ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸਾਈਕਲ ਪਾਰਟਸ ਕਾਰੋਬਾਰੀ ਨੇ ਖ਼ੁਦ ਨੂੰ ਮਾਰੀ ਗੋਲੀ

Wednesday, Mar 27, 2024 - 05:09 AM (IST)

ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸਾਈਕਲ ਪਾਰਟਸ ਕਾਰੋਬਾਰੀ ਨੇ ਖ਼ੁਦ ਨੂੰ ਮਾਰੀ ਗੋਲੀ

ਲੁਧਿਆਣਾ (ਗੌਤਮ)– ਸੋਮਵਾਰ ਦੇਰ ਰਾਤ ਸਾਈਕਲ ਪਾਰਟਸ ਕਾਰੋਬਾਰੀ ਨੇ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਉਹ ਕਾਫ਼ੀ ਸਮੇਂ ਤੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ। ਇਸ ਦਾ ਪਤਾ ਲੱਗਦਿਆਂ ਹੀ ਥਾਣਾ ਡਵੀਜ਼ਨ ਨੰ. 6 ਦੀ ਪੁਲਸ ਮੌਕੇ ’ਤੇ ਪੁੱਜੀ ਤੇ ਮੌਕੇ ਦਾ ਮੁਆਇਨਾ ਕੀਤਾ। ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਸ ਨੇ ਰਿਵਾਲਵਰ ਤੇ ਗੋਲੀਆਂ ਵੀ ਬਰਾਮਦ ਕੀਤੀਆਂ ਹਨ। ਪੁਲਸ ਨੇ ਮ੍ਰਿਤਕ ਵਪਾਰੀ ਦੀ ਪਛਾਣ ਮਿਲਰਗੰਜ ਵਾਸੀ ਸਾਧਾ ਸਿੰਘ ਵਜੋਂ ਕੀਤੀ ਹੈ।

ਇਹ ਖ਼ਬਰ ਵੀ ਪੜ੍ਹੋ : ਗੁਰਦਾਸਪੁਰ ’ਚ 5 ਵਾਰ ਫ਼ਿਲਮੀ ਸਿਤਾਰਿਆਂ ਦੇ ਦਮ ’ਤੇ ਜਿੱਤਣ ਵਾਲੀ ਭਾਜਪਾ ਹੁਣ ਕਿਸ ਚਿਹਰੇ ’ਤੇ ਲਾਏਗੀ ਦਾਅ?

ਉਸ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਸ ਦਾ ਕਰੀਬ 2 ਸਾਲ ਪਹਿਲਾਂ ਵਿਆਹ ਹੋਇਆ ਸੀ ਤੇ ਉਸ ਦੀ ਇਕ ਧੀ ਹੈ। ਰਾਤ ਨੂੰ ਖਾਣਾ ਖਾਣ ਤੋਂ ਬਾਅਦ ਉਹ ਬਾਥਰੂਮ ਚਲਾ ਗਿਆ ਪਰ ਕੁਝ ਮਿੰਟਾਂ ਬਾਅਦ ਹੀ ਗੋਲੀ ਚੱਲਣ ਦੀ ਆਵਾਜ਼ ਆਈ। ਜਦੋਂ ਉਨ੍ਹਾਂ ਨੇ ਬਾਥਰੂਮ ਦਾ ਦਰਵਾਜ਼ਾ ਤੋੜਿਆ ਤਾਂ ਸਾਧਾ ਸਿੰਘ ਖ਼ੂਨ ਨਾਲ ਲਥਪਥ ਜ਼ਮੀਨ ’ਤੇ ਪਿਆ ਸੀ। ਜਦੋਂ ਉਸ ਨੂੰ ਨਿੱਜੀ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ, ਜਿਸ ’ਤੇ ਉਸ ਨੇ ਪੁਲਸ ਨੂੰ ਸੂਚਨਾ ਦਿੱਤੀ।

ਦੱਸਿਆ ਜਾ ਰਿਹਾ ਹੈ ਕਿ ਉਹ ਵਿਆਹ ਤੋਂ ਬਾਅਦ ਵਿਦੇਸ਼ ਜਾ ਕੇ ਸੈਟਲ ਹੋਣਾ ਚਾਹੁੰਦਾ ਸੀ ਪਰ 3 ਵਾਰ ਵੀਜ਼ਾ ਰੱਦ ਹੋਣ ਕਾਰਨ ਉਹ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ, ਜਿਸ ਕਾਰਨ ਇਹ ਕਦਮ ਚੁੱਕਿਆ। ਐੱਸ. ਐੱਚ. ਓ. ਵਿਕਰਮਜੀਤ ਸਿੰਘ ਨੇ ਦੱਸਿਆ ਕਿ ਉਸ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਿਰਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News