ਪੰਜਾਬ 'ਚ ਵੱਡੀ ਵਾਰਦਾਤ, 3 ਬੱਚਿਆਂ ਦੇ ਪਿਓ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ
Sunday, May 26, 2024 - 04:04 PM (IST)
ਕਰਤਾਰਪੁਰ (ਸਾਹਨੀ)- ਕਰਤਾਰਪੁਰ ਵਿਖੇ ਪਿੰਡ ਮਲੀਆਂ ’ਚ 2 ਲੋਕਾਂ ਦੀ ਆਪਸੀ ਤਕਰਾਰ ’ਚ ਆਪਸੀ ਬਚਾਅ ਕਰਵਾਉਣ ਗਏ ਇਕ ਵਿਅਕਤੀ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਵਾਰਦਾਤ ਵਿਚ ਇਕ ਹੋਰ ਨੌਜਵਾਨ ਸੱਟਾਂ ਲੱਗਣ ਕਾਰਨ ਗੰਭੀਰ ਜ਼ਖ਼ਮੀ ਹੋ ਗਿਆ ਹੈ, ਜਿਸ ਨੂੰ ਜਲੰਧਰ ਦੇ ਇਕ ਪ੍ਰਾਈਵੇਟ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ।
ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਲਾਲੀ ਪੁੱਤਰ ਪਰਮਜੀਤ ਸਿੰਘ, ਮਿੱਟੀ ਦੀ ਭਰਤੀ ਪਾਉਣ ਦਾ ਕੰਮ ਕਰਦਾ ਹੈ ਅਤੇ ਪਿੰਡ ’ਚ ਹੀ ਕਿਸੇ ਦੇ ਪਲਾਟ ’ਚ ਮਿੱਟੀ ਪਵਾ ਰਿਹਾ ਸੀ। ਇਸ ਦੌਰਾਨ ਉਸ ਦੀ ਇਕ ਟਰਾਲੀ ਦਾ ਡਰਾਈਵਰ, ਜੋਕਿ ਟਰਾਲੀ ’ਚ ਮਿੱਟੀ ਭਰ ਕੇ ਪਲਾਟ ’ਚ ਸੁੱਟਣ ਜਾ ਰਿਹਾ ਸੀ ਕਿ ਰਸਤੇ ’ਚ ਇਕ ਕਾਰ ਖੜ੍ਹੀ ਸੀ, ਜਿਸ ਨੂੰ ਪਰ੍ਹੇ ਕਰਨ ਲਈ ਡਰਾਈਵਰ ਨੇ ਕਾਰ ਚਾਲਕ ਨੂੰ ਕਿਹਾ ਪਰ ਉਨ੍ਹਾਂ ਕਾਰ ਨੂੰ ਸਾਈਡ ’ਤੇ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਟਰਾਲੀ ਡਰਾਈਵਰ ਨੇ ਆਪਣੇ ਮਾਲਕ ਗੁਰਪ੍ਰੀਤ ਸਿੰਘ ਲਾਲੀ ਨੂੰ ਫੋਨ ਕਰਕੇ ਮੌਕੇ ’ਤੇ ਸੱਦ ਲਿਆ, ਜਿੱਥੇ ਉਨ੍ਹਾਂ ਕਾਰ ਸਵਾਰਾਂ ਦੀ ਗੁਰਪ੍ਰੀਤ ਸਿੰਘ ਨਾਲ ਬਹਿਸ ਹੋ ਗਈ।
ਇਹ ਵੀ ਪੜ੍ਹੋ- ਫਤਿਹਗੜ੍ਹ ਸਾਹਿਬ 'ਚ ਪੁੱਜੇ ਪ੍ਰਿਯੰਕਾ ਗਾਂਧੀ ਨੇ ਪੰਜਾਬ ਵਾਸੀਆਂ ਨੂੰ ਦਿੱਤੀਆਂ ਵੱਡੀਆਂ ਗਾਰੰਟੀਆਂ
