ਪੰਜਾਬ ''ਚ ਵੱਡੀ ਵਾਰਦਾਤ, ਪੈਟਰੋਲ ਦੀ ਕੈਨੀ ਲੈ ਕੇ ਆਇਆ ਨੌਜਵਾਨ ਤੇ ਫਿਰ...
Monday, Jun 09, 2025 - 03:56 PM (IST)

ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ): ਦੀਨਾਨਗਰ ਵਿਧਾਨ ਸਭਾ ਹਲਕੇ ਦੇ ਪਿੰਡ ਗਾਂਧੀਆਂ ਵਿਖੇ ਦੇਰ ਰਾਤ ਇਕ ਘਟਨਾ ਸਾਹਮਣੇ ਆਈ, ਜਿਥੇ ਪੰਜਾਬ ਐਂਡ ਸਿੰਧ ਬੈਂਕ ਦੀ ਬਰਾਂਚ ਨੂੰ ਅਣਪਛਾਤੇ ਵਿਅਕਤੀ ਵੱਲੋਂ ਅੱਗ ਲਗਾਉਣ ਦੀ ਕੋਸ਼ਿਸ਼ ਕੀਤੀ ਗਈ। ਇਹ ਪੂਰੀ ਘਟਨਾ ਬੈਂਕ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ।
ਇਹ ਵੀ ਪੜ੍ਹੋ- ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਬੈਂਕ ਮੈਨੇਜਰ ਸੰਦੀਪ ਅੱਤਰੀ ਨੇ ਦੱਸਿਆ ਕਿ ਰੋਜ਼ਾਨਾ ਦੀ ਤਰ੍ਹਾਂ ਬੈਂਕ ਨੂੰ ਸ਼ਾਮ ਨੂੰ ਬੰਦ ਕਰਕੇ ਕਰਮਚਾਰੀ ਘਰ ਚਲੇ ਗਏ ਸਨ। ਸਵੇਰੇ ਉਨ੍ਹਾਂ ਨੂੰ ਇੱਕ ਫ਼ੋਨ ਰਾਹੀਂ ਸੂਚਨਾ ਮਿਲੀ ਕਿ ਬੈਂਕ ਨੂੰ ਅੱਗ ਲੱਗੀ ਹੋਈ ਹੈ। ਜਦੋਂ ਉਹ ਮੌਕੇ 'ਤੇ ਪਹੁੰਚੇ ਤਾਂ ਦੇਖਿਆ ਕਿ ਬੈਂਕ ਦੀ ਬਾਹਰੀ ਵੱਲ ਲੱਗੀਆਂ ਫਲੈਕ ਬੋਰਡ ਅਤੇ ਬਿਜਲੀ ਦੀਆਂ ਤਾਰਾਂ ਅੱਗ ਨਾਲ ਸੜ ਕੇ ਸੁਆਹ ਹੋ ਚੁੱਕੀਆਂ ਸਨ।
ਇਹ ਵੀ ਪੜ੍ਹੋ- ਪੰਜਾਬ DGP ਨੇ ਅਫ਼ਸਰਾਂ ਨੂੰ ਜਾਰੀ ਕਰ 'ਤੇ ਵੱਡੇ ਹੁਕਮ, 10 ਦਿਨਾਂ ਦੇ ਅੰਦਰ-ਅੰਦਰ...
ਸੀਸੀਟੀਵੀ ਫੁਟੇਜ ਦੀ ਜਾਂਚ ਦੌਰਾਨ ਸਾਹਮਣੇ ਆਇਆ ਕਿ ਕਰੀਬ ਰਾਤ 12 ਵਜੇ ਇੱਕ ਨੌਜਵਾਨ ਹੱਥ ਵਿੱਚ ਪੈਟਰੋਲ ਦੀ ਕੈਨੀ ਲੈ ਕੇ ਬੈਂਕ ਦੇ ਨੇੜੇ ਆਉਂਦਾ ਹੈ। ਉਹ ਪਹਿਲਾਂ ਬੈਂਕ ਦੀ ਬਾਹਰਲੀ ਵੱਲ ਪੈਟਰੋਲ ਛਿੜਕਦਾ ਹੈ ਅਤੇ ਫਿਰ ਅੱਗ ਲਾ ਕੇ ਮੌਕੇ ਤੋਂ ਫਰਾਰ ਹੋ ਜਾਂਦਾ ਹੈ। ਇਸ ਸਬੰਧੀ ਪੁਲਸ ਨੂੰ ਤੁਰੰਤ ਸੂਚਿਤ ਕਰ ਦਿੱਤਾ ਗਿਆ ਹੈ। ਪੁਲਸ ਮੌਕੇ 'ਤੇ ਪਹੁੰਚ ਕੇ ਘਟਨਾ ਦੀ ਜਾਂਚ ਕਰ ਰਹੀ ਹੈ ਅਤੇ ਦੋਸ਼ੀ ਦੀ ਪਛਾਣ ਲਈ ਸੀਸੀਟੀਵੀ ਰਿਕਾਰਡਿੰਗ ਦੀ ਮਦਦ ਲੈ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8