ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੀ ਸੰਗਤ ਲਈ ਚੁੱਕਿਆ ਗਿਆ ਵੱਡਾ ਕਦਮ, ਦਿੱਤੀ ਗਈ ਚਿਤਾਵਨੀ
Thursday, Feb 13, 2025 - 01:55 PM (IST)
![ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੀ ਸੰਗਤ ਲਈ ਚੁੱਕਿਆ ਗਿਆ ਵੱਡਾ ਕਦਮ, ਦਿੱਤੀ ਗਈ ਚਿਤਾਵਨੀ](https://static.jagbani.com/multimedia/2025_2image_13_55_146730389sriharmandirsahib.jpg)
ਅੰਮ੍ਰਿਤਸਰ (ਜਸ਼ਨ, ਰਮਨ) : ਪੁਲਸ ਪ੍ਰਸ਼ਾਸਨ ਅਤੇ ਨਗਰ ਨਿਗਮ ਨੇ ਸਾਂਝੇ ਤੌਰ ’ਤੇ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਰਸਤੇ ’ਤੇ ਮੁੱਖ ਵਿਰਾਸਤੀ ਸੜਕ ’ਤੇ ਵੱਡੀ ਕਾਰਵਾਈ ਕੀਤੀ ਹੈ। ਇਸ ਸਬੰਧੀ ਟੀਮ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਰਸਤੇ ’ਤੇ ਆਉਂਦੇ ਬਾਜ਼ਾਰਾਂ ਅਤੇ ਹੈਰੀਟੇਜ ਸਟਰੀਟ ਵਿਚ ਫੁੱਟਪਾਥਾਂ ’ਤੇ ਦੁਕਾਨਦਾਰਾਂ ਵੱਲੋਂ ਕੀਤੇ ਗਏ ਨਾਜਾਇਜ਼ ਕਬਜ਼ੇ ਹਟਾਏ ਅਤੇ ਉੱਥੇ ਪਏ ਦੁਕਾਨਦਾਰਾਂ ਦੇ ਸਾਰੇ ਸਾਮਾਨ ਨੂੰ ਜ਼ਬਤ ਕਰ ਲਿਆ। ਦਰਅਸਲ, ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਦੇ ਨਿਰਦੇਸ਼ਾਂ ਅਨੁਸਾਰ ਸ੍ਰੀ ਹਰਿਮੰਦਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਪੂਰਾ ਰਸਤਾ ਸਾਫ਼ ਹੋਣਾ ਚਾਹੀਦਾ ਹੈ ਤਾਂ ਜੋ ਕੋਈ ਟ੍ਰੈਫਿਕ ਜਾਮ ਨਾ ਹੋਵੇ। ਇਸ ਸਬੰਧ ਵਿਚ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਨੇ ਇਹ ਵੱਡੀ ਕਾਰਵਾਈ ਕੀਤੀ ਹੈ। ਖਾਸ ਗੱਲ ਇਹ ਹੈ ਕਿ ਪੁਲਸ ਅਧਿਕਾਰੀਆਂ ਨੇ ਹੁਣ ਉਕਤ ਸੜਕ ’ਤੇ ਆਉਣ ਵਾਲੇ ਸਾਰੇ ਦੁਕਾਨਦਾਰਾਂ ਨੂੰ ਅੰਤਿਮ ਚਿਤਾਵਨੀ ਜਾਰੀ ਕੀਤੀ ਹੈ ਕਿ ਜੇਕਰ ਕੋਈ ਦੁਕਾਨਦਾਰ ਆਪਣਾ ਸਾਮਾਨ ਰੱਖ ਕੇ ਉਕਤ ਸੜਕ ਵੱਲ ਜਾਣ ਵਾਲੀ ਸੜਕ ’ਤੇ ਕਬਜ਼ਾ ਕਰਦਾ ਹੈ ਤਾਂ ਉਸ ਦੁਕਾਨਦਾਰ ਵਿਰੁੱਧ ਸਿੱਧੇ ਤੌਰ ’ਤੇ ਐੱਫ. ਆਈ. ਆਰ. ਦਰਜ ਕੀਤੀ ਜਾਵੇਗੀ ਅਤੇ ਇਸ ਦੇ ਨਾਲ ਹੀ ਇਸ ਸਬੰਧ ਵਿਚ ਹਰ ਹਫ਼ਤੇ ਸਮੀਖਿਆ ਵੀ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਵੱਡਾ ਕਦਮ ਚੁੱਕਣ ਦੀ ਤਿਆਰੀ 'ਚ ਮੁੱਖ ਮੰਤਰੀ ਭਗਵੰਤ ਮਾਨ, ਜ਼ੋਰਾਂ-ਸ਼ੋਰਾਂ ਨਾਲ ਤਿਆਰੀਆਂ ਸ਼ੁਰੂ
ਇਸੇ ਤਰ੍ਹਾਂ ਚੇਅਰਮੈਨ ਅਸ਼ੋਕ ਤਲਵਾੜ ਦੇ ਨਿਰਦੇਸ਼ਾਂ ’ਤੇ ਨਗਰ ਸੁਧਾਰ ਟਰੱਸਟ ਵੱਲੋਂ ਰਣਜੀਤ ਐਵੇਨਿਊ ਵਿਚ ਨਗਰ ਨਿਗਮ ਦਫ਼ਤਰ ਤੋਂ ਲੈ ਕੇ ਪੁਲਸ ਸਟੇਸ਼ਨ ਤੱਕ ਨਾਜਾਇਜ਼ ਕਬਜ਼ਿਆਂ ਵਿਰੁੱਧ ਕਾਰਵਾਈ ਕੀਤੀ ਗਈ। ਟਰੱਸਟ ਅਧਿਕਾਰੀਆਂ ਨੇ ਕਾਰਵਾਈ ਕੀਤੀ ਅਤੇ ਨਗਰ ਨਿਗਮ ਦਫ਼ਤਰ ਤੋਂ ਪੁਲਸ ਸਟੇਸ਼ਨ ਤੱਕ ਕੋਰੀਡੋਰ ਅਤੇ ਸੜਕ ਤੋਂ ਗੱਡੀਆਂ ਹਟਾਈਆਂ ਅਤੇ ਕੋਰੀਡੋਰ ਵਿਚ ਪਈ ਸਮੱਗਰੀ ਨੂੰ ਵੀ ਹਟਾਇਆ। ਇਸ ਦੌਰਾਨ ਸੋਨੂੰ ਗਾਂਧੀ ਨੇ ਕਿਹਾ ਕਿ ਚੇਅਰਮੈਨ ਅਸ਼ੋਕ ਤਲਵਾੜ ਦੇ ਹੁਕਮਾਂ ’ਤੇ ਇਕ ਟੀਮ ਬਣਾਈ ਗਈ ਹੈ ਜੋ ਹੁਣ ਟਰੱਸਟ ਦੀਆਂ ਸਕੀਮਾਂ ਵਿਚ ਹੋਏ ਨਾਜਾਇਜ਼ ਕਬਜ਼ਿਆਂ ਨੂੰ ਖਾਲੀ ਕਰਵਾਏਗੀ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਮਿਊਂਸੀਪਲ ਇੰਪਰੂਵਮੈਂਟ ਟਰੱਸਟ ਲਾਰੈਂਸ ਰੋਡ ਨਹਿਰੂ ਸ਼ਾਪਿੰਗ ਕੰਪਲੈਕਸ ਵਿਚ ਨਾਜਾਇਜ਼ ਕਬਜ਼ਿਆਂ ਸਬੰਧੀ ਜਲਦੀ ਹੀ ਵੱਡੀ ਕਾਰਵਾਈ ਕਰਨ ਜਾ ਰਿਹਾ ਹੈ।
ਇਹ ਵੀ ਪੜ੍ਹੋ : ਫਿਰ ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਸਰਪੰਚ ਦੇ ਭਰਾ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ
ਚਿਤਾਵਨੀ : ਦੁਕਾਨਦਾਰ ਖੁਦ ਨਾਜਾਇਜ਼ ਕਬਜ਼ੇ ਹਟਾਉਣ, ਨਹੀਂ ਤਾਂ ਡਿੱਚ ਮਸ਼ੀਨ ਦੀ ਕਰਾਂਗੇ ਵਰਤੋਂ
