ਯੂਪੀ ਦਾ ਪ੍ਰਵਾਸੀ ਜਲੰਧਰ ਤੋਂ ਅਗਵਾ ਕਰਕੇ ਲੈ ਗਿਆ ਕੁੜੀ
Thursday, Sep 18, 2025 - 01:40 PM (IST)

ਜਲੰਧਰ (ਸੋਨੂੰ)- ਜਲੰਧਰ ਦੇ ਥਾਣਾ ਨੰਬਰ-1 ਦੇ ਇਲਾਕੇ ਵਿਚ ਆਉਂਦੀ ਇੰਦਰਾ ਕਾਲੋਨੀ ਤੋਂ ਇਕ ਨਾਬਾਲਗ ਕੁੜੀ ਨੂੰ ਅਗਵਾ ਕਰਕੇ ਇਕ ਪ੍ਰਵਾਸੀ ਵਿਅਕਤੀ ਉੱਤਰ ਪ੍ਰਦੇਸ਼ ਦੇ ਬਹਿਰਾਈਚ ਵਿਚ ਲੈ ਗਿਆ ਸੀ। ਲੜਕੀ ਦੇ ਅਗਵਾ ਹੋਣ ਦੀ ਸੂਚਨਾ ਮਿਲਣ 'ਤੇ ਪੁਲਸ ਨੇ ਇਕ ਟੀਮ ਬਣਾਈ ਅਤੇ ਉਨ੍ਹਾਂ ਨੂੰ ਬਹਿਰਾਈਚ ਭੇਜਿਆ। ਜਲੰਧਰ ਦੀ ਥਾਣਾ ਇਕ ਦੀ ਪੁਲਸ ਨੇ ਉਕਤ ਕੁੜੀ ਨੂੰ ਸਹੀ ਸਲਾਮਤ ਬਰਾਮਦ ਕਰਕੇ ਪਰਿਵਾਰ ਨੂੰ ਸੌਂਪ ਦਿੱਤਾ ਹੈ। ਮੁਲਜ਼ਮ ਨੂੰ ਵੀ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ: ਸ਼ਰਮਨਾਕ! ਇੰਸਟਾਗ੍ਰਾਮ ਦੀ ਦੋਸਤੀ ਦਾ ਖ਼ੌਫ਼ਨਾਕ ਅੰਜਾਮ, ਧੀ ਨੂੰ ਪੇਟ ਦਰਦ ਦੀ ਸ਼ਿਕਾਇਤ ਮਗਰੋਂ ਡਾਕਟਰ ਕੋਲ ਪੁੱਜੀ ਮਾਂ ਤੇ ਫਿਰ...
ਥਾਣਾ ਇਕ ਦੇ ਇੰਚਾਰਜ ਰਾਕੇਸ਼ ਕੁਮਾਰ ਨੇ ਦੱਸਿਆ ਕਿ ਦੋ ਮਹੀਨੇ ਪਹਿਲਾਂ ਇਕ ਪ੍ਰਵਾਸੀ ਵਿਅਕਤੀ ਨੇ ਇੰਦਰਾ ਕਾਲੋਨੀ ਤੋਂ ਇਕ ਨਾਬਾਲਗ ਕੁੜੀ ਨੂੰ ਅਗਵਾ ਕਰਕੇ ਬਹਿਰਾਈਚ ਲੈ ਗਿਆ ਸੀ। ਜਦੋਂ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਤਾਂ ਪਰਿਵਾਰਕ ਮੈਂਬਰਾਂ ਸਮੇਤ ਇਕ ਟੀਮ ਨੂੰ ਬਹਿਰਾਈਚ ਭੇਜਿਆ ਗਿਆ। ਸਥਾਨਕ ਪੁਲਸ ਨਾਲ ਸੰਪਰਕ ਕਰਨ ਤੋਂ ਬਾਅਦ ਪੁਲਸ ਨੇ ਮੌਕੇ 'ਤੇ ਛਾਪਾ ਮਾਰਿਆ, ਲੜਕੀ ਨੂੰ ਬਰਾਮਦ ਕੀਤਾ ਅਤੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ।
ਇਹ ਵੀ ਪੜ੍ਹੋ: ਸਤਲੁਜ ਨੂੰ ਰੋਕਣ ਲਈ ਲਗਾਈਆਂ ਰੋਕਾਂ ਰੁੜੀਆਂ ! ਧੁੱਸੀ ਬੰਨ੍ਹ ਖ਼ਤਰੇ 'ਚ, ਘਰ ਖਾਲ੍ਹੀ ਕਰਨ ਲੱਗੇ ਲੋਕ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8