ਤਿਉਹਾਰਾਂ ਤੋਂ ਪਹਿਲਾਂ ਪੰਜਾਬ ''ਚ ਟਲੀ ਵੱਡੀ ਵਾਰਦਾਤ, ਖ਼ਤਰਨਾਕ ਗਿਰੋਹ ਦੇ 5 ਕਾਰਕੁੰਨ ਗ੍ਰਿਫ਼ਤਾਰ

Thursday, Oct 02, 2025 - 03:00 PM (IST)

ਤਿਉਹਾਰਾਂ ਤੋਂ ਪਹਿਲਾਂ ਪੰਜਾਬ ''ਚ ਟਲੀ ਵੱਡੀ ਵਾਰਦਾਤ, ਖ਼ਤਰਨਾਕ ਗਿਰੋਹ ਦੇ 5 ਕਾਰਕੁੰਨ ਗ੍ਰਿਫ਼ਤਾਰ

ਚੰਡੀਗੜ੍ਹ/ਅੰਮ੍ਰਿਤਸਰ : ਅੰਮ੍ਰਿਤਸਰ ਪੁਲਸ ਨੇ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ ਪਾਕਿਸਤਾਨ ਨਾਲ ਜੁੜੇ ਸਰਹੱਦ ਪਾਰ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਸ ਦੌਰਾਨ 5 ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਕੋਲੋਂ 12 ਪਿਸਤੌਲਾਂ (.30 ਬੋਰ) ਅਤੇ 1.5 ਕਿੱਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਬਾਰੇ ਡੀ. ਜੀ. ਪੀ. ਗੌਰਵ ਯਾਦਵ ਵਲੋਂ ਸੋਸ਼ਲ ਮੀਡੀਆ 'ਤੇ ਜਾਣਕਾਰੀ ਸਾਂਝੀ ਕੀਤੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਚਲਾਨ ਭਰਨ ਨੂੰ ਲੈ ਕੇ ਵੱਡੀ ਖ਼ਬਰ, ਪੂਰੇ ਸੂਬੇ 'ਚ ਲਾਗੂ ਹੋਣ ਜਾ ਰਿਹਾ ਨਵਾਂ ਸਿਸਟਮ

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਜੋਬਨ ਸਿੰਘ ਅਤੇ ਜਸ਼ਨਪ੍ਰੀਤ ਸਿੰਘ ਪਾਕਿਸਤਾਨ ਆਧਾਰਿਤ ਤਸਕਰਾਂ ਨਾਲ ਸਿੱਧੇ ਸੰਪਰਕ 'ਚ ਸਨ। ਉਹ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਦੇ ਹੁਕਮਾਂ 'ਤੇ ਹਥਿਆਰ ਅਤੇ ਨਸ਼ੀਲੇ ਪਦਾਰਥ ਪ੍ਰਾਪਤ ਕਰਨ ਅਤੇ ਪਹੁੰਚਾਉਣ ਦਾ ਕੰਮ ਕਰਦੇ ਸਨ। ਭੇਜੀਆਂ ਗਈਆਂ ਖ਼ੇਪਾਂ ਪੰਜਾਬ 'ਚ ਆਪਸੀ ਗੈਂਗਵਾਰ ਲਈ ਵਰਤੀਆਂ ਜਾਣੀਆਂ ਸਨ। ਫਿਲਹਾਲ ਇਸ ਸਬੰਧੀ ਅੰਮ੍ਰਿਤਸਰ ਦੇ ਥਾਣਾ ਗੇਟ ਹਕੀਮਾ ਵਿਖੇ ਐੱਫ. ਆਈ. ਆਰ. ਦਰਜ ਕੀਤੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ ਦੇ 23 ਲੱਖ ਪੈਨਸ਼ਨ ਧਾਰਕਾਂ ਲਈ ਖ਼ੁਸ਼ਖ਼ਬਰੀ, ਅਧਿਕਾਰੀਆਂ ਨੂੰ ਸਖ਼ਤ ਹੁਕਮ ਜਾਰੀ

ਨੈੱਟਵਰਕ ਦੇ ਪਿਛਲੇ ਅਤੇ ਅਗਲੇ ਸਬੰਧਾਂ ਸਮੇਤ ਪੂਰੇ ਗਠਜੋੜ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਡੀ. ਜੀ. ਪੀ. ਗੌਰਵ ਯਾਦਵ ਦਾ ਕਹਿਣਾ ਹੈ ਕਿ ਪੰਜਾਬ ਪੁਲਸ ਸੰਗਠਿਤ ਅਪਰਾਧ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਨੂੰ ਖ਼ਤਮ ਕਰਨ ਲਈ ਅਤੇ ਸੁਰੱਖਿਅਤ ਅਪਰਾਧ ਮੁਕਤ ਅਤੇ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਵਚਨਬੱਧ ਹੈ।

PunjabKesari

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8
 


author

Babita

Content Editor

Related News