ਹੈਰੋਇਨ ਸਮੇਤ ਵਿਅਕਤੀ ਕਾਬੂ

Wednesday, Dec 06, 2017 - 07:12 AM (IST)

ਹੈਰੋਇਨ ਸਮੇਤ ਵਿਅਕਤੀ ਕਾਬੂ

ਬਟਾਲਾ, (ਬੇਰੀ, ਸੈਂਡੀ)- ਥਾਣਾ ਸਦਰ ਦੀ ਪੁਲਸ ਨੇ ਹੈਰੋਇਨ ਸਮੇਤ ਵਿਅਕਤੀ ਨੂੰ ਕਾਬੂ ਕੀਤਾ ਹੈ।ਏ. ਐੱਸ. ਆਈ. ਨਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਸ ਪਾਰਟੀ ਸਮੇਤ ਦੌਰਾਨੇ ਗਸ਼ਤ ਪਿੰਡ ਹਰਸ਼ੀਆਂ ਨੇੜਿਓਂ ਅਵਤਾਰ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਪੱਤੀ ਆਜਮਪੁਰ ਕਾਲਾ ਅਫਗਾਨਾ ਨੂੰ ਕਾਬੂ ਕਰ ਕੇ ਇਸ ਕੋਲੋਂ 2 ਗ੍ਰਾਮ 30 ਮਿਲੀਗ੍ਰਾਮ ਹੈਰੋਇਨ ਸਮੇਤ ਲਿਫਾਫਾ ਬਰਾਮਦ ਕੀਤੀ ਹੈ। ਉਕਤ ਪੁਲਸ ਅਧਿਕਾਰੀ ਨੇ ਅੱਗੇ ਦੱਸਿਆ ਕਿ ਉਕਤ ਵਿਅਕਤੀ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਥਾਣਾ ਸਦਰ ਵਿਖੇ ਬਣਦੀਆਂ ਧਾਰਾਵਾਂ ਹੇਠ ਕੇਸ ਦਰਜ ਕਰ ਦਿੱਤਾ ਗਿਆ ਹੈ।


Related News