26 ਜਨਵਰੀ ਦੇ ਸਮਾਗਮ 'ਚ CM ਮਾਨ ਹੋਣਗੇ ਮੁੱਖ ਮਹਿਮਾਨ, ਤਿਆਰੀਆਂ ਨੂੰ ਲੈ ਕੇ ਹੋਈ ਵਿਸ਼ੇਸ਼ ਮੀਟਿੰਗ

Tuesday, Jan 09, 2024 - 09:15 AM (IST)

26 ਜਨਵਰੀ ਦੇ ਸਮਾਗਮ 'ਚ CM ਮਾਨ ਹੋਣਗੇ ਮੁੱਖ ਮਹਿਮਾਨ, ਤਿਆਰੀਆਂ ਨੂੰ ਲੈ ਕੇ ਹੋਈ ਵਿਸ਼ੇਸ਼ ਮੀਟਿੰਗ

ਲੁਧਿਆਣਾ (ਪੰਕਜ) : 26 ਜਨਵਰੀ ਗਣਤੰਤਰ ਦਿਵਸ ’ਤੇ ਹੋਣ ਵਾਲੇ ਸਰਕਾਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਡੀ. ਸੀ. ਸੁਰਭੀ ਮਲਿਕ ਦੀ ਅਗਵਾਈ ’ਚ ਸਥਾਨਕ ਬੱਚਤ ਭਵਨ ’ਚ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੀ ਅਗਵਾਈ ਕਰਦਿਆਂ ਡੀ. ਸੀ. ਮਲਿਕ ਨੇ ਦੱਸਿਆ ਕਿ ਇਸ ਵਾਰ ਲੁਧਿਆਣਾ ’ਚ ਮੁੱਖ ਮੰਤਰੀ ਭਗਵੰਤ ਮਾਨ ਮੁੱਖ ਮਹਿਮਾਨ ਵਜੋਂ ਸ਼ਿੱਰਕਤ ਕਰਦੇ ਹੋਏ ਕੌਮੀ ਝੰਡਾ ਲਹਿਰਾਉਣਗੇ। ਸਮਾਗਮ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਵਾਰ ਸਮਾਗਮ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਡ ਸਟੇਡੀਅਮ ’ਚ ਕਰਵਾਇਆ ਜਾਵੇਗਾ। ਸਮਾਗਮ ’ਚ ਪੰਜਾਬ ਪੁਲਸ, ਐੱਨ. ਸੀ. ਸੀ. ਦੀਆਂ ਵੱਖ-ਵੱਖ ਟੁਕੜੀਆਂ ਮਾਰਚ ਪਾਸਟ ’ਚ ਹਿੱਸਾ ਲੈਣਗੀਆਂ।

ਇਹ ਵੀ ਪੜ੍ਹੋ : ਹੱਡ ਚੀਰਵੀਂ ਠੰਡ ਦੌਰਾਨ ਚੰਡੀਗੜ੍ਹ ਦੇ ਸਕੂਲਾਂ ਨੂੰ ਲੈ ਕੇ ਵੱਡਾ ਫ਼ੈਸਲਾ, ਇਸ ਤਾਰੀਖ਼ ਤੱਕ ਰਹਿਣਗੇ ਬੰਦ

ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ, ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਜਾਣ ਵਾਲੇ ਸੱਭਿਆਚਾਰਕ ਪ੍ਰੋਗਰਾਮ ਲਈ ਇਕ ਵਿਸ਼ੇਸ਼ ਮੀਟਿੰਗ ਬਣਾਈ ਗਈ ਹੈ ਅਤੇ ਫੁੱਲ ਡਰੈੱਸ ਰਿਹਰਸਲ 24 ਜਨਵਰੀ ਨੂੰ ਹੋਵੇਗੀ। ਉਨ੍ਹਾਂ ਦੱਸਿਆ ਕਿ ਸਮਾਗਮ ਦੇ ਮੱਦੇਨਜ਼ਰ ਟ੍ਰੈਫਿਕ ਡਾਇਵਰਸ਼ਨ, ਵਾਹਨਾਂ ਦੀ ਪਾਰਕਿੰਗ, ਸੁਰੱਖਿਆ ਪ੍ਰਬੰਧਾਂ ਸਮੇਤ ਹੋਰ ਸਹੂਲਤਾਂ ਦੇ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮਾਗਮ ਦੌਰਾਨ ਸਾਰੀਆਂ ਸਹੂਲਤਾਂ ਦੇ ਯੋਗ ਪ੍ਰਬੰਧ ਕਰਨ ਦੇ ਹੁਕਮ ਦਿੱਤੇ। ਮੀਟਿੰਗ ’ਚ ਏ. ਡੀ. ਸੀ. ਗੌਤਮ ਜੈਨ, ਅਨਮੋਲ ਸਿੰਘ ਧਾਲੀਵਾਲ, ਰੁਪਿੰਦਰ ਸਿੰਘ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।

