ਪੁਰਾਣੀ ਰੰਜਿਸ਼ ਨੇ ਧਾਰਿਆ ਖ਼ੂਨੀ ਰੂਪ, ਗੋਲ਼ੀਆਂ ਮਾਰ ਕੇ ਨੌਜਵਾਨ ਨੂੰ ਉਤਾਰਿਆ ਮੌਤ ਦੇ ਘਾਟ
Tuesday, May 23, 2023 - 09:46 PM (IST)
ਪੱਟੀ (ਸੌਰਭ)-ਪੁਲਸ ਥਾਣਾ ਸਦਰ ਪੱਟੀ ਅਧੀਨ ਪੈਂਦੇ ਪਿੰਡ ਸੈਦਪੁਰ ਵਿਖੇ ਦੇਰ ਸ਼ਾਮ ਇਕ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੀ ਸ਼ਨਾਖ਼ਤ ਜਗਰੂਪ ਸਿੰਘ (26) ਪੁੱਤਰ ਹਰਭਜਨ ਸਿੰਘ ਜੱਟ ਵਾਸੀ ਸੈਦਪੁਰ ਵਜੋਂ ਹੋਈ ਹੈ, ਜਿਸ ਨੂੰ ਤੁਰੰਤ ਜ਼ਖ਼ਮੀ ਹਾਲਤ ’ਚ ਪੱਟੀ ਦੇ ਨਿੱਜੀ ਹਸਪਤਾਲ ’ਚ ਲਿਆਦਾ ਗਿਆ, ਜਿੱਥੇ ਇਲਾਜ ਦੌਰਾਨ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ।
ਇਹ ਵੀ ਪੜ੍ਹੋ : ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ
ਮ੍ਰਿਤਕ ਦਾ 5 ਸਾਲ ਦਾ ਲੜਕਾ ਵੀ ਹੈ। ਇਸ ਮੌਕੇ ਮ੍ਰਿਤਕ ਦੇ ਪਿਤਾ ਹਰਭਜਨ ਸਿੰਘ ਪੁੱਤਰ ਪੂਰਨ ਸਿੰਘ ਨੇ ਦੱਸਿਆ ਕਿ ਪੁਰਾਣੀ ਰੰਜਿਸ਼ ਨੂੰ ਲੈ ਕੇ ਸੈਦਪੁਰ ਦੇ ਹੀ ਵਾਸੀ ਜਜਬੀਰ ਸਿੰਘ ਪੁੱਤਰ ਦਲਜੀਤ ਸਿੰਘ ਨੇ ਆਪਣੇ 4-5 ਅਣਪਛਾਤੇ ਸਾਥੀਆਂ ਸਮੇਤ ਉਸ ਵੇਲੇ ਹਮਲਾ ਕੀਤਾ, ਜਦ ਜਗਰੂਪ ਸਿੰਘ ਪਿੰਡ ਦੇ ਖੇਡ ਮੈਦਾਨ ’ਚੋਂ ਖੇਡ ਕੇ ਵਾਪਸ ਘਰ ਜਾ ਰਿਹਾ ਸੀ ਤਾਂ ਮੁਲਜ਼ਮਾਂ ਨੇ ਪਿਸਟਲ ਨਾਲ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ।
ਇਹ ਵੀ ਪੜ੍ਹੋ : ਗ਼ੈਰ-ਕਾਨੂੰਨੀ ਮੁਆਵਜ਼ਾ ਘਪਲਾ, ਕਰੋੜਾਂ ਰੁਪਏ ਦਾ ਗ਼ਲਤ ਮੁਨਾਫ਼ਾ ਲੈਣ ਵਾਲੇ ਛੇ ਹੋਰ ਮੁਲਜ਼ਮ ਗ੍ਰਿਫ਼ਤਾਰ
ਉਸ ਸਮੇਂ ਮ੍ਰਿਤਕ ਦਾ 5 ਸਾਲ ਲੜਕਾ ਵੀ ਉਸ ਦੇ ਨਾਲ ਸੀ। ਮ੍ਰਿਤਕ ਦੇ ਪਿਤਾ ਹਰਭਜਨ ਸਿੰਘ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਜਜਬੀਰ ਸਿੰਘ ਨੇ ਅੱਜ ਹੀ ਵਿਦੇਸ਼ ਜਾਣਾ ਹੈ, ਜਿਸ ਨੂੰ ਤੁਰੰਤ ਰੋਕਿਆ ਜਾਵੇ ਤੇ ਗ੍ਰਿਫ਼ਤਾਰ ਕਰ ਕੇ ਕਾਰਵਾਈ ਕੀਤੀ ਜਾਵੇ। ਇਸ ਸਬੰਧੀ ਜਦ ਸਤਨਾਮ ਸਿੰਘ ਡੀ. ਐੱਸ. ਪੀ. ਸਬ-ਡਵੀਜ਼ਨ ਪੱਟੀ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਇਸ ਘਟਨਾ ਸਬੰਧੀ ਪੁਲਸ ਥਾਣਾ ਸਦਰ ਪੱਟੀ ਦੇ ਮੁਖੀ ਹਰਜਿੰਦਰ ਸਿੰਘ ਵੱਲੋਂ ਪੁਲਸ ਪਾਰਟੀ ਸਮੇਤ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।