ਚੇਅਰਮੈਨ ਦਾ ਕਹਿਣਾ ਹੈ ਕਿ ਲੋਕਾਂ ਨੂੰ ਖੁਦ ਨਾਜਾਇਜ਼ ਕਬਜ਼ੇ ਖਾਲੀ ਕਰਨੇ ਚਾਹੀਦੇ ਹਨ, ਨਹੀਂ ਤਾਂ ਵੱਡੀ ਕਾਰਵਾਈ ਲਈ ਤਿਆਰ ਰਹਿਣ। ਟਰੱਸਟ ਦੀਆਂ ਟੀਮਾਂ ਨੇ ਕਈ ਵਾਰ ਨਹਿਰੂ ਸ਼ਾਪਿੰਗ ਕੰਪਲੈਕਸ, ਰਣਜੀਤ ਐਵੇਨਿਊ ਵਿਖੇ ਜ਼ਿਲ੍ਹਾ ਸ਼ਾਪਿੰਗ ਕੰਪਲੈਕਸ ਵਿਖੇ ਗੈਰ-ਕਾਨੂੰਨੀ ਵਿਕਰੇਤਾਵਾਂ, ਵਿਸ਼ਾਲ ਮੈਗਾ ਮਾਰਟ ਤੋਂ ਰਣਜੀਤ ਐਵੇਨਿਊ ਪੁਲਸ ਸਟੇਸ਼ਨ ਤੱਕ ਪੈਦਲ ਚੱਲਣ ਵਾਲੇ ਕੋਰੀਡੋਰ ’ਤੇ ਗੈਰ-ਕਾਨੂੰਨੀ ਕਬਜ਼ਾ ਕਰਨ ਵਾਲੇ ਵਿਕਰੇਤਾਵਾਂ, ਕੋਰੀਡੋਰ ਵਿੱਚ ਸ਼ੋਅਰੂਮ ਮਾਲਕਾਂ ਅਤੇ ਦੁਕਾਨਦਾਰਾਂ ਦਾ ਦੌਰਾ ਕਰ ਕੇ ਉਨ੍ਹਾਂ ਨੂੰ ਸਮਝਾਇਆ ਹੈ ਕਿ ਉਹ ਆਪਣਾ ਸਾਮਾਨ ਆਪਣੀ ਸੀਮਾ ਦੇ ਅੰਦਰ ਰੱਖਣ, ਪਰ ਦੁਕਾਨਦਾਰ ਕਿਸੇ ਵੀ ਗੱਲ ’ਤੇ ਸਹਿਮਤ ਨਹੀਂ ਹੋ ਰਹੇ ਹਨ ਅਤੇ ਵਿਕਰੇਤਾ ਸਿਹਤ ਵਿਭਾਗ ਦੇ ਨਿਯਮਾਂ ਦੀ ਵੀ ਉਲੰਘਣਾ ਕਰ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਆਈਲੈਟਸ ਤੇ ਇਮੀਗ੍ਰੇਸ਼ਨ ਸੈਂਟਰਾਂ ’ਤੇ ਸ਼ੁਰੂ ਹੋਈ ਵੱਡੀ ਕਾਰਵਾਈ, ਵੱਡੀ ਗਿਣਤੀ 'ਚ ਪਾਸਪੋਰਟ ਜ਼ਬਤ
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸ਼ਾਪਿੰਗ ਕੰਪਲੈਕਸ, ਰਣਜੀਤ ਐਵੇਨਿਊ, ਨਹਿਰੂ ਸ਼ਾਪਿੰਗ ਕੰਪਲੈਕਸ ਵਿਚ ਬਣੇ ਕੋਰੀਡੋਰ ’ਤੇ ਵੀ ਦੁਕਾਨਦਾਰਾਂ ਦਾ ਕਬਜ਼ਾ ਹੈ। ਉਨ੍ਹਾਂ ਨੇ ਰੇਹੜੀ ਵਾਲਿਆਂ ਅਤੇ ਦੁਕਾਨਦਾਰਾਂ ਨੂੰ ਚਿਤਾਵਨੀ ਦਿੱਤੀ ਕਿ ਇਕ ਤਾਂ ਰੇਹੜੀਆਂ ਵਾਲੇ ਆਪਣਾ ਕਬਜ਼ਾ ਹਟਾ ਲੈਣਾ ਅਤੇ ਦੂਸਰਾ ਸਥਾਨਕ ਦੁਕਾਨਦਾਰ ਕੋਰੀਡੋਰ ਨੂੰ ਖੁਦ ਖਾਲੀ ਕਰ ਦੇਣ ਨਹੀਂ ਤਾਂ ਹੁਣ ਉਕਤ ਕਬਜ਼ੇ ਨੂੰ ਡਿਸ਼ ਮਸ਼ੀਨ ਨਾਲ ਤੋੜਿਆ ਜਾਵੇਗਾ ਅਤੇ ਨਾਲ ਹੀ ਕਾਨੂੰਨੀ ਕਾਰਵਾਈ ਵੀ ਜਲਦ ਹੋਵੇਗੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e