ਰੂਪਨਗਰ 'ਚ ਵੱਡੀ ਵਾਰਦਾਤ, ਵਿਅਕਤੀ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼

Friday, Sep 08, 2023 - 01:03 PM (IST)

ਰੂਪਨਗਰ 'ਚ ਵੱਡੀ ਵਾਰਦਾਤ, ਵਿਅਕਤੀ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼

ਰੂਪਨਗਰ (ਗੁਰਮੀਤ ਸਿੰਘ)- ਰੂਪਨਗਰ ਵਿਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਮਿਲੀ ਹੈ। ਇਥੇ ਇਕ 48 ਸਾਲਾ ਵਿਅਕਤੀ ਦਾ ਕਤਲ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਦੁਆਰਕਾ ਦਾਸ ਵਾਸੀ ਆਦਰਸ਼ ਨਗਰ ਰੋਪੜ ਵਜੋਂ ਹੋਈ ਹੈ। ਮ੍ਰਿਤਕ ਰੂਪਨਗਰ ਦੇ ਬਾਜ਼ਾਰ ਵਿੱਚ ਇਕ ਕੱਪੜੇ ਦੀ ਦੁਕਾਨ 'ਤੇ ਕੰਮ ਕਰਦਾ ਸੀ। ਮੌਕੇ 'ਤੇ ਪਹੁੰਚੀ ਪੁਲਸ ਵੱਲੋਂ ਫੋਰੈਂਸਿਕ ਮਾਹਿਰਾਂ ਦੇ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ 'ਤੇ ਮਾਮਲਾ ਦਰਜ ਕਰਨ ਦੀ ਕਾਰਵਾਈ ਚੱਲ ਰਹੀ ਹੈ।

PunjabKesari

ਮ੍ਰਿਤਕ ਦੇ ਰਿਸ਼ਤੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਬੀਤੇ ਦਿਨ ਦੁਕਾਨ ਤੋਂ ਕੰਮ ਕਰਨ ਤੋਂ ਬਾਅਦ ਘਰ ਨਹੀਂ ਪਹੁੰਚਿਆ ਅਤੇ ਸਵੇਰੇ ਉਸ ਦੀ ਲਾਸ਼ ਗਊਸ਼ਾਲਾ ਰੋਡ ਦੇ ਉੱਪਰ ਇਕ ਸੁੰਨਸਾਨ ਥਾਂ 'ਤੇ ਸੜਕ ਦੇ ਕਿਨਾਰੇ ਮਿਲੀ ਹੈ। ਮੌਕੇ 'ਤੇ ਪਹੁੰਚੇ ਡੀ. ਐੱਸ. ਪੀ. ਤਰਲੋਚਨ ਸਿੰਘ ਅਤੇ ਐੱਸ. ਐੱਚ. ਓ. ਪਵਨ ਕੁਮਾਰ ਆਪਣੀ ਟੀਮ ਸਮੇਤ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਡੀ. ਐੱਸ. ਪੀ. ਤਿਰਲੋਚਨ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਸ਼ਨਾਖਤ ਦੁਆਰਕਾ ਦਾਸ ਦੇ ਰੂਪ ਵਿੱਚ ਹੋਈ ਹੈ। ਦੱਸਿਆ ਕਿ ਮੌਕੇ ਤੋਂ ਖ਼ੂਨ ਵਿੱਚ ਲਥਪਥ ਪਈ ਲਾਸ਼ ਅਤੇ ਥੋੜ੍ਹੀ ਦੂਰ 'ਤੇ ਇੱਕ ਤਲਵਾਰ ਵੀ ਮਿਲੀ ਹੈ। ਪੁਲਸ ਕਈ ਪਹਿਲੂਆਂ 'ਤੇ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ-  ਜਲੰਧਰ 'ਚ ਸ਼ਰਮਨਾਕ ਘਟਨਾ, ਕਲਯੁਗੀ ਮਤਰੇਏ ਪਿਤਾ ਨੇ 8 ਸਾਲਾ ਧੀ ਨਾਲ ਮਿਟਾਈ ਹਵਸ, ਇੰਝ ਖੁੱਲ੍ਹਿਆ ਭੇਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News