ਮੋਗਾ ਵਿਖੇ ਫੈਕਟਰੀ ''ਚ ਮਚੇ ਅੱਗ ਦੇ ਭਾਂਬੜ, ਦੋ ਗੱਡੀਆਂ ਵੀ ਸੜ ਕੇ ਹੋਈਆਂ ਸੁਆਹ
Sunday, May 18, 2025 - 12:35 PM (IST)

ਮੋਗਾ (ਕਸ਼ਿਸ਼)- ਮੋਗਾ ਵਿਖੇ ਕੋਟ-ਈਸੇ-ਖਾਂ 'ਚ ਇਕ ਫੈਕਟਰੀ ਵਿਚ ਭਿਆਨਕ ਅੱਗ ਲੱਗਣ ਦੀ ਸੂਚਨਾ ਮਿਲੀ ਹੈ। ਇਸ ਘਟਨਾ ਵਿਚ ਦੋ ਗੱਡੀਆਂ ਵੀ ਸੜਕ ਕੇ ਸੁਆਹ ਹੋ ਗਈਆਂ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ਉਤੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਗਈ। ਫਾਇਰ ਬ੍ਰਿਗੇਡ ਮੌਕੇ ਉਤੇ ਪਹੁੰਚੀ ਅਤੇ ਅੱਗ 'ਤੇ ਕਾਬੂ ਪਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਢੀ ਢੌਂਸ ਵੱਲੋਂ ਮੌਕੇ 'ਤੇ ਪਹੁੰਚ ਕੇ ਘਟਨਾ ਦਾ ਜਾਇਜ਼ ਲਿਆ ਗਿਆ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਗਨੀਮਤ ਇਹ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬਿਜਲੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e