PGI ਦੇ ਬਾਹਰ ਖੜ੍ਹੀ ਗੱਡੀ ਨੂੰ ਲੱਗੀ ਭਿਆਨਕ ਅੱਗ, ਚਾਲਕ ਨੇ ਮਸਾਂ ਬਚਾਈ ਜਾਨ
Friday, Nov 14, 2025 - 01:05 PM (IST)
ਚੰਡੀਗੜ੍ਹ : ਇੱਥੇ ਪੀ. ਜੀ. ਆਈ. ਹਸਪਤਾਲ ਦੇ ਮੇਨ ਗੇਟ ਬਾਹਰ ਖੜ੍ਹੀ ਇਕ ਕਾਰ ਨੂੰ ਅਚਾਨਕ ਅੱਗ ਲੱਗ ਗਈ। ਅੱਗ ਲੱਗਦੇ ਹੀ ਚਾਲਕ ਨੇ ਤੁਰੰਤ ਸਮਝਦਾਰੀ ਦਿਖਾਉਂਦੇ ਹੋਏ ਕਾਰ ਤੋਂ ਬਾਹਰ ਨਿਕਲ ਕੇ ਆਪਣੀ ਜਾਨ ਬਚਾਈ। ਰਾਹਤ ਦੀ ਗੱਲ ਇਹ ਰਹੀ ਕਿ ਇਸ ਘਟਨਾ ਦੌਰਾਨ ਕਿਸੇ ਵਿਅਕਤੀ ਨੂੰ ਕੋਈ ਨੁਕਸਾਨ ਨਹੀਂ ਪੁੱਜਿਆ।
ਹਾਲਾਂਕਿ ਕੁੱਝ ਹੀ ਮਿੰਟਾਂ 'ਚ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ ਅਤੇ ਕਾਰ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ। ਧੂੰਏਂ ਦਾ ਗੁਬਾਰ ਦੇਖ ਕੇ ਮੌਕੇ 'ਤੇ ਹਫੜਾ-ਦਫੜੀ ਮਚ ਗਈ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਮੌਕੇ 'ਤੇ ਪੁੱਜੀ ਅਤੇ ਅੱਗ 'ਤੇ ਕਾਬੂ ਪਾਇਆ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
