3 ਮਹੀਨੇ ਪਹਿਲਾਂ ਵਿਆਹੇ ਮੁੰਡੇ ਨੇ ਕੀਤੀ ਖ਼ੁਦਕੁਸ਼ੀ,  ਸੁਸਾਈਡ ਨੋਟ 'ਚ ਪਤਨੀ ਦੇ ਆਸ਼ਿਕ ਦਾ ਨਾਂ ਲਿਖ ਕੀਤੇ ਖ਼ੁਲਾਸੇ

Sunday, Jun 16, 2024 - 12:19 PM (IST)

ਸਮਰਾਲਾ (ਵਿਪਨ)- ਸਮਰਾਲਾ ਦੇ ਪਿੰਡ ਬਗਲੀ ਕਲਾਂ 'ਚ ਇਕ ਨੋਜਵਾਨ ਨੇ ਆਪਣੀ ਪਤਨੀ ਨਾਲ ਘਰੇਲੂ ਕਲੇਸ਼ ਤੋ ਦੁਖ਼ੀ ਹੋ ਕੇ ਖ਼ੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਉਕਤ ਨੌਜਵਾਨ ਦਾ ਤਿੰਨ ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ। ਨੌਜਵਾਨ ਨੇ ਆਪਣੇ ਸੁਸਾਈਡ ਨੋਟ ਵਿੱਚ ਅਪਣੀ ਪਤਨੀ ਅਤੇ ਸੱਸ, ਸਹੁਰਾ ਅਤੇ ਪਤਨੀ ਦੇ ਆਸ਼ਿਕ ਦੇ ਨਾਂ ਲਿਖੇ ਹਨ।

PunjabKesari

ਮਿਲੀ ਜਾਣਕਾਰੀ ਮੁਤਾਬਕ ਬਗਲੀ ਕਲਾਂ ਦੇ ਰਹਿਣ ਵਾਲੇ ਹਸਨਪ੍ਰੀਤ ਸਿੰਘ ਦਾ ਵਿਆਹ ਤਿੰਨ ਮਹੀਨੇ ਪਹਿਲਾਂ ਹੀ ਹੋਇਆ ਸੀ। ਹਸਨਪ੍ਰੀਤ ਨੇ ਆਪਣੀ ਪਤਨੀ ਅਤੇ ਸਹੁਰਿਆਂ ਤੋਂ ਤੰਗ ਆ ਖ਼ੁਦਕੁਸ਼ੀ ਕਰ ਲਈ। ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਹਸਨਪ੍ਰੀਤ ਵੱਲੋਂ ਮੋਬਾਇਲ 'ਚ ਇਕ ਸੁਸਾਈਡ ਨੋਟ ਵੀ ਟਾਈਪ ਕੀਤਾ ਗਿਆ। ਜਿਸ ਵਿੱਚ ਉਸ ਨੇ ਆਪਣੀ ਮੌਤ ਲਈ ਆਪਣੀ ਪਤਨੀ, ਸੱਸ, ਸਹੁਰਾ ਅਤੇ ਪਤਨੀ ਦੇ ਆਸ਼ਿਕ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਹਸਨਪ੍ਰੀਤ ਵੱਲੋਂ ਸਹੁਰੇ ਪਰਿਵਾਰ 'ਤੇ ਤੰਗ ਪਰੇਸ਼ਾਨ ਕਰਨ ਦੇ ਦੋਸ਼ ਵੀ ਲਗਾਏ ਗਏ। ਹਸਨਪ੍ਰੀਤ ਸਿੰਘ ਦੇ ਪਿਤਾ ਅਤੇ ਪਿੰਡ ਵਾਸੀਆਂ ਵੱਲੋਂ ਸ਼ਨੀਵਾਰ ਸਮਰਾਲਾ ਥਾਣਾ ਦੇ ਵਿੱਚ ਭਰਮਾ ਇਕੱਠ ਕੀਤਾ ਗਿਆ। ਪਿੰਡ ਵਾਸੀ ਅਤੇ ਮਾਪਿਆਂ ਵੱਲੋਂ ਇਕੋ-ਇਕ ਫਰਿਆਦ ਲੈ ਕੇ ਥਾਣਾ ਪਹੁੰਚੇ ਕਿ ਹਸਨਪ੍ਰੀਤ ਦੇ ਕਾਤਲਾਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬੇਸ਼ੱਕ ਪੁਲਸ ਵੱਲੋਂ ਐੱਫ਼. ਆਈ. ਆਰ. ਦਰਜ ਕੀਤੀ ਗਈ ਹੈ ਪਰ ਅਜੇ ਕੋਈ ਵੀ ਹਸਨਪ੍ਰੀਤ ਦੀ ਮੌਤ ਦੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਨਹੀਂ ਹੋਈ। 

