ਹੈਰੋਇਨ ਸਮੇਤ ਵਿਅਕਤੀ ਕਾਬੂ

Wednesday, Oct 04, 2017 - 01:04 AM (IST)

ਹੈਰੋਇਨ ਸਮੇਤ ਵਿਅਕਤੀ ਕਾਬੂ

ਬਟਾਲਾ,  (ਬੇਰੀ)-  ਥਾਣਾ ਸਿਵਲ ਲਾਈਨ ਦੀ ਪੁਲਸ ਨੇ ਹੈਰੋਇਨ ਸਮੇਤ ਨੌਜਵਾਨ ਨੂੰ ਕਾਬੂ ਕੀਤਾ ਹੈ। 
ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਗੁਰਮੀਤ ਸਿੰਘ ਨੇ ਦੱਸਿਆ ਕਿ ਐੱਸ. ਐੱਸ. ਪੀ. ਬਟਾਲਾ ਉਪਿੰਦਰਜੀਤ ਸਿੰਘ ਘੁੰਮਣ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਉਨ੍ਹਾਂ ਪੁਲਸ ਪਾਰਟੀ ਸਮੇਤ ਸਿੰਬਲ ਚੌਕ ਵਿਚ ਨਾਕਾ ਲਾਇਆ ਹੋਇਆ ਸੀ। ਇਸ ਦੌਰਾਨ 1 ਵਿਅਕਤੀ ਬੱਸ ਤੋਂ ਉਤਰਿਆ ਜੋ ਪੁਲਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ। ਜਦੋਂ ਪੁਲਸ ਮੁਲਾਜ਼ਮਾਂ ਨੇ ਵਿਅਕਤੀ ਨੂੰ ਫੜਿਆ ਤਾਂ ਤਲਾਸ਼ੀ ਲੈਣ 'ਤੇ ਉਸ ਵਿਅਕਤੀ ਕੋਲੋਂ ਸਾਢੇ ਚਾਰ ਗ੍ਰਾਮ ਹੈਰੋਇਨ ਬਰਾਮਦ ਹੋਈ। ਪੁੱਛਗਿੱਛ ਕਰਨ 'ਤੇ ਵਿਅਕਤੀ ਨੇ ਆਪਣਾ ਨਾਂ ਹਰਜੀਤ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਨਿਊ ਮਾਡਲ ਟਾਊਨ ਬਟਾਲਾ ਦੱਸਿਆ। ਪੁਲਸ ਨੇ ਦੋਸ਼ੀ ਵਿਰੁੱਧ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 


Related News