ਪਾਕਿ ਤੋਂ ਨਸ਼ਾ ਤਸਕਰੀ ਕਰਨ ਵਾਲੇ ਗਿਰੋਹ ਦਾ ਮੈਂਬਰ ਗ੍ਰਿਫ਼ਤਾਰ, 1.350 ਕਿਲੋ ਹੈਰੋਇਨ ਬਰਾਮਦ

Friday, Oct 18, 2024 - 11:29 AM (IST)

ਚੰਡੀਗੜ੍ਹ/ਪਠਾਨਕੋਟ- ਪੰਜਾਬ ਪੁਲਸ ਨੇ ਇਕ ਵਾਰ ਫਿਰ ਨਸ਼ੇ ਦੇ ਨੈੱਟਵਰਕ ਦਾ ਪਰਦਾਫ਼ਾਸ਼ ਕਰਦਿਆਂ ਸਫ਼ਲਤਾ ਹਾਸਲ ਕੀਤੀ ਹੈ। ਇਸ ਦੀ ਜਾਣਕਾਰੀ ਪੰਜਾਬ ਦੇ ਡੀ.ਜੀ.ਪੀ ਗੌਰਵ ਯਾਦਵ ਨੇ ਆਪਣੇ ਐਕਸ ਅਕਾਊਂਟ ਰਾਂਹੀ ਸਾਂਝੀ ਕੀਤੀ ਹੈ। ਜਿਸ 'ਚ ਉਨ੍ਹਾਂ ਨੇ ਲਿਖਿਆ ਹੈ ਕਿ ਸਰਹੱਦ ਪਾਰ ਤਸਕਰੀ ਦੇ ਨੈੱਟਵਰਕ ਖ਼ਿਲਾਫ਼ ਇਕ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ ਕਾਊਂਟਰ ਇੰਟੈਲੀਜੈਂਸ ਪਠਾਨਕੋਟ ਨੇ ਗੁਰਦਾਸਪੁਰ ਪੁਲਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ 1 ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ 1.350 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ : ਹੈਰੀਟੇਜ ਸਟਰੀਟ 'ਤੇ ਖੜ੍ਹਾ ਹੋਇਆ ਵੱਡਾ ਵਿਵਾਦ, ਨਿਹੰਗ ਸਿੰਘਾਂ ਨੇ ਦਿੱਤੀ ਚਿਤਾਵਨੀ

PunjabKesari

ਉਨ੍ਹਾਂ ਦੱਸਿਆ ਪੁਲਸ ਦੀ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਪਾਕਿਸਤਾਨ ਸਥਿਤ ਨਸ਼ਾ ਤਸਕਰਾਂ ਦੇ ਸੰਪਰਕ 'ਚ ਸੀ। ਉਹ ਡਰੋਨ ਰਾਹੀਂ ਨਸ਼ਿਆਂ ਦੀ ਤਸਕਰੀ ਕਰਦੇ ਸਨ। ਉਨ੍ਹਾਂ ਕਿਹਾ ਕਿ ਜਲਦੀ ਹੀ ਇਸ ਮਾਮਲੇ 'ਚ ਕੁਝ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ। ਪੁਲਸ ਵੱਲੋਂ ਮੁਲਜ਼ਮਾਂ ਦੇ ਸਾਰੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਮੁਲਜ਼ਮਾਂ ਦੇ ਸੰਪਰਕ ਵਿਚ ਕੌਣ-ਕੌਣ ਸਨ।

ਇਹ ਵੀ ਪੜ੍ਹੋ- ਪੰਜਾਬ ਸਰਕਾਰ ਵੱਲੋਂ ਭਲਕੇ ਇਸ ਜ਼ਿਲ੍ਹੇ 'ਚ ਛੁੱਟੀ ਦਾ ਐਲਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News