ਹੈਰੋਇਨ ਦਾ ਸੇਵਨ ਕਰਨ ਦੇ ਦੋਸ਼ ’ਚ ਇਕ ਵਿਅਕਤੀ ਗ੍ਰਿਫ਼ਤਾਰ

Wednesday, Jun 10, 2026 - 04:21 PM (IST)

ਹੈਰੋਇਨ ਦਾ ਸੇਵਨ ਕਰਨ ਦੇ ਦੋਸ਼ ’ਚ ਇਕ ਵਿਅਕਤੀ ਗ੍ਰਿਫ਼ਤਾਰ

ਜਲਾਲਾਬਾਦ (ਬਜਾਜ) : ਥਾਣਾ ਸਿਟੀ ਜਲਾਲਾਬਾਦ ਦੀ ਪੁਲਸ ਵੱਲੋਂ ਨਸ਼ੇ ਦਾ ਸੇਵਨ ਕਰਨ ਦੇ ਦੋਸ਼ 'ਚ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ। ਜਾਂਚ ਅਧਿਕਾਰੀ ਐੱਚ. ਸੀ. ਸੰਦੀਪ ਕੁਮਾਰ ਨੇ ਦੱਸਿਆ ਕਿ ਪੁਲਸ ਪਾਰਟੀ ਗਸ਼ਤ ਕਰਦੀ ਹੋਈ ਦਾਣਾ ਮੰਡੀ ਜਲਾਲਾਬਾਦ ਵਿਖੇ ਪੁੱਜੀ ਤਾਂ ਹਰਕ੍ਰਿਸ਼ਨ ਸਕੂਲ ਦੇ ਬੈਕਸਾਈਡ ਦਾਣਾ ਮੰਡੀ ਦੀ ਕੰਧ ਨਾਲ ਛੋਟੇ ਜਿਹੇ ਬਣੇ ਛੈੱਡ ਹੇਠਾਂ ਬੈਠਾ ਲਵ ਕੁਮਾਰ ਉਰਫ਼ ਲਵਲੀ ਪੁਤਰ ਸੁੰਦਰ ਲਾਲ ਵਾਸੀ ਜਲਾਲਾਬਾਦ ਹੈਰੋਇਨ ਦਾ ਨਸ਼ਾ ਕਰ ਰਿਹਾ ਸੀ।

ਉਸ ਨੂੰ ਪੁਲਸ ਨੇ ਮੌਕੇ ਤੋਂ ਇਕ ਸਿਲਵਰ ਪੰਨੀ, ਇਕ ਲਾਈਟਰ ਅਤੇ 10 ਰੁਪਏ ਦਾ ਭਾਰਤੀ ਕਰੰਸੀ ਨੋਟ ਸਮੇਤ ਕਾਬੂ ਕੀਤਾ ਹੈ। ਉਸ 'ਤੇ ਥਾਣਾ ਸਿਟੀ ਜਲਾਲਾਬਾਦ ਵਿਖੇ ਮੁਕੱਦਮਾਦਰਜ ਕੀਤਾ ਗਿਆ ਹੈ।


author

Babita

Content Editor

Related News