ਹੈਰੋਇਨ ਸਮੇਤ ਔਰਤ ਗ੍ਰਿਫਤਾਰ ਤੇ ਡਰਾਈਵਰ ਫਰਾਰ

Wednesday, Dec 27, 2017 - 07:41 AM (IST)

ਹੈਰੋਇਨ ਸਮੇਤ ਔਰਤ ਗ੍ਰਿਫਤਾਰ ਤੇ ਡਰਾਈਵਰ ਫਰਾਰ

ਤਰਨਤਾਰਨ, (ਰਾਜੂ)- ਥਾਣਾ ਚੋਹਲਾ ਸਾਹਿਬ ਦੀ ਪੁਲਸ ਨੇ ਹੈਰੋਇਨ ਸਮੇਤ ਇਕ ਔਰਤ ਨੂੰ ਗ੍ਰਿਫਤਾਰ ਕੀਤਾ ਹੈ, ਜਦ ਕਿ ਡਰਾਈਵਰ ਫਰਾਰ ਹੋਣ 'ਚ ਸਫਲ ਹੋ ਗਿਆ। ਜਾਣਕਾਰੀ ਅਨੁਸਾਰ ਥਾਣਾ ਚੋਹਲਾ ਸਾਹਿਬ ਦੇ ਐੱਸ. ਆਈ. ਮੁੱਖ ਅਫਸਰ ਸੁਖਰਾਜ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਸਾਥੀ ਕਰਮਚਾਰੀਆਂ ਮੁਖਬਰ ਖਾਸ ਦੀ ਇਤਲਾਹ 'ਤੇ ਪੁਲ ਸੂਆ ਚੋਹਲਾ ਸਾਹਿਬ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਇਕ ਸਫਾਰੀ ਗੱਡੀ ਨੂੰ ਰੋਕਿਆ ਗਿਆ, ਜਿਸ ਦਾ ਡਰਾਈਵਰ ਰਿੰਕੂ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਵਾਰਡ ਨੰਬਰ-1 ਸਿੰਗਲ ਬਸਤੀ ਪੱਟੀ ਬਾਰੀ ਖੋਲ੍ਹ ਕੇ ਦੌੜ ਗਿਆ, ਜਦਕਿ ਕਿਰਨਜੀਤ ਕੌਰ ਪੁੱਤਰੀ ਊਧਮ ਸਿੰਘ ਵਾਸੀ ਸਿੰਗਲ ਬਸਤੀ ਨੇੜੇ ਵਾਲੀਆਂ ਫਾਰਮ ਪੱਟੀ ਦੀ ਤਲਾਸ਼ੀ ਲੇਡੀ ਪੁਲਸ ਵੱਲੋਂ ਲੈਣ 'ਤੇ ਉਸ ਕੋਲੋਂ 335 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਸਬੰਧੀ ਤਫਤੀਸ਼ੀ ਅਫਸਰ ਨੇ ਉਕਤ ਦੋਸ਼ੀਆਂ ਖਿਲਾਫ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News