ਸਹੁਰੇ ਪਰਿਵਾਰ ਤੋਂ ਪਰੇਸ਼ਾਨ ਵਿਆਹੁਤਾ ਔਰਤ ਨੇ ਚੁੱਕਿਆ ਖੌਫ਼ਨਾਕ ਕਦਮ

Sunday, Jun 25, 2023 - 06:20 PM (IST)

ਸਹੁਰੇ ਪਰਿਵਾਰ ਤੋਂ ਪਰੇਸ਼ਾਨ ਵਿਆਹੁਤਾ ਔਰਤ ਨੇ ਚੁੱਕਿਆ ਖੌਫ਼ਨਾਕ ਕਦਮ

ਗੁਰਦਾਸਪੁਰ (ਅਵਤਾਰ ਸਿੰਘ)- ਗੁਰਦਾਸਪੁਰ ਦੇ ਪਿੰਡ ਕੁੰਜਰ 'ਚ ਸਹੁਰੇ ਪਰਿਵਾਰ ਤੋਂ ਤੰਗ ਪ੍ਰੇਸ਼ਾਨ ਹੋਕੇ ਇਕ 28 ਸਾਲ ਦੀ ਵਿਆਹੁਤਾ ਰਾਜਬੀਰ ਕੌਰ ਵਲੋਂ ਜ਼ਹਿਰੀਲੀ ਦਵਾਈ ਨਿਗਲ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ 'ਚ ਪੁਲਸ ਨੇ ਮ੍ਰਿਤਕ ਕੁੜੀ ਦੇ ਪਿਤਾ ਦੇ ਬਿਆਨ ਦਰਜ ਕਰ ਮ੍ਰਿਤਕ ਕੁੜੀ ਦੀ ਸੱਸ ਅਤੇ ਪਤੀ ਖ਼ਿਲਾਫ਼ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ ।

ਇਹ ਵੀ ਪੜ੍ਹੋ- ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪਾਕਿਸਤਾਨ 'ਚ ਸਿੱਖਾਂ ਦੇ ਕਤਲ ਨੂੰ ਲੈ ਕੇ ਪ੍ਰਗਟਾਈ ਚਿੰਤਾ

ਜਾਣਕਾਰੀ ਦਿੰਦੇ ਹੋਏ ਮ੍ਰਿਤਕ ਕੁੜੀ ਰਾਜਬੀਰ ਕੌਰ ਦੇ ਪਿਤਾ ਸਤਨਾਮ ਸਿੰਘ ਦੱਸਿਆ ਕੀ ਉਸਦੀ ਧੀ ਰਾਜਬੀਰ ਕੌਰ ਦਾ 5 ਸਾਲ ਪਹਿਲਾਂ ਵਿਆਹ ਪਿੰਡ ਕੁੰਜਰ ਦੇ ਰਹਿਣ ਵਾਲੇ ਸੁਖਪ੍ਰੀਤ ਸਿੰਘ ਨਾਲ ਹੋਇਆ ਸੀ ਅਤੇ ਉਨ੍ਹਾਂ ਦੀ ਇਕ 3 ਸਾਲ ਦੀ ਬੱਚੀ ਹੈ। ਉਨ੍ਹਾਂ ਕਿਹਾ ਕਿ ਕੁੱਝ ਮਹੀਨਿਆਂ ਤੋਂ ਉਨ੍ਹਾਂ ਦੇ ਧੀ ਨੂੰ ਉਸਦਾ ਪਤੀ ਅਤੇ ਸੱਸ ਹਰਜਿੰਦਰ ਕੌਰ ਉਸ ਨੂੰ ਤੰਗ-ਪਰੇਸ਼ਾਨ ਕਰਦੇ ਸਨ ਜਿਸ ਬਾਰੇ ਉਸਨੇ ਕਈ ਵਾਰ ਘਰ ਦੱਸਿਆ ਸੀ। ਅੱਜ ਉਸਨੇ ਪ੍ਰੇਸ਼ਾਨ ਹੋਕੇ ਜ਼ਹਿਰੀਲੀ ਦਵਾਈ ਨਿਗਲ ਕੇ ਖੁਦਕੁਸ਼ੀ ਕਰ ਲਈ ਜਿਸਦੀ ਜਾਣਕਾਰੀ ਉਨ੍ਹਾਂ ਨੂੰ ਇਕ ਗੁਆਂਢੀ ਵੱਲੋਂ ਦਿੱਤੀ ਗਈ। ਜਦ ਉਨ੍ਹਾਂ ਨੇ ਜਾ ਕੇ ਦੇਖਿਆ ਤਾਂ ਉਨ੍ਹਾਂ ਦੀ ਕੁੜੀ ਦੀ ਮ੍ਰਿਤਕ ਦੇਹ ਘਰ ਦੇ 'ਚ ਪਾਈ ਹੋਈ ਸੀ ਜਿਸ ਤੋਂ ਬਾਅਦ ਉਨ੍ਹਾਂ ਨੇ ਪੁਲਸ ਨੂੰ ਸੂਚਿਤ ਕਰ ਦਿੱਤਾ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਮ੍ਰਿਤਕ ਦੇਹ ਨੂੰ ਸਿਵਲ ਹਸਪਤਾਲ ਵਿਖੇ ਭੇਜਦਾ ਦਿੱਤਾ। ਪਰਿਵਾਰ ਵਾਲਿਆਂ ਨੇ ਮੰਗ ਕੀਤੀ ਹੈ ਕਿ ਉਨ੍ਹਾਂ ਦੀ ਧੀ ਦੇ ਕਾਤਲ ਪਤੀ ਅਤੇ ਸੱਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ।

