ਜਲੰਧਰ ਦੇ ਥਾਣਾ ਮਕਸੂਦਾਂ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ, ਸਾਮਾਨ ਸੜ ਕੇ ਹੋਇਆ ਸੁਆਹ

05/27/2024 1:15:26 PM

ਜਲੰਧਰ (ਮਾਹੀ, ਸੁਨੀਲ ਦੀਪਕ)- ਜਲੰਧਰ ਦਿਹਾਤੀ ਪੁਲਸ ਦੇ ਥਾਣਾ ਮਕਸੂਦਾਂ ਦੇ ਮਾਲ ਗੋਦਾਮ ਵਿਚ ਭਿਆਨਕ ਅੱਗ ਲੱਗਣ ਦੀ ਸੂਚਨਾ ਮਿਲੀ ਹੈ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਬਾਰੇ ਸਪੱਸ਼ਟ ਨਹੀਂ ਹੋ ਸਕਿਆ ਹੈ। ਘਟਨਾ ਵਿਚ ਕਿਸੇ ਤਰ੍ਹਾਂ ਦੀ ਜਾਨੀ ਨੁਕਸਾਨ ਨਹੀਂ ਹੋਇਆ ਪਰ ਗੋਦਾਮ ਵਿਚ ਪਿਆ ਵਾਹਨਾਂ ਦਾ ਕਬਾੜ ਸੜ ਕੇ ਸੁਆਹ ਹੋ ਗਿਆ ਹੈ।

PunjabKesari

ਘਟਨਾ ਦੀਆਂ ਕੁਝ ਵੀਡੀਓ ਫੋਟੋ ਵੀ ਸਾਹਮਣੇ ਆਈਆਂ ਹਨ, ਜਿਸ ਵਿਚ ਅੱਗ ਦੀਆਂ ਲਪਟਾਂ ਨਜ਼ਰ ਆ ਰਹੀਆਂ ਹਨ। ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ 'ਤੇ ਪਹੁੰਚੀਆਂ ਅਤੇ ਕਰੀਬ ਇਕ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾ ਲਿਆ ਗਿਆ ਸੀ। ਦੱਸਿਆ ਜਾ ਰਿਹਾ ਹੈ ਪਹਿਲਾਂ ਮੁਨਸ਼ੀ ਦੇ ਕਮਰੇ ਦੇ ਪਿੱਛੇ ਸਟੋਰ ਰੂਮ 'ਚ ਲੱਗੀ ਅਤੇ ਬਾਅਦ 'ਚ ਖਿੜਕੀ ਦੇ ਏ.ਸੀ. ਨੂੰ ਅੱਗ ਲੱਗਣ ਤੋਂ ਬਾਅਦ ਅੱਗ ਮੁਨਸ਼ੀ ਦੇ ਕਮਰੇ 'ਚ ਫੈਲ ਗਈ। ਅੱਗ ਲੱਗਣ ਕਾਰਨ ਕਮਰੇ ਵਿੱਚ ਰੱਖਿਆ ਰਿਕਾਰਡ ਸੜ ਗਿਆ।

ਇਹ ਵੀ ਪੜ੍ਹੋ- ਜਲੰਧਰ 'ਚ ਰੂਹ ਕੰਬਾਊ ਵਾਰਦਾਤ, ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

PunjabKesari

ਥਾਣੇ ਦੇ ਮਾਲ ਗੋਦਾਮ ਵਿਚ ਲੱਗੀ 
ਫਾਇਰ ਬ੍ਰਿਗੇਡ ਦੇ ਅਧਿਕਾਰੀ ਜਸਵੰਤ ਸਿੰਘ ਨੇ ਦੱਸਿਆ ਕਿ ਸਵੇਰੇ 11 ਵਜੇ ਸੂਚਨਾ ਫਾਇਰ ਬ੍ਰਿਗੇਡ ਦਫ਼ਤਰ ਦੇ ਕੰਟਰੋਲ ਰੂਮ ਵਿਚ ਦਿੱਤੀ ਗਈ ਸੀ, ਜਿਸ ਤੋਂ ਬਾਅਦ ਤੁਰੰਤ ਪ੍ਰਭਾਵ ਨਾਲ ਦੋ ਗੱਡੀਆਂ ਨੂੰ ਮੌਕੇ 'ਤੇ ਰਵਾਨਾ ਕੀਤਾ ਗਿਆ ਸੀ। ਅੱਗ ਥਾਣੇ ਦੇ ਪਿਛਲੇ ਹਿੱਸੇ ਵਿਚ ਬਣੇ ਮਾਲ ਗੋਦਾਮ ਨੂੰ ਲੱਗੀ ਸੀ। ਅੱਗ ਲੱਗਣ ਨਾਲ ਥਾਣੇ ਵਿਚ ਪਏ ਜ਼ਬਤ ਕੀਤੇ ਗਏ ਵਾਹਨ ਅਤੇ ਹੋਰ ਕਬਾੜ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ ਸੀ।

ਇਹ ਵੀ ਪੜ੍ਹੋ- ਵੱਡੀ ਖ਼ਬਰ: ਪੰਜਾਬ 'ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਠੇਕੇ ਬੰਦ ਰੱਖਣ ਦਾ ਵੀ ਕੀਤਾ ਐਲਾਨ

PunjabKesari

ਜਸਵੰਤ ਸਿੰਘ ਨੇ ਦੱਸਿਆ ਕਿ ਅੱਗ ਲੱਗਣ ਦਾ ਕਾਰਨ ਸਪੱਸ਼ਟ ਨਹੀਂ ਹੈ ਕਿਉਂਕਿ ਜਿਸ ਜਗ੍ਹਾ 'ਤੇ ਅੱਗ ਲੱਗੀ ,ਉਕਤ ਸਥਾਨ 'ਤੇ ਕਿਸੇ ਦਾ ਆਉਣਾ-ਜਾਣਾ ਨਹੀਂ ਸੀ। ਅਜੇ ਤੱਕ ਦੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਅੱਗ ਸ਼ਾਰਟ ਸਰਕਿਟ ਦੇ ਕਾਰਨ ਲੱਗੀ ਹੋ ਸਕਦੀ ਹੈ, ਕਿਉਂਕਿ ਮਾਲ ਗੋਦਾਮ ਦੇ ਕੋਲ ਬਿਜਲੀ ਵਾਲਾ ਸਵਿੱਚ ਲੱਗਾ ਹੋਇਆ ਸੀ। ਜਲਦੀ ਹੀ ਮਾਮਲੇ ਦੀ ਜਾਂਚ ਅਧਿਕਾਰੀਆਂ ਨੂੰ ਸੌਂਪ ਦਿੱਤੀ ਜਾਵੇਗੀ।  

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, 3 ਬੱਚਿਆਂ ਦੇ ਪਿਓ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ

 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


shivani attri

Content Editor

Related News