ਐਕਟਿਵਾ ''ਤੇ ਆਇਆ ਨਕਾਬਪੋਸ਼ ਚੋਰ ਕਰ ਗਿਆ ਵੱਡਾ ਕਾਂਡ, CCTV ''ਚ ਕੈਦ ਹਰਕਤਾਂ

Monday, Apr 27, 2026 - 11:57 AM (IST)

ਐਕਟਿਵਾ ''ਤੇ ਆਇਆ ਨਕਾਬਪੋਸ਼ ਚੋਰ ਕਰ ਗਿਆ ਵੱਡਾ ਕਾਂਡ, CCTV ''ਚ ਕੈਦ ਹਰਕਤਾਂ

ਕਪੂਰਥਲਾ (ਜ.ਬ)- ਸੁਲਤਾਨਪੁਰ ਲੋਧੀ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਦੇਰ ਰਾਤ ਇਕੋ ਚੋਰ ਵੱਲੋਂ ਦੋ ਵੱਖ-ਵੱਖ ਥਾਵਾਂ 'ਤੇ ਕਾਰਾਂ ਦੇ ਸ਼ੀਸ਼ੇ ਤੋੜ ਕੇ ਚੋਰੀ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਇਹ ਘਟਨਾਵਾਂ ਰਾਤ ਦੇ ਸਮੇਂ ਵਾਪਰੀਆਂ, ਜਿੱਥੇ ਚੋਰ ਸਫੇਦ ਰੰਗ ਦੀ ਐਕਟਿਵਾ ਸਕੂਟਰੀ 'ਤੇ ਸਵਾਰ ਹੋ ਕੇ ਆਇਆ ਸੀ।

PunjabKesari

ਚੋਰ ਨੇ ਆਪਣਾ ਮੂੰਹ ਪੂਰੀ ਤਰ੍ਹਾਂ ਨਾਲ ਢੱਕਿਆ ਹੋਇਆ ਸੀ ਤਾਂ ਜੋ ਪਛਾਣ ਨਾ ਹੋ ਸਕੇ ਅਤੇ ਸਕੂਟਰੀ ਦੀਆਂ ਨੰਬਰ ਪਲੇਟਾਂ ਵੀ ਢੱਕੀਆਂ ਹੋਈਆਂ ਸਨ। ਪਿੰਡ ਮੇਵਾ ਸਿੰਘ ਵਾਲਾ 'ਚ ਇਕ ਅਧਿਆਪਕ ਦੀ ਗੱਡੀ ਦਾ ਸ਼ੀਸ਼ਾ ਤੋੜ ਕੇ ਗੱਡੀ ਚੋਰੀ ਕਰਨ ਦੀ ਕੋਸ਼ਿਸ਼ ਕੀਤੀ ਗਈ, ਜਦਕਿ ਸੁਲਤਾਨਪੁਰ ਲੋਧੀ ਸ਼ਹਿਰ 'ਚ ਇਕ ਪ੍ਰਾਪਰਟੀ ਡੀਲਰ ਦੀ ਕਾਰ ਨੂੰ ਵੀ ਨਿਸ਼ਾਨਾ ਬਣਾਇਆ ਗਿਆ।

PunjabKesari

ਇਹ ਵੀ ਪੜ੍ਹੋ: ਜਲੰਧਰ 'ਚ ਬਿਜਲੀ ਦੀਆਂ ਤਾਰਾਂ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ

ਦੋਵੇਂ ਘਟਨਾਵਾਂ ਕੈਮਰਿਆਂ 'ਚ ਕੈਦ ਹੋ ਗਈਆਂ ਹਨ, ਜਿਸ ਨਾਲ ਚੋਰ ਦੀਆਂ ਹਰਕਤਾਂ ਸਾਫ਼ ਦਿਖ ਰਹੀਆਂ ਹਨ। ਸੂਚਨਾ ਮਿਲਣ 'ਤੇ ਪੁਲਸ ਮੌਕੇ 'ਤੇ ਪਹੁੰਚੀ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਇਲਾਕੇ 'ਚ ਵਧ ਰਹੀਆਂ ਚੋਰੀ ਦੀਆਂ ਘਟਨਾਵਾਂ ਕਾਰਨ ਲੋਕਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ, ਜਦਕਿ ਪੁਲਸ ਨੇ ਦੋਸ਼ੀ ਨੂੰ ਜਲਦ ਕਾਬੂ ਕਰਨ ਦਾ ਭਰੋਸਾ ਦਿੱਤਾ ਹੈ।

PunjabKesari

PunjabKesari

PunjabKesari

PunjabKesari

ਇਹ ਵੀ ਪੜ੍ਹੋ: ਪੰਜਾਬ ਕਾਂਗਰਸ 'ਚ ਕੀਤੀਆਂ ਅਹਿਮ ਨਿਯੁਕਤੀਆਂ, ਇਨ੍ਹਾਂ ਵੱਡੇ ਆਗੂਆਂ ਨੂੰ ਮਿਲੀ ਜ਼ਿੰਮੇਵਾਰੀ, ਵੇਖੋ List

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News