ਇਹ ਵੀ ਪੜ੍ਹੋ- ਵੱਡੀ ਖ਼ਬਰ: ਬਟਾਲਾ 'ਚ ਸ਼ਿਵ ਸੈਨਾ ਆਗੂ ਤੇ ਉਸ ਦੇ ਪੁੱਤ 'ਤੇ ਚੱਲੀਆਂ ਤਾੜ-ਤਾੜ ਗੋਲ਼ੀਆਂ

ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ ਬਲਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਕੁੜੀ ਰਾਜਬੀਰ ਕੌਰ ਦੇ ਪਿਤਾ ਸਤਨਾਮ ਸਿੰਘ ਨੇ ਬਿਆਨ ਦਰਜ ਕਰਵਾਏ ਹਨ ਕਿ ਉਸਦੀ ਧੀ ਨੂੰ ਉਸ ਦਾ ਪਤੀ ਅਤੇ ਸੱਸ ਪਰੇਸ਼ਾਨ ਕਰਦੇ ਸਨ ਜਿਸ ਤੋਂ ਦੁਖੀ ਹੋ ਕੇ ਅੱਜ ਉਸ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਆਤਮ ਹੱਤਿਆ ਕਰ ਲਈ। ਜਿਸ ਤੋਂ ਬਾਅਦ ਮੌਕੇ ਤੇ ਪਹੁੰਚੇ ਪੁਲਸ ਅਧਿਕਾਰੀਆਂ ਨੇ ਮ੍ਰਿਤਕ ਦੇਹ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਮ੍ਰਿਤਕ ਕੁੜੀ ਦੀ ਸੱਸ ਅਤੇ ਪਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਮੁਲਜ਼ਮ ਨੂੰ ਫੜਨ ਦੇ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਬਟਾਲਾ 'ਚ ਸ਼ਿਵ ਸੈਨਾ ਆਗੂ 'ਤੇ ਗੋਲ਼ੀਆਂ ਚੱਲਣ ਦਾ ਮਾਮਲਾ: cctv ਤਸਵੀਰਾਂ ਆਈਆਂ ਸਾਹਮਣੇ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

Shivani Bassan

Content Editor

Related News