ਮੋਹਾਲੀ ''ਚ ਪਲਾਟ ਨੂੰ ਲੱਗੀ ਭਿਆਨਕ ਅੱਗ, ਮੌਕੇ ''ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਟੀਮਾਂ

Saturday, Mar 28, 2026 - 05:20 PM (IST)

ਮੋਹਾਲੀ ''ਚ ਪਲਾਟ ਨੂੰ ਲੱਗੀ ਭਿਆਨਕ ਅੱਗ, ਮੌਕੇ ''ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਟੀਮਾਂ

ਮੋਹਾਲੀ (ਵੈੱਬ ਡੈਸਕ, ਨਿਆਮੀਆਂ) : ਮੋਹਾਲੀ ਦੇ ਸੈਕਟਰ-82 'ਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇੱਥੇ ਸੈਕਟਰ-82 'ਚ ਇਕ ਕਮਰਸ਼ੀਅ ਪਲਾਟ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ ਅਤੇ ਸਾਰੇ ਪਾਸੇ ਅੱਗ ਦੀਆਂ ਲਪਟਾਂ ਫੈਲ ਗਈਆਂ।

ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚ ਗਈਆਂ। ਫਾਇਰ ਕਰਮੀਆਂ ਵਲੋਂ ਅੱਗ 'ਤੇ ਕਾਬੂ ਪਾਉਣ ਲਈ ਮੁਸ਼ੱਕਤ ਕੀਤੀ ਜਾ ਰਹੀ ਹੈ।


author

Babita

Content Editor

Related News