ਗੁਰਦਾਸਪੁਰ: ਤੜਕਸਾਰ SBI ਬੈਂਕ 'ਚ ਲੱਗੀ ਭਿਆਨਕ ਅੱਗ, ਸਾਰਾ ਰਿਕਾਰਡ ਸੜ ਕੇ ਹੋਇਆ ਸੁਆਹ

Saturday, Mar 07, 2026 - 10:54 AM (IST)

ਗੁਰਦਾਸਪੁਰ: ਤੜਕਸਾਰ SBI ਬੈਂਕ 'ਚ ਲੱਗੀ ਭਿਆਨਕ ਅੱਗ, ਸਾਰਾ ਰਿਕਾਰਡ ਸੜ ਕੇ ਹੋਇਆ ਸੁਆਹ

ਗੁਰਦਾਸਪੁਰ (ਵਿਨੋਦ, ਗੁਰਪ੍ਰੀਤ)- ਜਹਾਜ਼ ਚੌਂਕ ਜੀਟੀ ਰੋਡ ਵਿਖੇ ਸਥਿਤ ਸਟੇਟ ਬੈਂਕ ਆਫ ਇੰਡੀਆ ਦੀ ਬਰਾਂਚ ਨੂੰ ਸਵੇਰੇ ਤੜਕਸਾਰ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਿਟ ਦੱਸਿਆ ਜਾ ਰਿਹਾ ਹੈ। ਹਾਲਾਂਕਿ ਅੱਗ ਨਾਲ ਹੋਏ ਨੁਕਸਾਨ ਦਾ ਅਜੇ ਅੰਦਾਜ਼ਾ ਨਹੀਂ ਲੱਗ ਸਕਿਆ ਪਰ ਬੈਂਕ ਵਿੱਚ ਰੱਖਿਆ ਸਾਰਾ ਸਾਮਾਨ ਤੇ ਰਿਕਾਰਡ ਸੜ ਕੇ ਸੁਆਹ ਹੋ ਗਿਆ। ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਨੇ ਲਗਾਤਾਰ ਕਰੀਬ ਸਾਢੇ ਤਿੰਨ ਘੰਟੇ ਦੀ ਭਾਰੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਡਾਕਾ, ਦਿਨ-ਦਿਹਾੜੇ ਲੁੱਟ ਲਏ 7,00,00,000 ਕਰੋੜ ਰੁਪਏ

ਇਸ ਦੌਰਾਨ ਬੈਂਕ ਮੈਨੇਜਰ ਗਗਨਦੀਪ ਸਿੰਘ ਬਾਜਵਾ, ਫਾਇਰ ਬ੍ਰਿਗੇਡ ਮੁਲਾਜ਼ਮ ਸੁਖਵਿੰਦਰ ਪਾਲ ਸਿੰਘ ਅਤੇ ਏਐਸਆਈ ਜਗਜੀਤ ਸਿੰਘ ਨੇ ਦੱਸਿਆ ਕਿ ਸਵੇਰੇ 5 ਵਜੇ ਦੇ ਕਰੀਬ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਬੈਂਕ ਵਿੱਚ ਭਿਆਨਕ ਅੱਗ ਲੱਗ ਗਈ ਹੈ। ਜਦੋਂ ਉਨ੍ਹਾਂ ਨੇ ਆ ਕੇ ਦੇਖਿਆ ਤਾਂ ਬੈਂਕ ਨੂੰ ਅੱਗ ਨੇ ਬੁਰੀ ਤਰ੍ਹਾਂ ਨਾਲ ਆਪਣੀ ਚਪੇਟ ਵਿੱਚ ਲਿਆ ਹੋਇਆ ਸੀ ਅਤੇ ਲਪਟਾਂ ਨਿਕਲ ਕੇ ਆਕਾਸ਼ ਛੂ ਰਹੀਆਂ ਸਨ । 

ਇਹ ਵੀ ਪੜ੍ਹੋ- ਪੰਜਾਬ : ਦਰਜਨਾਂ ਪਿੰਡਾਂ 'ਤੇ ਮੰਡਰਾ ਰਿਹਾ ਖ਼ਤਰਾ, ਕਿਸੇ ਵੇਲੇ ਵੀ ਵਾਪਰ ਸਕਦੈ ਭਾਣਾ

ਫਾਇਰ ਬ੍ਰਿਗੇਡ ਨੇ ਤੁਰੰਤ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਤੇ ਤਿੰਨ ਗੱਡੀਆਂ ਦੀ ਸਹਾਇਤਾ ਨਾਲ ਭਾਰੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾ ਲਿਆ । ਹੁਣ ਅੱਗ ਪੂਰੀ ਤਰ੍ਹਾਂ ਬੁਝਾ ਦਿੱਤੀ ਗਈ ਹੈ ਪਰ ਫਿਲਹਾਲ ਨੁਕਸਾਨ ਦਾ ਅੰਦਾਜ਼ਾ ਨਹੀਂ ਲਗਾਇਆ ਜਾ ਸਕਦਾ ।

ਇਹ ਵੀ ਪੜ੍ਹੋ-  ਫਰੀਦਕੋਟ: ਖੇਡਦੇ-ਖੇਡਦੇ ਛੱਪੜ 'ਚ ਡੁੱਬ ਗਿਆ ਜਵਾਕ, NDRF ਦੀ ਟੀਮ ਵੱਲੋਂ ਕੀਤੀ ਜਾ ਰਹੀ ਭਾਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News