ਇਹ ਵੀ ਪੜ੍ਹੋ : ਸੰਘਣੀ ਧੁੰਦ ਕਾਰਨ ਦਿੱਲੀ-ਕਾਲਕਾ ਵਿਚਾਲੇ ਚੱਲਣ ਵਾਲੀ ਟਰੇਨ ਲੇਟ, 4 ਉਡਾਣਾਂ ਕੀਤੀਆਂ ਗਈਆਂ ਰੱਦ
ਖਿਡਾਰੀਆਂ ਨੇ ਲਿਆ ਸੁੱਖ ਦਾ ਸਾਹ
ਅਸਲ ’ਚ ਗਣਤੰਤਰ ਦਿਵਸ ਸਬੰਧੀ ਹੋਣ ਵਾਲੇ ਸਮਾਗਮ ’ਚ ਮੁੱਖ ਮੰਤਰੀ ਭਗਵੰਤ ਮਾਨ ਦੇ ਮੁੱਖ ਮਹਿਮਾਨ ਵਜੋਂ ਆਉਣ ਤੋਂ ਬਾਅਦ ਪ੍ਰਸ਼ਾਸਨਿਕ ਅਧਿਕਾਰੀ ਸੁਰੱਖਿਆ ਅਤੇ ਹੋਰ ਕਾਰਨਾਂ ਕਰ ਕੇ ਗੁਰੂ ਨਾਨਕ ਸਟੇਡੀਅਮ ’ਚ ਸਮਾਗਮ ਦੀ ਯੋਜਨਾ ਬਣਾ ਰਹੇ ਸਨ, ਜਿਸ ਦੀ ਭਿਣਕ ਲੱਗਣ ’ਤੇ ਸਟੇਡੀਅਮ ਨਾਲ ਜੁੜੇ ਖਿਡਾਰੀਆਂ ਅਤੇ ਅਧਿਕਾਰੀਆਂ ਦੇ ਮੱਥੇ ’ਤੇ ਚਿੰਤਾ ਦੀਆਂ ਲਕੀਰਾਂ ਖਿੱਚੀਆਂ ਗਈਆਂ ਸਨ, ਜਿਸ ਕਾਰਨ ਲੰਬੇ ਅਰਸੇ ਬਾਅਦ 8 ਕਰੋੜ ਦੀ ਕੀਮਤ ਨਾਲ ਤਿਆਰ ਹੋਇਆ ਸਿੰਥੈਟਿਕ ਟ੍ਰੈਕ ਸੀ। ਜੇਕਰ ਸਮਾਗਮ ਸਟੇਡੀਅਮ ’ਚ ਹੁੰਦਾ ਹੈ ਤਾਂ ਯਕੀਨਨ ਟਰੈਕ ਨੂੰ ਭਾਰੀ ਨੁਕਸਾਨ ਹੋਣਾ ਤੈਅ ਸੀ। ਇਸ ਤੋਂ ਪਹਿਲਾਂ ਕਿ ਖਿਡਾਰੀ ਅਤੇ ਅਧਿਕਾਰੀ ਖੁੱਲ੍ਹੇ ਤੌਰ ’ਤੇ ਇਸ ਮਾਮਲੇ ’ਚ ਕੁੱਝ ਬੋਲਦੇ ਖ਼ੁਦ ਮੁੱਖ ਮੰਤਰੀ ਨੇ ਇਕ ਬਿਆਨ ਜਾਰੀ ਕਰ ਕੇ ਸਪੱਸ਼ਟ ਕਰ ਦਿੱਤਾ ਕਿ ਕਿਸੇ ਵੀ ਅਜਿਹੇ ਮੈਦਾਨ ’ਚ ਸਮਾਗਮ ਨਹੀਂ ਹੋਵੇਗਾ, ਜਿੱਥੇ ਖਿਡਾਰੀਆਂ ਲਈ ਟਰੈਕ ਬਣਿਆ ਹੋਇਆ ਹੈ। ਮੁੱਖ ਮੰਤਰੀ ਦੇ ਇਸ ਬਿਆਨ ਨਾਲ ਖਿਡਾਰੀਆਂ ’ਚ ਖੁਸ਼ੀ ਦੀ ਲਹਿਰ ਦੌੜ ਗਈ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 


 


author

Babita

Content Editor

Related News