ਪਤਨੀ ਦੀ ਮਾੜੀ ਕਰਤੂਤ ਨਾ ਸਹਾਰ ਸਕਿਆ ਪਤੀ, ਦੁਖੀ ਹੋਏ ਨੇ ਚੁੱਕਿਆ ਖੌਫ਼ਨਾਕ ਕਦਮ

Saturday, Jul 01, 2023 - 06:34 PM (IST)

ਪਤਨੀ ਦੀ ਮਾੜੀ ਕਰਤੂਤ ਨਾ ਸਹਾਰ ਸਕਿਆ ਪਤੀ, ਦੁਖੀ ਹੋਏ ਨੇ ਚੁੱਕਿਆ ਖੌਫ਼ਨਾਕ ਕਦਮ

ਗੁਰਦਾਸਪੁਰ (ਵਿਨੋਦ)- ਗੁਰਦਾਸਪੁਰ 'ਚ ਇਕ ਵੱਲੋਂ ਕੀਟਨਾਸ਼ਕ ਦਵਾਈ ਖਾ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਤਨੀ ਆਪਣੀ ਭੈਣ ਅਤੇ ਮਾਂ ਦੇ ਨਾਲ ਮਿਲ ਕੇ ਪੇਟ 'ਚ ਪੱਲ ਰਹੇ ਬੱਚੇ ਨੂੰ ਗਰਭਪਾਤ ਕਰਵਾ ਕੇ ਮਰਵਾਉਣਾ ਚਾਹੁੰਦੀ ਸੀ। ਪੁਲਸ ਨੇ ਇਸ ਸਬੰਧੀ ਮ੍ਰਿਤਕ ਦੀ ਪਤਨੀ, ਸਾਲੀ ਅਤੇ ਸੱਸ ਦੇ ਖ਼ਿਲਾਫ਼  ਧਾਰਾ 306 ਅਧੀਨ ਕੇਸ ਦਰਜ ਕੀਤਾ ਹੈ।

ਇਹ ਵੀ ਪੜ੍ਹੋ- ਪਾਕਿ ਦੇ ਗੁਰਦੁਆਰਾ ਸਾਹਿਬ 'ਚ ਕੀਰਤਨ ਰੋਕਣ ਦੇ ਮਾਮਲੇ 'ਤੇ ਗਿ. ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ ਇੰਸਪੈਕਟਰ ਸੁਲੱਖਣ ਸਿੰਘ ਨੇ ਦੱਸਿਆ ਕਿ ਹਰਬੰਸ ਸਿੰਘ ਪੁੱਤਰ ਪਾਲ ਸਿੰਘ ਵਾਸੀ ਦੋਰਾਂਗਲਾ ਨੇ ਆਪਣੇ ਦਿੱਤੇ ਬਿਆਨਾਂ ’ਚ ਦੱਸਿਆ ਕਿ ਉਸ ਦੇ ਮੁੰਡੇ ਨਿਰਮਲ ਸਿੰਘ ਦਾ ਵਿਆਹ ਪਹਿਲਾ ਵਿਆਹ ਹੋਇਆ ਸੀ। ਜਿਸ ਦਾ ਤਲਾਕ ਹੋ ਚੁੱਕਾ ਹੈ। ਨਿਰਮਲ ਸਿੰਘ ਦਾ ਦੂਜਾ ਵਿਆਹ ਕਰੀਬ ਪੰਜ ਮਹੀਨੇ ਪਹਿਲਾ ਮਨਪ੍ਰੀਤ ਕੌਰ ਨਾਲ ਹੋਇਆ ਸੀ। ਮਨਪ੍ਰੀਤ ਕੌਰ ਗਰਭਵਤੀ ਸੀ, ਪਤਨੀ ਮਨਪ੍ਰੀਤ ਕੌਰ ਉਸ ਦੀ ਭੈਣ ਲਵਪ੍ਰੀਤ ਕੌਰ ਪੁੱਤਰੀਆਂ ਅਮਰਜੀਤ ਸਿੰਘ ਮਾਂ ਕਮਲਜੀਤ ਕੌਰ ਪਤਨੀ ਅਮਰਜੀਤ ਸਿੰਘ ਵਾਸੀਆਨ ਕੰਡਿਆਲ ਸਿਵਲ ਲਾਈਨ ਬਟਾਲਾ ਉਸ ਦੇ ਮੁੰਡੇ ਨੂੰ ਤੰਗ ਪ੍ਰੇਸ਼ਾਨ ਕਰਦੀਆਂ ਸਨ। ਉਨ੍ਹਾਂ ਵੱਲੋਂ ਕਿਹਾ ਜਾਂਦਾ ਸੀ ਕਿ ਉਹ ਆਪਣੀ ਪਤਨੀ ਮਨਪ੍ਰੀਤ ਕੌਰ ਜੋ ਕਿ ਪ੍ਰੈਗਨਿਟ ਹੈ, ਦਾ ਗਰਭਪਾਤ ਕਰਵਾ ਦਵੇ ਤੇ ਸਾਨੂੰ ਬੱਚੇ ਦੀ ਲੋੜ ਨਹੀਂ। ਜਿਸ ਕਾਰਨ ਉਸ ਦਾ ਮੁੰਡਾ ਪ੍ਰੇਸ਼ਾਨ ਰਹਿੰਦਾ ਸੀ।

ਇਹ ਵੀ ਪੜ੍ਹੋ- ਮਾਮੂਲੀ ਝਗੜੇ ਨੇ ਧਾਰਿਆ ਖੂਨੀ ਰੂਪ, ਪਤੀ ਨੇ ਪਤਨੀ ਦਾ ਬੇਰਹਿਮੀ ਨਾਲ ਕੁੱਟ-ਕੁੱਟ ਕੇ ਕਰ ਦਿੱਤਾ ਕਤਲ

ਪੁਲਸ ਅਧਿਕਾਰੀ ਨੇ ਦੱਸਿਆ ਕਿ ਇਸੇ ਪ੍ਰੇਸ਼ਾਨੀ ਦੇ ਚੱਲਦੇ ਉਸ ਨੇ 27-6-23 ਨੂੰ ਰਾਤ ਸਮੇਂ ਘਰ ’ਚ ਪਈ ਕੀਟ ਨਾਸ਼ਕ ਦਵਾਈ ਖਾ ਲਈ ਸੀ , ਜਿਸ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਗੁਰਦਾਸਪੁਰ ਦੇ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ। ਜਿਸ ਦਾ ਬਿਆਨ 29-6-23 ਨੂੰ ਸ੍ਰੀਮਤੀ ਪ੍ਰਨੀਤ ਕੌਰ ਜੇ.ਐੱਮ.ਆਈ.ਸੀ, ਗੁਰਦਾਸਪੁਰ ਡਿਊਟੀ ਮੈਜਿਸਟ੍ਰੇਟ ਦੀ ਹਾਜ਼ਰੀ ਵਿਚ ਲਿਆ ਗਿਆ। ਜਿਸ ਦੀ ਅੱਜ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਹਰਬੰਸ ਸਿੰਘ ਦੇ ਬਿਆਨਾਂ ’ਤੇ ਮ੍ਰਿਤਕ ਦੀ ਪਤਨੀ ਮਨਪ੍ਰੀਤ ਕੌਰ, ਸਾਲੀ ਲਵਪ੍ਰੀਤ ਕੌਰ ਤੇ ਸੱਸ ਕਮਲਜੀਤ ਕੌਰ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ-  ਤਰਨਤਾਰਨ 'ਚ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇਕਲੌਤੇ ਪੁੱਤ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


author

Shivani Bassan

Content Editor

Related News