ਕਿਸਾਨਾਂ ਵੱਲੋਂ ਸਮੁੱਚਾ ਕਰਜ਼ਾ ਮੁਕਤ ਕਰਵਾਉਣ ਸਬੰਧੀ ਮੀਟਿੰਗ

03/18/2018 7:52:41 AM

ਤਰਨਤਾਰਨ,   (ਆਹਲੂਵਾਲੀਆ)-  ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਸ੍ਰੀ ਗੁਰੂ ਅਰਜਨ ਦੇਵ ਜੀ ਵੱਲੋਂ ਆਪਣੀਆਂ ਮੰਗਾਂ ਸਬੰਧੀ ਵਿਸ਼ੇਸ਼ ਮੀਟਿੰਗ ਪਿੰਡ ਰੂੜੇਆਸਲ ਦੇ ਗੁਰਦੁਆਰਾ ਸਾਹਿਬ ਵਿਖੇ ਆਗੂ ਅਨੂਪ ਸਿੰਘ ਚੁਤਾਲਾ ਦੀ ਅਗਵਾਈ ਹੇਠ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂ ਨਿਰਵੈਲ ਸਿੰਘ ਡਾਲੇਕੇ, ਸਰਵਨ ਸਿੰਘ ਵਲੀਪੁਰ, ਸਤਨਾਮ ਸਿੰਘ ਖਹਿਰਾ, ਸੁਖਵਿੰਦਰ ਸਿੰਘ ਪਲਾਸੌਰ ਨੇ ਕਿਹਾ ਕਿ ਸਿਆਸੀ ਧਿਰਾਂ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਨੂੰ ਲੰਮੇ ਸਮੇਂ ਤੋਂ  ਕੇਂਦਰ ਅਤੇ ਪੰਜਾਬ ਸਰਕਾਰ ਅਣਗੌਲਿਆਂ ਕਰ ਰਹੀ ਹੈ। ਆਪਣੀਆਂ ਮੰਗਾਂ ਨੂੰ ਲੈ ਕੇ 29 ਮਾਰਚ ਨੂੰ ਦਾਣਾ ਮੰਡੀ ਤਰਨਤਾਰਨ ਵਿਖੇ ਵਿਸ਼ਾਲ ਮਹਾ ਰੈਲੀ ਕੀਤੀ ਜਾਵੇਗੀ। ਉਨ੍ਹਾਂ ਨੇ ਸਰਕਾਰ ਪਾਸੋਂ ਮੰਗ ਕੀਤੀ ਕਿ ਕਿਸਾਨਾਂ-ਮਜ਼ਦੂਰਾਂ ਸਿਰ ਚੜ੍ਹਿਆ ਸਮੂਹ ਕਰਜ਼ਾ ਮੁਆਫ ਕੀਤਾ ਜਾਵੇ। 
ਡਾ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਕੀਤਾ ਜਾਵੇ, ਖੇਤੀ ਮੋਟਰਾਂ 'ਤੇ ਬਿਜਲੀ ਮੀਟਰ ਲਾਉਣੇ ਬੰਦ ਕੀਤੇ ਜਾਣ। ਇਸ ਮੌਕੇ ਅੰਗਰੇਜ਼ ਸਿੰਘ ਬਾਕੀਪੁਰ, ਜਗਤਾਰ ਸਿੰਘ, ਜਗੀਰ ਢੋਟੀਆਂ, ਸੁਰਜੀਤ ਛੀਨਾ, ਬਹਾਦਰ ਸਿੰਘ ਬੁੰਡਾਲਾ ਆਦਿ ਦੀ ਬਰਸੀ 'ਤੇ ਇਹ ਮਹਾ ਰੈਲੀ ਹੋਵੇਗੀ।
ਇਸ ਸਮੇਂ ਜਗੀਰ ਸਿੰਘ ਮਾਨੋਚਾਹਲ, ਅਜੈਬ ਸਿੰਘ ਡਾਲੇਕੇ, ਧੀਰ ਸਿੰਘ ਕੱਦਗਿੱਲ, ਕਰਾਰ ਸਿੰਘ, ਜਸਵੰਤ ਸਿੰਘ ਪਲਾਸੌਰ, ਅਮਰੀਕ ਸਿੰਘ ਜੰਡੋਕੇ, ਤਾਰਾ ਸਿੰਘ ਸਰਹਾਲੀ ਆਦਿ ਨੇ ਵੀ ਸੰਬੋਧਨ ਕੀਤਾ।