕਤਲ

Saturday, Oct 22, 2022 - 06:40 PM (IST)

ਬਠਿੰਡਾ ’ਚ ਵੱਡੀ ਵਾਰਦਾਤ, ਇਕੋ ਰਾਤ ’ਚ ਦੋ ਚੌਕੀਦਾਰਾਂ ਦਾ ਬੇਰਹਿਮੀ ਨਾਲ ਕਤਲ

ਬਠਿੰਡਾ (ਸੁਖਵਿੰਦਰ) : ਤਿਉਹਾਰਾਂ ਦੇ ਸੀਜਨ ਵਿਚ ਪੁਲਸ ਪ੍ਰਸ਼ਾਸਨ ਵੱਲੋਂ ਕੀਤੀ ਜਾ ਰਹੇ ਮੁਸਤੈਦੀ ਵਰਤਣ ਲਈ ਜਗ੍ਹਾ-ਜਗ੍ਹਾ ’ਤੇ ਚੌਕੀਦਾਰ ਲਗਾਏ ਗਏ ਹਨ, ਇਸ ਦੌਰਾਨ ਦੋ ਚੌਕੀਦਾਰਾਂ ਦਾ ਕਤਲ ਹੋ ਗਿਆ, ਜਿਸ ਨਾਲ ਇਲਾਕੇ ਵਿਚ ਹੜਕੰਪ ਮਚ ਗਿਆ । ਮਲੋਟ ਰੋਡ ’ਤੇ ਇਕ ਸੌ ਰਹੇ ਬਜ਼ੁਰਗ ਚੌਕੀਦਾਰ ਨੂੰ ਅਣਪਛਾਤੇ ਲੋਕਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ, ਜਦਕਿ ਮਾਨਸਾ ਰੋਡ ’ਤੇ ਸੌ ਰਹੇ ਇਕ ਵਿਅਕਤੀ ਦੀ ਕਿਸੇ ਨੇ ਇੱਟਾਂ ਮਾਰ ਕੇ ਹੱਤਿਆ ਕਰ ਦਿੱਤੀ। ਦੋਵੇ ਲਾਸ਼ਾਂ ਨੂੰ ਸਹਾਰਾ ਜਨ ਸੇਵਾ ਦੇ ਵਰਕਰਾਂ ਨੇ ਸਿਵਲ ਹਸਪਤਾਲ ਪਹੁੰਚਾਇਆ ।ਪੁਲਸ ਦੋਵਾਂ ਘਟਨਾਵਾਂ ਦੀ ਪੜਤਾਲ ਕਰ ਰਹੀ ਹੈ। 

ਇਹ ਵੀ ਪੜ੍ਹੋ : ਕਈ ਦਿਨਾਂ ਤੋਂ ਲਾਪਤਾ ਸੀ ਜਿਮ ਟ੍ਰੇਨਰ ਕੁੜੀ, ਜਦੋਂ ਘਰ ਜਾ ਕੇ ਇਸ ਹਾਲਤ ’ਚ ਦੇਖਿਆ ਤਾਂ ਪੈਰਾਂ ਹੇਠੋਂ ਖਿਸਕੀ ਜ਼ਮੀਨ

