ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Saturday, Aug 12, 2023 - 09:05 AM (IST)

ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਅੰਮ੍ਰਿਤਸਰ (ਸੰਜੀਵ)- ਬਟਾਲਾ ਰੋਡ ਸਥਿਤ ਗਲੀ ਬਾਂਕੇ ਬਿਹਾਰੀ ਵਿਖੇ ਦਿਨ-ਦਿਹਾੜੇ ਮੋਟਰਸਾਈਕਲ ’ਤੇ ਜਾ ਰਹੇ ਇਕ ਨੌਜਵਾਨ ਨੂੰ ਰਸਤੇ ਵਿਚ ਰੋਕ ਕੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਕਾਤਲਾਂ ਨੇ ਮੋਟਰਸਾਈਕਲ ’ਤੇ ਆ ਕੇ ਨੌਜਵਾਨ ਨੂੰ ਆਵਾਜ਼ ਮਾਰ ਕੇ ਰੋਕਿਆ ਅਤੇ ਫਿਰ ਉਸ ’ਤੇ ਗੋਲੀਆਂ ਚਲਾ ਦਿੱਤੀਆਂ। ਜ਼ਖ਼ਮੀ ਹਾਲਤ ਵਿਚ ਉਸ ਨੂੰ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਕਾਤਲ ਵਾਰਦਾਤ ਕਰਕੇ ਫਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦਿਆਂ ਹੀ ਏ. ਡੀ. ਸੀ. ਪੀ. ਪ੍ਰਭਜੋਤ ਸਿੰਘ ਵਿਰਕ, ਏ. ਸੀ. ਪੀ. ਜੀ. ਐੱਸ. ਨਾਗਰਾ ਪੁਲਸ ਫੋਰਸ ਸਮੇਤ ਮੌਕੇ ’ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ: ਮਣੀਪੁਰ ਮੁੱਦੇ 'ਤੇ PM ਮੋਦੀ ਦੇ ਸਮਰਥਨ 'ਚ ਆਈ ਮਸ਼ਹੂਰ ਗਾਇਕਾ, ਕਿਹਾ- ਭਾਰਤ ਨੂੰ ਆਪਣੇ ਨੇਤਾ 'ਤੇ ਭਰੋਸਾ

ਮ੍ਰਿਤਕ ਦੀ ਪਛਾਣ ਰਾਹੁਲ ਉਰਫ ਸਾਬ ਵਾਸੀ ਸੰਧੂ ਕਾਲੋਨੀ ਬਟਾਲਾ ਰੋਡ ਵਜੋਂ ਹੋਈ ਹੈ। ਉਹ ਆਪਣੇ ਦੋਸਤ ਪ੍ਰਿੰਸ ਕੁਮਾਰ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਗਲੀ ਬਾਂਕੇ ਬਿਹਾਰੀ ਤੋਂ ਖਾਣ-ਪੀਣ ਦਾ ਸਾਮਾਨ ਲੈਣ ਗਿਆ ਸੀ ਤਾਂ ਉਪਰੋਕਤ ਅਨੁਸਾਰ ਵਾਰਦਾਤ ਹੋ ਗਈ। ਕਤਲ ਦੇ ਪਿੱਛੇ ਕਾਰਨਾਂ ਦਾ ਅਜੇ ਤੱਕ ਖੁਲਾਸਾ ਨਹੀਂ ਹੋਇਆ ਹੈ। ਫਿਲਹਾਲ ਪੁਲਸ ਨੇ ਦੋ ਅਣਪਛਾਤੇ ਨੌਜਵਾਨਾਂ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਕੇ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: 16 ਸਾਲਾ ਚੀਅਰਲੀਡਰ ਕੁੜੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ, Long QT ਸਿੰਡਰੋਮ ਨਾਲ ਸੀ ਪੀੜਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 


author

cherry

Content Editor

Related News