ਚਾਈਨਾ ਡੋਰ ਨਾਲ ਪਤੰਗ ਉਡਾ ਰਿਹਾ ਸੀ ਨੌਜਵਾਨ, ਉੱਤੋਂ ਆ ਗਈ ਪੁਲਸ, ਫ਼ਿਰ ਜੋ ਹੋਇਆ...
Sunday, Jan 19, 2025 - 05:30 AM (IST)
ਭੋਗਪੁਰ (ਸੂਰੀ)- ਭੋਗਪੁਰ ਪੁਲਸ ਵੱਲੋਂ ਚਾਇਨਾ ਡੋਰ ਵੇਚਣ ਵਾਲਿਆਂ ਅਤੇ ਚਾਇਨਾ ਡੋਰ ਨਾਲ ਪਤੰਗਬਾਜ਼ੀ ਕਰਨ ਵਾਲਿਆਂ ਖਿਲਾਫ਼ ਮੁਹਿਮ ਸ਼ੁਰੂ ਕਰ ਦਿੱਤੀ ਗਈ ਹੈ। ਇਸੇ ਮੁਹਿਮ ਤਹਿਤ ਭੋਗਪੁਰ ਪੁਲਸ ਵੱਲੋਂ ਚਾਇਨਾ ਡੋਰ ਨਾਲ ਪਤੰਗ ਉਡਾ ਰਹੇ ਨੌਜਵਾਨ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।
ਪੁਲਸ ਵੱਲੋਂ ਦਰਜ ਕੀਤੇ ਗਏ ਮਾਮਲੇ ਅਨੁਸਾਰ ਥਾਣੇਦਾਰ ਰਾਮ ਕਿਸ਼ਨ ਭੋਗਪੁਰ ਨੇੜਲੇ ਭੁੱਲਥ ਮੋੜ ਨਾਕੇ ’ਤੇ ਮੌਜੂਦ ਸੀ ਤਾਂ ਇਕ ਮੁਖਬਰ ਨੇ ਪੁਲਸ ਨੂੰ ਸੂਚਨਾ ਦਿਤੀ ਕਿ ਚੇਤਨ ਸਿੰਘ ਪੁੱਤਰ ਪ੍ਰਿਤਪਾਲ ਸਿੰਘ ਵਾਸੀ ਨਵੀਂ ਆਬਾਦੀ ਭੋਗਪੁਰ ਪੰਜਾਬ ਸਰਕਾਰ ਵੱਲੋਂ ਪਾਬੰਦੀਸ਼ੁਧਾ ਚਾਇਨਾ ਡੋਰ ਨਾਲ ਪਤੰਗ ਉਡਾ ਰਿਹਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵਾਪਰਿਆ ਰੂਹ ਕੰਬਾਊ ਹਾਦਸਾ, ਖੜ੍ਹੇ ਟਰੱਕ 'ਚ ਲੱਗੀ ਅੱਗ, ਸਾਥੀ ਸਣੇ ਜਿਊਂਦਾ ਸੜ ਗਿਆ ਡਰਾਈਵਰ
ਮੁਖਬਰ ਵੱਲੋਂ ਦਿਤੀ ਗਈ ਜਾਣਕਾਰੀ ਅਨੁਸਾਰ ਪੁਲਸ ਪਾਰਟੀ ਉਕਤ ਵਿਅਕਤੀ ਦੇ ਦੱਸੇ ਪਤੇ ’ਤੇ ਪੁੱਜੀ ਤਾਂ ਇਕ ਵਿਅਕਤੀ ਚਾਇਨਾ ਡੋਰ ਨਾਲ ਪਤੰਗ ਉਡਾ ਰਿਹਾ ਸੀ, ਜੋ ਕਿ ਪੁਲਸ ਪਾਰਟੀ ਨੂੰ ਦੇਖ ਕੇ ਫਰਾਰ ਹੋ ਗਿਆ। ਉਕਤ ਵਿਅਕਤੀ ਵੱਲੋਂ ਛੱਡੇ ਗਏ ਚਾਇਨਾ ਡੋਰ ਦੇ ਗੱਟੂ ਅਤੇ ਪਤੰਗ ਨੂੰ ਆਪਣੇ ਕਬਜ਼ੇ ’ਚ ਲੈ ਕੇ ਚੇਤਨ ਸਿੰਘ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਸ ਵੱਲੋਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਹੱਸਦੇ-ਖੇਡਦੇ ਬੱਚੇ ਦੀਆਂ ਨਿਕਲ ਗਈਆਂ ਚੀਕਾਂ, ਸੁਣ ਬਾਹਰ ਆਈ ਮਾਂ ਨੇ ਵੀ ਹਾਲ ਦੇਖ ਛੱਡੇ ਹੱਥ-ਪੈਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e