ਪੰਜਾਬ ਮੰਤਰੀ ਮੰਡਲ ਵਿਚ ਵੱਡਾ ਫੇਰਬਦਲ, ਇਨ੍ਹਾਂ ਮੰਤਰੀਆਂ ਦੇ ਵਿਭਾਗ ਬਦਲੇ

01/07/2023 6:55:30 PM

ਚੰਡੀਗੜ੍ਹ : ਪਟਿਆਲਾ ਦਿਹਾਤੀ ਤੋਂ ਵਿਧਾਇਕ ਡਾ. ਬਲਬੀਰ ਸਿੰਘ ਨੂੰ ਪੰਜਾਬ ਕੈਬਨਿਟ ਵਿਚ ਸ਼ਾਮਲ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਨੂੰ ਸਿਹਤ ਵਿਭਾਗ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵਲੋਂ ਵਿਭਾਗਾਂ ਵਿਚ ਵੱਡਾ ਫੇਰਬਦਲ ਵੀ ਕੀਤਾ ਗਿਆ ਹੈ। ਸਿਹਤ ਵਿਭਾਗ ਜੋ ਕਿ ਚੇਤਨ ਸਿੰਘ ਜੌੜਾਮਾਜਰਾ ਕੋਲ ਸੀ, ਜੋ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਨੂੰ ਗੰਦੇ ਗੱਦੇ ’ਤੇ ਲਿਟਾ ਕੇ ਚਰਚਾ ਵਿਚ ਆਏ ਸਨ। ਉਨ੍ਹਾਂ ਤੋਂ ਲਗਭਗ 6 ਮਹੀਨਿਆਂ ਵਿਚ ਹੀ ਵਿਭਾਗ ਵਾਪਸ ਲੈ ਲਿਆ ਗਿਆ ਹੈ। ਚੇਤਨ ਸਿੰਘ ਜੌੜਾਮਾਜਰਾ ਨੂੰ ਹੁਣ ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਵਿਭਾਗ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਬੋਰਡ ਦਾ ਵੱਡਾ ਫ਼ੈਸਲਾ, ਸਕੂਲਾਂ ਲਈ ਜਾਰੀ ਕੀਤੇ ਨਵੇਂ ਹੁਕਮ

ਇਸ ਤੋਂ ਇਲਾਵਾ ਹਰਜੋਤ ਬੈਂਸ ਤੋਂ ਜੇਲ ਵਿਭਾਗ ਵਾਪਸ ਲੈ ਲਿਆ ਗਿਆ ਹੈ। ਇਹ ਵਿਭਾਗ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਕੋਲ ਰੱਖਿਆ ਹੈ। ਜੇਲ ਵਿਚ ਲਗਾਤਾਰ ਨਸ਼ੇ ਦੀ ਬਰਾਮਦਗੀ ਅਤੇ ਮੋਬਾਇਲ ਫੜੇ ਜਾਣ ਨੂੰ ਲੈ ਕੇ ਵਿਵਾਦ ਪੈਦਾ ਹੋ ਰਹੇ ਸਨ। ਹਰਜੋਤ ਬੈਂਸ ਨੂੰ ਸਕੂਲ ਸਿੱਖਿਆ ਵਿਭਾਗ, ਉਚੇਰੀ ਸਿੱਖਿਆ, ਤਕਨੀਕੀ ਸਿੱਖਿਆ ਵਿਭਾਗ ਸੌਂਪਿਆ ਗਿਆ ਹੈ। ਗੁਰਮੀਤ ਸਿੰਘ ਮੀਤ ਹੇਅਰ ਖੇਡਾਂ, ਵਿਗਿਆਨ ਤੇ ਤਕਨਾਲੋਜੀ, ਪ੍ਰਸ਼ਾਸਨਿਕ ਸੁਧਾਰ, ਜਲ ਸਰੋਤ ਮਹਿਕਮਾ ਹੋਣਗੇ। ਅਨਮੋਲ ਗਗਨ ਮਾਨ ਨੂੰ ਹੁਣ ਉਨ੍ਹਾਂ ਦੇ ਪੁਰਾਣੇ ਵਿਭਾਗਾਂ ਦੇ ਨਾਲ-ਨਾਲ ਪ੍ਰਾਹੁਣਚਾਰੀ ਵਿਭਾਗ ਵੀ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਉੱਘੇ ਸਮਾਜ ਸੇਵੀ ਕਾਮਰੇਡ ਵਤਨ ਸਿੰਘ ਦੀ ਮੌਤ, ਘਰ ’ਚ ਮਿਲੀਆਂ ਭੈਣ-ਭਰਾ ਦੀਆਂ ਲਾਸ਼ਾਂ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

 


Gurminder Singh

Content Editor

Related News