PunjabKesari

ਇਹ ਵੀ ਪੜ੍ਹੋ- ਪੰਜਾਬ ਦੇ ਇਨ੍ਹਾਂ ਸ਼ਹਿਰਾਂ 'ਚ ਵਧਾਈ ਗਈ ਸੁਰੱਖਿਆ, ਵਾਧੂ ਫੋਰਸ ਕੀਤੀ ਗਈ ਤਾਇਨਾਤ, ਜਾਣੋ ਕੀ ਰਿਹਾ ਕਾਰਨ

ਹਸਨਪ੍ਰੀਤ ਦੇ ਪਿਤਾ ਨਹੀਂ ਦੱਸਿਆ ਕਿ ਮੇਰੇ ਲੜਕੇ ਦਾ ਤਿੰਨ ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ ਅਤੇ ਉਸ ਦੀ ਪਤਨੀ ਦੇ ਪ੍ਰੇਮ ਸੰਬੰਧਾਂ ਅਤੇ ਪਤਨੀ ਦੇ ਪ੍ਰੈਗਨੈਂਟ ਹੋਣ ਤੋਂ ਬਾਅਦ ਆਬਰਸ਼ਨ ਕਰਵਾਉਣ ਦੀ ਘਟਨਾ ਸਾਹਮਣੇ ਆਉਣ 'ਤੇ ਹਸਨਪ੍ਰੀਤ ਪਰੇਸ਼ਾਨ ਰਹਿਣ ਲੱਗਿਆ ਹਸਨਪ੍ਰੀਤ ਨੂੰ ਉਸ ਦੀ ਘਰਵਾਲੀ ਅਤੇ ਉਸਦੇ ਸਹੁਰੇ ਵੀ ਤੰਗ ਪਰੇਸ਼ਾਨ ਕਰਨ ਲੱਗੇ ਜਿਸ ਤੋਂ ਹਸਨਪ੍ਰੀਤ ਨੇ ਤਾਂਘ ਆ ਕੇ ਖ਼ੁਦਕੁਸ਼ੀ ਕਰ ਲਈ। ਪਿੰਡ ਵਾਸੀ ਅਤੇ ਮਾਪਿਆਂ ਵੱਲੋਂ ਥਾਣਾ ਪਹੁੰਚੇ ਹਸਨਪ੍ਰੀਤ ਦੇ ਕਥਿਤ ਕਾਤਲਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਗਈ। ਉੱਥੇ ਹੀ ਐੱਸ. ਐੱਚ. ਓ. ਸਮਰਾਲਾ ਰਾਉ ਵਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਸੁਸਾਈਡ ਨੋਟ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਹੈ ਪਰ ਅਜੇ ਕੋਈ ਵੀ ਗ੍ਰਿਫ਼ਤਾਰ ਨਹੀਂ ਹੋਈ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਭਲਕੇ ਰਹੇਗੀ ਸਰਕਾਰੀ ਛੁੱਟੀ, ਬੰਦ ਰਹਿਣਗੇ ਸਾਰੇ ਅਦਾਰੇ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


shivani attri

Content Editor

Related News