ਬਾਰਡਰ ਰੇਂਜ ਦੀ ਪੁਲਸ ਵਲੋਂ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ, 4 ਜ਼ਿਲ੍ਹਿਆਂ ’ਚ ਸਰਚ ਆਪ੍ਰੇਸ਼ਨ ਦੌਰਾਨ 48 ਗ੍ਰਿਫ਼ਤਾਰ

03/25/2024 6:26:20 PM

ਅੰਮ੍ਰਿਤਸਰ (ਇੰਦਰਜੀਤ)- ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਦੀਆਂ ਹਦਾਇਤਾਂ ’ਤੇ ਸ਼ਰਾਬ ਮਾਫ਼ੀਆ ਵਿਰੁੱਧ ਵਿਸ਼ਾਲ ਸਰਚ ਮੁਹਿੰਮ ਚਲਾਈ ਗਈ ਹੈ ਤੇ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਬਰਾਮਦ ਕੀਤੀ ਗਈ ਹੈ। ਕਾਰਵਾਈ ਕਰਦਿਆਂ ਅੰਮ੍ਰਿਤਸਰ ਬਾਰਡਰ ਰੇਂਜ ਦੇ 4 ਜ਼ਿਲ੍ਹਿਆਂ ’ਚੋਂ 48 ਸਮੱਗਲਰਾਂ ਨੂੰ ਕਾਬੂ ਕੀਤਾ ਗਿਆ। ਫੜੇ ਗਏ ਮੁਲਜ਼ਮਾਂ ਕੋਲੋਂ ਪੁਲਸ ਨੇ 4 ਕਿਲੋ ਗਾਂਜਾ, 12.69 ਲੱਖ ਮਿਲੀਲੀਟਰ ਸ਼ਰਾਬ , 63,450 ਲੀਟਰ ਲਾਹਣ ਅਤੇ 51 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ।

ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਸਕੂਲਾਂ 'ਚ ਪੜ੍ਹਨ ਵਾਲੀਆਂ ਕੁੜੀਆਂ ਨਾਲ ਜੁੜੀ ਅਹਿਮ ਖ਼ਬਰ, ਬਣਾਈ ਗਈ ਵਿਸ਼ੇਸ਼ ਨੀਤੀ

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੰਮ੍ਰਿਤਸਰ ਬਾਰਡਰ ਰੇਂਜ ਦੇ ਨਵ-ਨਿਯੁਕਤ ਡੀ. ਆਈ. ਜੀ. ਰਾਕੇਸ਼ ਕੌਸ਼ਲ ਨੇ ਦੱਸਿਆ ਕਿ ਅੰਮ੍ਰਿਤਸਰ ਬਾਰਡਰ ਰੇਂਜ ਦੇ 4 ਪੁਲਸ ਜ਼ਿਲ੍ਹਿਆਂ ’ਚ ਅੰਮ੍ਰਿਤਸਰ, ਦਿਹਾਤੀ ਪੁਲਸ ਜ਼ਿਲ੍ਹਾ ਬਟਾਲਾ, ਗੁਰਦਾਸਪੁਰ ਤੇ ਪਠਾਨਕੋਟ ਸ਼ਾਮਲ ਹਨ। ਇਨ੍ਹਾਂ ਜ਼ਿਲ੍ਹਿਆਂ ’ਚ 1200 ਪੁਲਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਨੇ ਵੱਡੀ ਕਾਰਵਾਈ ਦੌਰਾਨ ਹਿੱਸਾ ਲਿਆ।

ਇਹ ਵੀ ਪੜ੍ਹੋ : ਲਾਹੌਰ 'ਚ ਪਿਛਲੇ 80 ਦਿਨਾਂ ਵਿਚ ਵਾਪਰੀਆਂ 74 ਹਜ਼ਾਰ ਵਾਰਦਾਤਾਂ, 10 ਦਿਨਾਂ ਅੰਕੜਾ ਕਰੇਗਾ ਹੈਰਾਨ

ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਦੇਹਾਤੀ ਤੋਂ 19, ਬਟਾਲਾ ਤੋਂ 16, ਗੁਰਦਾਸਪੁਰ ਤੋਂ 9 ਤੇ ਪਠਾਨਕੋਟ ਤੋਂ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਨੂੰ ਸਮੱਗਲਰਾਂ ਨੂੰ ਫੜਨ ਲਈ ਦਰਿਆ ’ਚ ਕਿਸ਼ਤੀ ਦੀ ਵਰਤੋਂ ਵੀ ਕਰਨੀ ਪਈ। ਇਸ ਤੋਂ ਇਲਾਵਾ ਜ਼ਮੀਨ ’ਚ ਦੱਬੀ ਸ਼ਰਾਬ ਨੂੰ ਬਾਹਰ ਕੱਢਿਆ ਗਿਆ।

ਇਹ ਵੀ ਪੜ੍ਹੋ :ਪੈਟਰੋਲ ਪੰਪ ’ਤੇ 100 ਦੀ ਬਜਾਏ 90 ਅਤੇ 110 ਦਾ ਪਵਾਇਆ ਜਾਂਦੈ ਤੇਲ, ਜਾਣੋ ਕੀ ਹੈ ਕਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News