4 ਮੰਜ਼ਿਲਾ ਇਮਾਰਤ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਹੋਇਆ ਸੁਆਹ

Saturday, May 24, 2025 - 08:22 AM (IST)

4 ਮੰਜ਼ਿਲਾ ਇਮਾਰਤ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਹੋਇਆ ਸੁਆਹ

ਲੁਧਿਆਣਾ (ਰਾਜ) : ਸੁੰਦਰ ਨਗਰ ਮੇਨ ਰੋਡ ਸਥਿਤ ਚਾਰ ਮੰਜ਼ਿਲਾ ਇਮਾਰਤ ਨੂੰ ਸਵੇਰੇ ਅਚਾਨਕ ਅੱਗ ਲੱਗ ਗਈ। ਅੱਗ ਦੇਖਦੇ ਹੀ ਦੇਖਦੇ ਭੜਕ ਗਈ, ਜਿਸ ਨਾਲ ਇਲਾਕੇ ’ਚ ਹਫੜਾ-ਦਫੜੀ ਮਚ ਗਈ। ਤੁਰੰਤ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਥਾਣਾ ਦਰੇਸੀ ਦੀ ਪੁਲਸ ਵੀ ਮੌਕੇ ’ਤੇ ਪੁੱਜ ਗਈ। ਫਾਇਰ ਬਿਗ੍ਰੇਡ ਦੀਆਂ 5 ਗੱਡੀਆਂ ਨੇ ਮੌਕੇ ’ਤੇ ਪੁੱਜ ਕੇ 2 ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾ ਲਿਆ। ਹਾਲਾਂਕਿ ਅੱਗ ਲੱਗਣ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ ਪਰ ਅੱਗ ਲੱਗਣ ਕਾਰਨ ਦੁਕਾਨ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ।

ਇਹ ਵੀ ਪੜ੍ਹੋ : ਲੁਧਿਆਣਾ 'ਚ ਬੰਦੂਕ ਦੀ ਨੋਕ 'ਤੇ ਹੋਈ ਲੁੱਟ, ਸੋਨਾ-ਚਾਂਦੀ ਤੇ ਨਕਦੀ ਲੈ ਗਏ ਲੁਟੇਰੇ

ਜਾਣਕਾਰੀ ਮੁਤਾਬਕ ਸੁੰਦਰ ਨਗਰ ਮੇਨ ਰੋਡ ’ਤੇ ਵਿਸ਼ਾਲ ਟ੍ਰੇਡਰਜ਼ ਦੇ ਨਾਂ ਨਾਲ ਧਾਗੇ ਦਾ ਸ਼ੋਅਰੂਮ ਹੈ, ਜੋ ਕਿ ਚਾਰ ਮੰਜ਼ਿਲਾ ਹੈ। ਉਸ ਦੇ ਮਾਲਕ ਰਾਜ ਕੁਮਾਰ ਮੁਤਾਬਕ ਉਹ ਧਾਗਾ ਖਰੀਦਣ, ਵੇਚਣ ਅਤੇ ਰਾਅ ਮਟੀਰੀਅਲ ਦਾ ਕੰਮ ਕਰਦੇ ਹਨ। ਰੋਜ਼ਾਨਾ ਵਾਂਗ ਸਵੇਰੇ ਕਰੀਬ 9 ਵਜੇ ਸ਼ੋਅਰੂਮ ਖੋਲ੍ਹਿਆ ਜਾਂਦਾ ਹੈ ਪਰ ਅੱਜ ਸਵੇਰੇ ਸ਼ੋਅਰੂਮ ਖੋਲ੍ਹਣ ਤੋਂ ਬਾਅਦ ਅਚਾਨਕ ਸ਼ੋਅਰੂਮ ’ਚ ਅੱਗ ਲੱਗ ਗਈ। ਅੱਗ ਲੱਗਣ ਕਾਰਨ ਅੰਦਰ ਦੇ ਸਾਰੇ ਵਰਕਰ ਬਾਹਰ ਵੱਲ ਭੱਜੇ।

ਵਰਕਰਾਂ ਨੇ ਅੱਗ ਬੁਝਾਉਣ ਦਾ ਯਤਨ ਕੀਤਾ ਅਤੇ ਸਾਮਾਨ ਵੀ ਬਾਹਰ ਕੱਢਣ ਦਾ ਯਤਨ ਕੀਤਾ ਪਰ ਅੱਗ ਇਕਦਮ ਜ਼ਿਆਦਾ ਹੋ ਗਈ। ਧੂੰਆਂ ਹੀ ਧੂੰਆਂ ਹੋ ਗਿਆ। ਸੂਚਨਾ ਤੋਂ ਚੰਦ ਮਿੰਟਾਂ ’ਚ ਫਾਇਰ ਮੁਲਾਜ਼ਮ ਪੁੱਜੇ, ਜਿਨ੍ਹਾਂ ਨੇ ਅੱਗ ’ਤੇ ਕਾਬੂ ਪਾਇਆ। ਇਸ ਦੌਰਾਨ ਮੇਨ ਰੋਡ ’ਤੇ ਲੋਕਾਂ ਦਾ ਜਮਾਵੜਾ ਹੋ ਗਿਆ ਸੀ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੋ ਸਕਦੀ ਹੈ ਪਰ ਕਾਰਨ ਸਪੱਸ਼ਟ ਨਹੀਂ ਹੋ ਸਕਿਆ ਪਰ ਅੱਗ ਲੱਗਣ ਕਾਰਨ ਨੁਕਸਾਨ ਬਹੁਤ ਜ਼ਿਆਦਾ ਹੋ ਗਿਆ।

ਇਹ ਵੀ ਪੜ੍ਹੋ : ਦੇਸ਼ 'ਚ ਫਿਰ ਕੋਰੋਨਾ ਨੇ ਦਿੱਤੀ ਦਸਤਕ, ਹੁਣ ਇਸ ਸੂਬੇ 'ਚ ਸਾਹਮਣੇ ਆਏ 4 ਨਵੇਂ ਮਾਮਲੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News