ਬੇਹੋਸ਼ੀ ਦੀ ਹਾਲਤ ''ਚ ਮਿਲੇ ਨੌਜਵਾਨ ਦੀ ਹਸਪਤਾਲ ''ਚ ਮੌਤ

04/26/2018 6:13:53 AM

ਅੰਮ੍ਰਿਤਸਰ,  (ਸੰਜੀਵ)-  ਚੌਕੀ ਘਣੂਪੁਰ ਕਾਲੇ ਦੀ ਪੁਲਸ ਨੇ ਰਾਮਤੀਰਥ ਰੋਡ 'ਤੇ ਬੇਹੋਸ਼ੀ ਦੀ ਹਾਲਤ 'ਚ ਪਏ ਇਕ ਨੌਜਵਾਨ ਨੂੰ ਚੁੱਕ ਕੇ ਇਲਾਜ ਲਈ ਸਥਾਨਕ ਗੁਰੂ ਨਾਨਕ ਦੇਵ ਹਸਪਤਾਲ ਪਹੁੰਚਾਇਆ, ਜਿਥੇ ਦੇਰ ਰਾਤ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਨਾ ਹੋ ਸਕਣ ਕਾਰਨ 72 ਘੰਟਿਆਂ ਲਈ ਉਸ ਦੀ ਮ੍ਰਿਤਕ ਦੇਹ ਨੂੰ ਡੈੱਡ ਹਾਊਸ 'ਚ ਰੱਖਿਆ ਗਿਆ ਹੈ। ਪੁਲਸ 2 ਦਿਨਾਂ ਬਾਅਦ 174 ਸੀ. ਆਰ. ਪੀ. ਸੀ. ਅਧੀਨ ਲਾਸ਼ ਦਾ ਪੋਸਟਮਾਰਟਮ ਕਰਵਾਏਗੀ, ਜਿਸ ਦੀ ਰਿਪੋਰਟ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਦਾ ਖੁਲਾਸਾ ਹੋ ਸਕੇਗਾ।