ਘਰੋਂ ਕੰਮ ਲਈ ਨਿਕਲੇ ਵਿਅਕਤੀ ਨੂੰ ਫਾਰਚੂਨਰ ਗੱਡੀ ਨੇ ਦਰੜਿਆ, ਮੌਕੇ 'ਤੇ ਹੋਈ ਮੌਤ
Monday, Feb 03, 2025 - 05:30 PM (IST)
ਗੁਰਦਾਸਪੁਰ (ਗੁਰਪ੍ਰੀਤ)- ਗੁਰਦਾਸਪੁਰ ਦੇ ਕਸਬਾ ਫਤਿਹਗੜ੍ਹ ਚੂੜੀਆਂ ਤੋਂ ਤਿੰਨ ਕਿਲੋਮੀਟਰ ਦੂਰ ਰੰਧਾਵਾ ਫਿਊਲ ਸੈਂਟਰ ਦੇ ਸਾਹਮਣੇ ਇਕ ਸੜਕ ਹਾਦਸਾ ਵਾਪਰਿਆ, ਜਿਸ 'ਚ ਇੱਕ ਫਾਰਚੂਨਰ ਗੱਡੀ ਵਾਲਾ ਇੱਕ ਮੋਟਰਸਾਈਕਲ ਸਵਾਰ ਪ੍ਰਵਾਸੀ ਨੂੰ ਟੱਕਰ ਮਾਰ ਕੇ ਫਰਾਰ ਹੋ ਗਿਆ ਅਤੇ ਮੌਕੇ 'ਤੇ ਹੀ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਘਟਨਾ ਸਥਾਨ 'ਤੇ ਪਹੁੰਚੇ ਗੁਆਂਡੀ ਅਤੇ ਹੋਰ ਸਕੇ ਸਬੰਧੀਆਂ ਨੇ ਕਿਹਾ ਕਿ ਕਿਆਰਾ ਰਾਮ ਜੋ ਕਿ ਪੱਥਰ ਲਗਾਉਂਦਾ ਕੰਮ ਕਰਦਾ ਸੀ, ਅੱਜ ਫਤਿਹਗੜ੍ਹ ਚੂੜੀਆਂ ਤੋਂ ਕਿਸੇ ਪਿੰਡ ਜਾ ਰਿਹਾ ਸੀ ਤਾਂ ਅਚਾਨਕ ਹੀ ਕੋਈ ਫਾਰਚੂਨਰ ਗੱਡੀ ਵਾਲਾ ਉਸਨੂੰ ਟੱਕਰ ਮਾਰ ਗਿਆ, ਜਿਸ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ
ਮੌਕੇ 'ਤੇ ਪਹੁੰਚੀ ਪਤਨੀ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਤਨੀ ਬਿੰਦੂ ਦੇਵੀ ਦਾ ਕਹਿਣਾ ਹੈ ਕਿ ਉਸਦਾ ਪਤੀ ਕਿਆਰਾ ਰਾਮ ਜੋ ਕਿ ਪੱਥਰ ਲਗਾਉਣ ਦਾ ਕੰਮ ਕਰਦਾ ਹੈ ਅਤੇ ਉਹ ਬਿਹਾਰ ਦੇ ਰਹਿਣ ਵਾਲੇ ਹਨ ਅਤੇ ਹੁਣ ਫਤਿਹਗੜ੍ਹ ਚੂੜੀਆਂ ਦੀ ਵਾਰਡ ਨੰਬਰ ਚਾਰ ਦਸ਼ਮੇਸ਼ ਨਗਰ ਰਹਿੰਦੇ ਹਨ। ਪਤਨੀ ਨੇ ਦੱਸਿਆ ਉਸ ਦੀਆਂ ਦੋ ਬੇਟੀਆਂ ਤੇ ਇਕ ਬੇਟਾ ਹੈ। ਉਨ੍ਹਾਂ ਦੱਸਿਆ ਕਿ ਉਸ ਦਾ ਪਤੀ ਅੱਜ ਘਰੋਂ ਕੰਮ ਦੇਖਣ ਲਈ ਫਤਿਹਗੜ੍ਹ ਚੂੜੀਆਂ ਤੋਂ ਬਟਾਲੇ ਵਾਲੇ ਪਾਸੇ ਕਿਸੇ ਪਿੰਡ ਜਾ ਰਿਹਾ ਸੀ ਤਾਂ ਅਚਾਨਕ ਤੇਜ਼ ਰਫਤਾਰ ਫਾਰਚੂਨਰ ਗੱਡੀ ਉਸਨੂੰ ਦਰੜ ਕੇ ਉਥੋਂ ਫਰਾਰ ਹੋ ਗਈ ਅਤੇ ਪਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ। ਉਸ ਨੇ ਦੱਸਿਆ ਕਿ ਉਸ ਦਾ ਬੇਟਾ ਵੀ ਨਾਲ ਸੀ ਪਰ ਬੇਟਾ ਅਜੇ ਨਹੀਂ ਮਿਲ ਰਿਹਾ। ਇਸ ਦੌਰਾਨ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਏ. ਐੱਸ. ਆਈ. ਸੁਖਦੇਵ ਸਿੰਘ ਨੇ ਕਿਹਾ ਕਿ ਇਸ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਸ਼ਰਮਨਾਕ ਕਾਰਾ, ਪਤੀ ਤੇ ਨਨਾਣ ਨੇ ਵਿਆਹੁਤਾ ਨਗਨ ਕਰ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8