ਨਵੇਂ ਸਾਲ ਦੇ ਪਹਿਲੇ ਦਿਨ ਹੀ ਵਾਪਰਿਆ ਦਰਦਨਾਕ ਸੜਕ ਹਾਦਸਾ, ਨਾਬਾਲਗ ਲੜਕੇ ਦੀ ਹੋਈ ਮੌਤ
Thursday, Jan 02, 2025 - 01:08 AM (IST)
ਮੋਗਾ (ਕਸ਼ਿਸ਼ ਸਿੰਗਲਾ) - ਨਵੇਂ ਸਾਲ ਦੇ ਪਹਿਲੇ ਦਿਨ ਹੀ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ, ਜਿਥੇ ਇਕ ਨਾਬਾਲਗ ਲੜਕੇ ਦੀ ਮੌਤ ਹੋ ਗਈ। ਇਹ ਘਟਨਾ ਮੋਗਾ ਦੇ ਚੜਿਕ ਰੋਡ ਪਿੰਡ ਬੁੱਧ ਸਿੰਘ ਵਾਲਾ ਦੀ ਹੈ, ਜਿੱਥੇ ਇੱਕ ਟਰੈਕਟਰ ਟਰਾਲੀ ਅਤੇ ਈ ਰਿਕਸ਼ਾ ਦੀ ਟੱਕਰ ਹੋ ਗਈ। ਇਸ ਹਾਦਸੇ ਵਿੱਚ ਈ ਰਿਕਸ਼ਾ ਵਿੱਚ ਬੈਠੇ ਪਿਓ ਪੁੱਤ ਜਖਮੀ ਹੋ ਗਏ। ਹਾਦਸੇ ਤੋਂ ਬਾਅਦ ਦੋਵਾਂ ਨੂੰ ਐਬੂਲੈਂਸ ਰਾਹੀਂ ਮੋਗਾ ਦੇ ਸਿਵਲ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ, ਜਿੱਥੇ ਡਾਕਟਰਾਂ ਨੇ 13 ਸਾਲਾਂ ਬੱਚੇ ਗੁਰਮਤ ਜੋਤ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਜਾਣਕਾਰੀ ਦਿੰਦਿਆਂ ਮ੍ਰਿਤਕ ਬੱਚੇ ਦੇ ਪਿਤਾ ਰਣਜੀਤ ਸਿੰਘ ਨੇ ਕਿਹਾ ਕਿ ਜਦੋਂ ਉਹ ਰਸਤੇ ਵਿੱਚ ਭੱਠੇ 'ਤੇ ਪ੍ਰਵਾਸੀਆਂ ਦਾ ਸਮਾਨ ਉਤਾਰ ਕੇ ਆਪਣੇ ਮੋਗਾ ਤੋਂ ਆਪਣੇ ਪਿੰਡ ਵੱਲ ਜਾ ਰਹੇ ਸੀ ਤਾਂ ਪਿੰਡ ਬੁੱਧ ਸਿੰਘ ਵਾਲਾ ਕੋਲ ਇੱਕ ਟਰੈਕਟਰ ਟਰਾਲੀ ਨਾਲ ਟੱਕਰ ਹੋ ਗਏ ਜਿਸ ਵਿੱਚ ਉਨ੍ਹਾਂ ਦਾ ਬੇਟਾ ਅਤੇ ਉਹ ਜਖਮੀ ਹੋ ਗਏ। ਜਦੋਂ ਸਿਵਲ ਹਸਪਤਾਲ ਵਿੱਚ ਲਿਆਂਦਾ ਗਿਆ ਤਾਂ ਡਾਕਟਰਾਂ ਨੇ ਮੇਰੇ ਬੱਚੇ ਨੂੰ ਮ੍ਰਿਤਕ ਕੋਸ਼ਿਸ਼ ਕਰ ਦਿੱਤਾ। ਪਿਤਾ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।
ਜਾਂਚ ਅਧਿਕਾਰੀ ਨੇ ਕਿਹਾ ਕਿ ਸਾਨੂੰ ਸੁਚਨਾ ਮਿਲੀ ਸੀ ਕਿ ਇੱਕ ਟਰੈਕਟਰ ਟਰਾਲੀ ਅਤੇ ਈ ਰਿਕਸ਼ਾ ਦਾ ਐਕਸੀਡੈਂਟ ਹੋਇਆ ਹੈ ਜਿਸ ਵਿੱਚ ਪਿਓ ਪੁੱਤ ਜਖਮੀ ਹੋਏ ਹਨ। ਮੌਕੇ 'ਤੇ ਪਹੁੰਚ ਕੇ ਜ਼ਖਮੀਆਂ ਨੂੰ ਸਿਵਿਲ ਹਸਪਤਾਲ ਵਿੱਚ ਭਰਤੀ ਕਰਵਾਇਆ, ਜਿੱਥੇ ਡਾਕਟਰਾਂ ਨੇ ਬੱਚੇ ਨੂੰ ਮ੍ਰਿਤਕ ਕੋਸ਼ਿਸ਼ ਕਰ ਦਿੱਤਾ ਉਸ ਦੀ ਲਾਸ਼ ਨੂੰ ਮੋਰਚਰੀ ਵਿੱਚ ਰਖਵਾ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।