ਜਾਣਕਾਰੀ ਅਨੁਸਾਰ ਬਠਿੰਡਾ ਮਲੋਟ ਰੋਡ ’ਤੇ ਨਾਮ ਚਰਚਾ ਘਰ ਦੇ ਨਜ਼ਦੀਕ ਇਕ ਚੌਕੀਦਾਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ। ਸੂਚਨਾ ਮਿਲਣ ’ਤੇ ਪਲਸ ਦੇ ਉੱਚ ਅਧਿਕਾਰੀ ਅਤੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ ਦੇ ਵਿੱਕੀ ਕੁਮਾਰ, ਹਰਸ਼ਿਤ ਚਾਵਲਾ ਮੌਕੇ ’ਤੇ ਪਹੁੰਚੇ । ਥਾਣਾ ਸਦਰ ਦੀ ਪੁਲਸ ਵੀ ਘਟਨਾ ਸਥਾਨ ’ਤੇ ਪਹੁੰਚੀ। ਜਾਂਚ ਤੋਂ ਪਤਾ ਲੱਗਾ ਕਿ ਕਿਸੇ ਅਣਪਛਾਤੇ ਵਿਅਕਤੀ ਨੇ ਤੇਜ਼ਧਾਰ ਹਥਿਆਰ ਨਾਲ ਚੌਕੀਦਾਰ ਦਾ ਕਤਲ ਕਰ ਦਿੱਤਾ। ਪੁਲਸ ਦੀ ਫੌਰੈਸਿਕ ਟੀਮ ਨੇ ਵੀ ਜਾਂਚ ਕੀਤੀ। ਮ੍ਰਿਤਕ ਦੀ ਸ਼ਨਾਖਤ ਅਜਮੇਰ ਸਿੰਘ (70) ਪੁੱਤਰ ਇੰਦਰ ਸਿੰਘ ਵਾਸੀ ਬੁਲਾਡੇਵਾਲਾ ਵਜੋਂ ਹੋਈ। ਦੂਸਰੀ ਘਟਨਾ ਬਠਿੰਡਾ ਦੇ ਮਾਨਸਾ ਰੋਡ ’ਤੇ ਜੱਸੀ ਪੌ ਵਾਲੀ ’ਚ ਇਕ ਵਾੜੇ ਵਿਚ ਜੀ. ਸੀ. ਬੀ. ਮਸ਼ੀਨਾਂ ਦੀ ਰੱਖਵਾਲੀ ਕਰਨ ਵਾਲੇ ਵਿਅਕਤੀ ਦਾ ਇੱਟਾਂ ਮਾਰ ਕੇ ਕਤਲ ਕਰ ਦਿੱਤਾ । ਥਾਣਾ ਸਦਰ ਪੁਲਸ ਵੱਲੋਂ ਮੌਕੇ ’ਤੇ ਪਹੁੰਚ ਕੇ ਪੜਤਾਲ ਕੀਤੀ।

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਹੁਣ ਤਕ ਦਾ ਸਨਸਨੀਖੇਜ਼ ਖ਼ੁਲਾਸਾ, ਗੈਂਗਸਟਰ ਮੀਤਾ ਦੇ ਸੱਚ ਨੇ ਉਡਾਏ ਹੋਸ਼

ਪਤਾ ਲੱਗਿਆ ਹੈ ਕਿ ਮ੍ਰਿਤਕ ਦੇ ਕੋਲ ਰਾਤ 11 ਵਜੇ ਕੋਈ ਵਿਅਕਤੀ ਸੌਣ ਲਈ ਆਇਆ ਸੀ ਪਰ ਉਸ ਨੇ ਉਸ ਨੂੰ ਸੌਣ ਨਹੀਂ ਦਿੱਤਾ । ਮ੍ਰਿਤਕ ਦੀ ਸ਼ਨਾਖਤ ਗੁਰਦਾਸ ਸਿੰਘ (47) ਪੁੱਤਰ ਹਰਦਿਆਲ ਸਿੰਘ ਵਾਸੀ ਧੋਬੀਆਣਾ ਬਸਤੀ ਵਜੋਂ ਹੋਈ ਹੈ। ਸਹਾਰਾ ਦੀ ਟੀਮ ਨੇ ਦੋਵਾਂ ਸਥਾਨਾਂ ਤੋਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ। ਪੁਲਸ ਦੋਵਾਂ ਮਾਮਲਿਆਂ ਦੀ ਡੂੰਘਾਈ ਨਾਲ ਪੜਤਾਲ ਕਰ ਰਹੀ ਹੈ।

ਇਹ ਵੀ ਪੜ੍ਹੋ : ਧੀ ਨੂੰ ਦੀਵਾਲੀ ਦੇਣ ਜਾ ਰਹੇ ਮਾਂ-ਪੁੱਤ ਨਾਲ ਵਾਪਰਿਆ ਹਾਦਸਾ, ਖੁਸ਼ੀਆਂ ਤੋਂ ਪਹਿਲਾਂ ਪਏ ਕੀਰਣੇ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
 


author

Gurminder Singh

Content Editor

Related News