ਹੁਸ਼ਿਆਰਪੁਰ 'ਚ ਵਿਅਕਤੀ ਨੇ ਲਾਇਸੈਂਸੀ ਰਿਵਾਲਵਰ ਨਾਲ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ

Friday, Jan 06, 2023 - 04:25 PM (IST)

ਹੁਸ਼ਿਆਰਪੁਰ 'ਚ ਵਿਅਕਤੀ ਨੇ ਲਾਇਸੈਂਸੀ ਰਿਵਾਲਵਰ ਨਾਲ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ

ਹੁਸ਼ਿਆਰਪੁਰ (ਅਮਰੀਕ)- ਹੁਸ਼ਿਆਰਪੁਰ-ਫਗਵਾੜਾ ਮਾਰਗ 'ਤੇ ਸਥਿਤ ਮੁਹੱਲਾ ਮਾਊਂਟ ਐਵੀਨਿਉ ਵਿਖੇ ਇਕ ਵਿਅਕਤੀ ਨੇ ਲਾਇਸੈਂਸੀ ਰਿਵਾਲਵਰ ਨਾਲ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਵਿਅਕਤੀ ਦੀ ਪਛਾਣ ਰਘੂਵੀਰ ਸਿੰਘ ਵਜੋਂ ਹੋਈ ਹੈ ਜੋਕਿ ਖੇਤੀਬਾੜੀ ਅਤੇ ਜ਼ਮੀਨਾਂ ਦੀ ਖ਼ਰੀਦੋ ਫਰੋਖਤ ਦਾ ਕੰਮ ਕਰਦਾ ਸੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਰਹੀਰਾਂ ਪੁਲਸ ਚੌਂਕੀ ਅਤੇ ਥਾਣਾ ਮਾਡਲ ਟਾਊਨ ਦੇ ਅਧਿਕਾਰੀ ਮੌਕੇ 'ਤੇ ਪਹੁੰਚੇ। ਉਨ੍ਹਾਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ : ਪੰਜਾਬ 'ਚ ਸੀਤ ਲਹਿਰ ਨੇ ਠਾਰੇ ਲੋਕ, ਇਸ ਦਿਨ ਨੂੰ ਨਿਕਲੇਗੀ ਧੁੱਪ, ਜਾਣੋ ਅਗਲੇ ਦਿਨਾਂ ਦੀ ਮੌਸਮ ਦੀ ਅਪਡੇਟ

PunjabKesari

ਜਾਣਕਾਰੀ ਦਿੰਦਿਆਂ ਥਾਣਾ ਮਾਡਲ ਟਾਊਨ ਦੇ ਐੱਸ. ਐੱਚ. ਓ. ਹਰਪ੍ਰੇਮ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਅੱਜ ਸਵੇਰੇ ਮੁਹੱਲਾ ਮਾਊਂਟ ਐਵੀਨਿਊ ਵਿਚ ਰਹਿੰਦੇ ਇਕ ਵਿਅਕਤੀ ਨੇ ਖ਼ੁਦ ਨੂੰ ਘਰ ਦੇ ਕਮਰੇ ਵਿਚ ਹੀ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ ਹੈ। ਜਿਸ ਤੋਂ ਤੁਰੰਤ ਬਾਅਦ ਉਹ ਮੌਕੇ 'ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਮ੍ਰਿਤਕ ਵਿਅਕਤੀ ਵੱਲੋਂ ਅਜਿਹਾ ਕਿਊਂ ਕੀਤਾ ਗਿਆ ਹੈ, ਇਸ ਬਾਬਤ ਅਜੇ ਕੁਝ ਵੀ ਪਤਾ ਨਹੀਂ ਲੱਗ ਸਕਿਆ ਹੈ ਅਤੇ ਪਰਿਵਾਰ ਦੇ ਬਿਆਨ ਲੈਣ ਤੋਂ ਬਾਅਦ ਹੀ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ : ਜਲੰਧਰ ਦੇ ਆਦਮਪੁਰ 'ਚ ਵੱਡੀ ਵਾਰਦਾਤ, ਪਸ਼ੂਆਂ ਨੂੰ ਪੱਠੇ ਪਾਉਣ ਜਾ ਰਹੇ ਵਿਅਕਤੀ 'ਤੇ ਚਲਾਈਆਂ ਗੋਲੀਆਂ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

shivani attri

Content Editor

Related News