ਜਲੰਧਰ ਵਿਖੇ ਸ਼ੂਗਰ ਮਿੱਲ ''ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ

Wednesday, Apr 10, 2024 - 11:59 AM (IST)

ਜਲੰਧਰ ਵਿਖੇ ਸ਼ੂਗਰ ਮਿੱਲ ''ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ

ਜਲੰਧਰ (ਵੈੱਬ ਡੈਸਕ)- ਜਲੰਧਰ ਦੇ ਭੋਗਪੁਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਇਥੇ ਇਕ ਸ਼ੂਗਰ ਮਿੱਲ ਵਿੱਚ ਭਿਆਨਕ ਅੱਗ ਲੱਗ ਗਈ। ਇਸ ਘਟਨਾ ਤੋਂ ਬਾਅਦ ਮੌਕੇ 'ਤੇ ਹੜਕੰਪ ਮੱਚ ਗਿਆ। ਦੱਸਿਆ ਜਾ ਰਿਹਾ ਹੈ ਕਿ ਖੰਡ ਮਿੱਲ 'ਚ ਸ਼ਾਰਟ ਸਰਕਿਟ ਕਾਰਨ ਅੱਗ ਲੱਗੀ ਹੈ। ਇਸ ਤੋਂ ਬਾਅਦ ਘਟਨਾ ਦੀ ਸੂਚਨਾ ਤੁਰੰਤ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ। ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ।

ਇਹ ਵੀ ਪੜ੍ਹੋ- ਜਲੰਧਰ ਦੇ ਸਿਵਲ ਹਸਪਤਾਲ ਦਾ ਸਟਿੰਗ ਆਪਰੇਸ਼ਨ ਉਡਾ ਦੇਵੇਗਾ ਤੁਹਾਡੇ ਵੀ ਹੋਸ਼, ਵੇਖੋ ਵੀਡੀਓ

PunjabKesari
ਇਹ ਅੱਗ ਇੰਨੀ ਭਿਆਨਕ ਸੀ ਕਿ ਕਾਲਾ ਧੂੰਆਂ ਅਤੇ ਅੱਗ ਦੀਆਂ ਲਪਟਾਂ ਦੂਰੋਂ ਹੀ ਵਿਖਾਈ ਦੇ ਰਹੀਆਂ ਸਨ। ਇਸ ਘਟਨਾ ਦੀ ਵੀਡੀਓ ਵੀ ਵਾਇਰਲ ਹੋ ਰਹੀ ਹੈ। ਤੁਹਾਨੂੰ ਕਾਬੂ ਕਰਨ ਲਈ ਅੱਧੀ ਦਰਜਨ ਤੋਂ ਵੱਧ ਫਾਇਰ ਇੰਜਣਾਂ ਨੂੰ ਲੱਗ ਗਿਆ। ਅੱਗ ਲੱਗਣ ਕਾਰਨ ਮਿੱਲ ਮਾਲਕ ਦਾ ਭਾਰੀ ਨੁਕਸਾਨ ਹੋ ਗਿਆ ਅਤੇ ਸਾਮਾਨ ਬੁਰੀ ਤਰ੍ਹਾਂ ਸੜ ਕੇ ਸੁਆਹ ਹੋ ਗਿਆ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਤਰਨਤਾਰਨ 'ਚ ਵੱਡੀ ਵਾਰਦਾਤ, ਨੌਜਵਾਨ ਨੂੰ ਸ਼ਰੇਆਮ ਮਾਰੀਆਂ ਗੋਲ਼ੀਆਂ, ਇਕ ਸਾਲ ਪਹਿਲਾਂ ਕਰਵਾਈ ਸੀ 'ਲਵ ਮੈਰਿਜ'

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News