ਇਸ ਦੌਰਾਨ ਗੁਰਪ੍ਰੀਤ ਸਿੰਘ ਦੇ ਚਚੇਰੇ ਭਰਾ ਮਨਜਿੰਦਰ ਸਿੰਘ ਪੁੱਤਰ ਅਜੀਤ ਸਿੰਘ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਹ ਵੀ ਮੌਕੇ ’ਤੇ ਪਿੰਡ ਦੇ ਭਿੱਖੀ ਚੌਂਕ ’ਚ ਪਹੁੰਚ ਗਿਆ ਅਤੇ ਇਸੇ ਦੌਰਾਨ ਕਾਰ ਚਾਲਕਾਂ ਨੇ ਪਹਿਲਾਂ ਹਵਾਈ ਫਾਇਰ ਕੀਤੇ ਅਤੇ ਫਿਰ ਮਨਜਿੰਦਰ ਸਿੰਘ ਦੇ 3 ਗੋਲ਼ੀਆਂ ਮਾਰੀਆਂ। ਇਸ ਦੌਰਾਨ ਹੋ ਰਹੀ ਲੜਾਈ ’ਚ ਗੁਰਪ੍ਰੀਤ ਸਿੰਘ ਦੇ ਵੀ ਗੰਭੀਰ ਸੱਟਾਂ ਲੱਗੀਆਂ। ਵਾਰਦਾਤ ਤੋਂ ਬਾਅਦ ਦੋਸ਼ੀ ਕਾਰ ਲੈ ਕੇ ਫਰਾਰ ਹੋ ਗਏ। ਜ਼ਖ਼ਮੀਆਂ ਨੂੰ ਤੁਰੰਤ ਜਲੰਧਰ ਦੇ ਪ੍ਰਾਈਵੇਟ ਹਸਪਤਾਲ ’ਚ ਲਿਜਾਇਆ ਗਿਆ, ਜਿੱਥੇ ਮਨਜਿੰਦਰ ਸਿੰਘ ਦੀ ਮੌਤ ਹੋਣ ਦਾ ਸਮਾਚਾਰ ਹੈ ਅਤੇ ਗੁਰਪ੍ਰੀਤ ਸਿੰਘ ਗੰਭੀਰ ਜ਼ਖ਼ਮੀ ਹੈ।
ਪਿੰਡ ਵਾਸੀਆਂ ਨੇ ਦੱਸਿਆ ਕਿ ਮਨਜਿੰਦਰ ਸਿੰਘ ਬਹੁਤ ਹੀ ਸਹਿਜ ਸੁਭਾਅ ਦਾ ਵਿਅਕਤੀ ਸੀ ਅਤੇ ਖੇਤੀਬਾੜੀ ਦਾ ਕੰਮ ਕਰਦਾ ਸੀ। ਉਸ ਦੀਆਂ 2 ਲੜਕੀਆਂ ਤੇ ਇਕ ਲੜਕਾ ਹੈ, ਜੋਕਿ ਅਜੇ ਛੋਟੇ ਹਨ। ਇਸ ਸਬੰਧੀ ਪੁਲਸ ਵੱਲੋਂ ਪਿੰਡ ’ਚੋਂ ਜਾਣਕਾਰੀ ਇਕੱਤਰ ਕੀਤੀ ਜਾ ਰਹੀ ਹੈ ਅਤੇ ਪਿੰਡ ’ਚ ਲੱਗੇ ਸੀ. ਸੀ. ਟੀ. ਵੀ. ਕੈਮਰੇ ਵੀ ਖੰਗਾਲੇ ਜਾ ਰਹੇ ਹਨ। ਦੱਸਣਯੋਗ ਹੈ ਕਿ ਇਨ੍ਹਾਂ ਚੋਣਾਂ ਦੇ ਦਿਨਾਂ ’ਚ ਪੁਲਸ ਵੱਲੋਂ ਲਾਇਸੈਂਸੀ ਹਥਿਆਰ ਜਮ੍ਹਾ ਕੀਤੇ ਜਾਂਦੇ ਹਨ ਪਰ ਫਿਰ ਵੀ ਸ਼ਰੇਆਮ ਇਸ ਤਰ੍ਹਾਂ ਹਥਿਆਰ ਰੱਖ ਕੇ ਗੋਲ਼ੀਆਂ ਚਲਾਉਣ ਵਾਲੇ ਲੋਕਾਂ ਕਾਰਨ ਪਿੰਡ ’ਚ ਦਹਿਸ਼ਤ ਅਤੇ ਸੋਕ ਦਾ ਮਾਹੌਲ ਹੈ।
ਇਹ ਵੀ ਪੜ੍ਹੋ- ਪੰਜਾਬ ਪੁਲਸ ਵੱਲੋਂ ਨਸ਼ਾ ਤਸਕਰੀ ਦੇ ਮਾਡਿਊਲ ਦਾ ਪਰਦਾਫ਼ਾਸ਼, 7 ਮੁਲਜ਼ਮ ਗ੍ਰਿਫ਼ਤਾਰ, ਪਾਕਿ ਨਾਲ ਜੁੜੇ ਤਾਰ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8