ਮਕਸੂਦਾਂ ਸਬਜੀ ਮੰਡੀ ''ਚ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ, ਇਸ ਹਾਲ ''ਚ ਲਾਸ਼ ਵੇਖ ਲੋਕਾਂ ਦਾ ਨਿਕਲਿਆ ਤ੍ਰਾਹ

06/12/2024 11:21:06 AM

ਜਲੰਧਰ (ਵਰੁਣ, ਸੋਨੂੰ)- ਮਕਸੂਦਾਂ ਸਬਜੀ ਮੰਡੀ 'ਚ ਮੰਗਲਵਾਰ ਦੇਰ ਰਾਤ ਇਕ ਵਿਅਕਤੀ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ।  ਮਕਸੂਦਾਂ ਸਬਜ਼ੀ ਮੰਡੀ ਵਿਚ ਸ਼ੈੱਡ ਦੇ ਪਿੱਲਰ ਨਾਲ ਲਟਕਦੀ ਹੋਈ ਲਾਸ਼ ਮਿਲਣ ਤੋਂ ਬਾਅਦ ਦਹਿਸ਼ਤ ਦਾ ਮਾਹੌਲ ਬਣ ਗਿਆ। ਲਾਸ਼ ਵੇਖਣ ਵਾਲੇ ਲੋਕਾਂ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ, ਜਿਸ ਤੋਂ ਬਾਅਦ ਨਾਈਟ ਡਿਊਟੀ ਕਰ ਰਹੇ ਏ. ਸੀ. ਪੀ. ਟ੍ਰੈਫਿਕ ਅਤੇ ਥਾਣਾ ਨੰਬਰ 8 ਦੀ ਪੁਲਸ ਮੌਕੇ ’ਤੇ ਪਹੁੰਚ ਗਈ। ਪੁਲਸ ਨੇ ਲਾਸ਼ ਨੂੰ ਹੇਠਾਂ ਉਤਾਰਿਆ। ਜਾਂਚ ਵਿਚ ਪਤਾ ਲੱਗਾ ਕਿ ਮ੍ਰਿਤਕ ਮੰਡੀ ਵਿਚ ਹੀ ਲੇਬਰ ਦਾ ਕੰਮ ਕਰਦਾ ਸੀ।

ਥਾਣਾ ਨੰਬਰ 1 ਦੇ ਐਡੀਸ਼ਨਲ ਐੱਸ. ਐੱਚ. ਓ. ਰਾਜਿੰਦਰ ਸਿੰਘ ਨੇ ਦੱਸਿਆ ਕਿ ਖ਼ੁਦਕੁਸ਼ੀ ਦਾ ਕਾਰਨ ਵਿਅਕਤੀ ਦੇ ਸਰੀਰ ਨਾਲ ਜੁੜੀ ਕਿਸੇ ਬੀਮਾਰੀ ਨਾਲ ਸਬੰਧਤ ਹੈ। ਉਨ੍ਹਾਂ ਕਿਹਾ ਕਿ ਪੁਲਸ ਦੀ ਜਾਂਚ ਵਿਚ ਇਹ ਪਤਾ ਲੱਗਾ ਹੈ ਕਿ ਉਸ ਨੂੰ ਸਰੀਰ ’ਤੇ ਖਾਰਿਸ਼ ਦੀ ਦਿੱਕਤ ਸੀ ਅਤੇ ਆਰਥਿਕ ਤੰਗੀ ਕਾਰਨ ਉਹ ਆਪਣਾ ਇਲਾਜ ਨਹੀਂ ਕਰਵਾ ਪਾ ਰਿਹਾ ਸੀ। ਇਸੇ ਕਾਰਨ ਉਸ ਨੇ ਇਕ ਪਰਨੇ ਨਾਲ ਫਾਹਾ ਬਣਾ ਕੇ ਪਿੱਲਰ ਨਾਲ ਬੰਨ੍ਹ ਕੇ ਖੁਦਕੁਸ਼ੀ ਕਰ ਲਈ।

ਇਹ ਵੀ ਪੜ੍ਹੋ- ਫਗਵਾੜਾ ਨੇੜੇ ਵੱਡੀ ਘਟਨਾ, 'ਵੰਦੇ ਭਾਰਤ ਐਕਸਪ੍ਰੈੱਸ ਟਰੇਨ' 'ਤੇ ਹੋਇਆ ਪਥਰਾਅ, ਦਹਿਸ਼ਤ 'ਚ ਯਾਤਰੀ

ਮ੍ਰਿਤਕ ਦੀ ਉਮਰ 54 ਸਾਲ ਦੇ ਨੇੜੇ-ਤੇੜੇ ਦੱਸੀ ਜਾ ਰਹੀ ਹੈ। ਮੌਕੇ ’ਤੇ ਪੁੱਜੀ ਪੁਲਸ ਨੇ ਲਾਸ਼ ਨੂੰ 72 ਘੰਟਿਆਂ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰੱਖਵਾ ਦਿੱਤਾ ਹੈ। ਇਹ ਸ਼ੈੱਡ ਮਕਸੂਦਾਂ ਮੰਡੀ ਦੀ ਬੈਕਸਾਈਡ ’ਤੇ ਮੌਜੂਦ ਹੈ, ਜੋ ਰਸਤਾ ਨਾਗਰਾ ਪਿੰਡ ਵੱਲ ਵੀ ਜਾਂਦਾ ਹੈ। ਮ੍ਰਿਤਕ ਤੋਂ ਕਿਸੇ ਵੀ ਤਰ੍ਹਾਂ ਦਾ ਕੋਈ ਪਛਾਣ-ਪੱਤਰ ਬਰਾਮਦ ਨਹੀਂ ਹੋਇਆ ਅਤੇ ਨਾ ਹੀ ਉਸ ਦਾ ਮੋਬਾਇਲ ਮਿਲਿਆ ਹੈ। ਮੌਕੇ ’ਤੇ ਪੁੱਜੇ ਥਾਣਾ ਨੰਬਰ 1 ਦੇ ਏ. ਐੱਸ. ਆਈ. ਸ਼ਿਆਮ ਜੀ ਲਾਲ ਦਾ ਕਹਿਣਾ ਹੈ ਕਿ ਫਿਲਹਾਲ ਨੇੜਲੇ ਇਲਾਕਿਆਂ ਵਿਚ ਜਾ ਕੇ ਮ੍ਰਿਤਕ ਦੀ ਫੋਟੋ ਵਿਖਾ ਕੇ ਉਸ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਸ਼ਰਮਨਾਕ ਘਟਨਾ, 8ਵੀਂ ਜਮਾਤ 'ਚ ਪੜ੍ਹਦੀ ਕੁੜੀ ਨਾਲ ਨੌਜਵਾਨ ਵੱਲੋਂ ਜਬਰ-ਜ਼ਿਨਾਹ, ਬਣਾਈ ਅਸ਼ਲੀਲ ਵੀਡੀਓ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


shivani attri

Content Editor

Related News