52 ਕਿਲੋ ਭੁੱਕੀ ਸਮੇਤ ਵਿਅਕਤੀ ਗ੍ਰਿਫਤਾਰ

Saturday, May 05, 2018 - 05:44 PM (IST)

52 ਕਿਲੋ ਭੁੱਕੀ ਸਮੇਤ ਵਿਅਕਤੀ ਗ੍ਰਿਫਤਾਰ

ਦੋਰਾਹਾ (ਗੁਰਮੀਤ ਕੌਰ)-ਥਾਣਾ ਦੋਰਾਹਾ ਦੇ ਐੱਸ.ਐੱਚ.ਓ. ਮਨਜੀਤ ਸਿੰਘ ਨੇ ਪੁਲਸ ਪਾਰਟੀ ਸਮੇਤ ਜੀ.ਟੀ.ਰੋਡ 'ਤੇ ਫਸਟ ਏਡ ਪੋਸਟ ਨੇੜੇ ਕੀਤੀ ਨਾਕੇਬੰਦੀ ਦੌਰਾਨ ਇਕ ਵਿਅਕਤੀ ਨੂੰ 52 ਕਿਲੋ ਭੁੱਕੀ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਬਾਅਦ 'ਚ ਜਿਸ ਦੀ ਪਹਿਚਾਣ ਸਵਰਨਜੀਤ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਪਿੰਡ ਸ਼ੇਰਪੁਰ ਥਾਣਾ ਸਦਰ ਜਗਰਾਓ ਵਜੋਂ ਹੋਈ ਹੈ, ਜਦ ਕਿ ਦੂਸਰਾ ਦੋਸ਼ੀ ਫਰਾਰ ਹੋਣ 'ਚ ਕਾਮਯਾਬ ਰਿਹਾ। ਜਾਣਕਾਰੀ ਦਿੰਦਿਆਂ ਥਾਣਾ ਦੋਰਾਹਾ ਦੇ ਐੱਸ.ਐੱਚ.ਓ. ਮਨਜੀਤ ਸਿੰਘ ਨੇ ਦੱਸਿਆ ਕਿ ਖੰਨਾ ਪੁਲਸ ਜ਼ਿਲਾ• ਮੁਖੀ ਨਵਜੋਤ ਸਿੰਘ ਮਾਹਲ ਵੱਲੋਂ ਸਮਾਜ ਅਤੇ ਨਸ਼ਾ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਡੀ.ਐੱਸ.ਪੀ. ਪਾਇਲ ਰਛਪਾਲ ਸਿੰਘ ਢੀਂਡਸਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੁਲਸ ਵੱਲੋਂ ਜੀ.ਟੀ.ਰੋਡ 'ਤੇ ਨਾਕੇਬੰਦੀ ਕਰਕੇ ਸ਼ੱਕੀ ਵਾਹਨਾਂ ਅਤੇ ਪੁਰਸ਼ਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ ਕਿ ਖੰਨਾ ਸਾਈਡ ਤੋਂ ਇਕ ਅਲਟਰਾ ਕਾਰ ਆਉਦੀ ਦਿਖਾਈ ਦਿੱਤੀ। ਪੁਲਸ ਦਾ ਨਾਕਾ ਲੱਗਾ ਦੇਖ ਕਾਰ ਸਵਾਰਾਂ ਨੇ ਕਾਰ ਕੁਝ ਦੂਰੀ 'ਤੇ ਰੋਕ ਲਈ, ਜਿਸ 'ਤੇ ਸ਼ੱਕ ਪੈਣ 'ਤੇ ਪੁਲਸ ਨੇ ਕਾਰ ਦੀ ਤਲਾਸ਼ੀ ਲਈ ਤਾਂ ਕਾਰ 'ਚੋਂ 52 ਕਿਲੋ ਭੁੱਕੀ ਬਰਾਮਦ ਹੋਈ। ਜਿਸ ਤੋਂ ਬਾਅਦ ਇਕ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ, ਜਦ ਕਿ ਉਸ ਦਾ ਦੂਜਾ ਸਾਥੀ ਫਰਾਰ ਹੋਣ 'ਚ ਕਾਮਯਾਬ ਹੋ ਗਿਆ। ਥਾਣਾ ਮੁਖੀ ਨੇ ਦੱਸਿਆ ਕਿ ਦੋਸ਼ੀਆਂ ਵਿਰੁੱਧ ਮਾਮਲਾ ਦਰਜ ਕਰਕੇ ਅੱਗੇ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।


Related News