ਫਰੀਦਕੋਟ 'ਚ ਵਾਪਰੀ ਵੱਡੀ ਘਟਨਾ, ਮਾਮੂਲੀ ਕਲੇਸ਼ ਨੇ ਲਈ ਪਤੀ-ਪਤਨੀ ਦੀ ਜਾਨ

Sunday, Mar 17, 2024 - 11:29 AM (IST)

ਫਰੀਦਕੋਟ 'ਚ ਵਾਪਰੀ ਵੱਡੀ ਘਟਨਾ, ਮਾਮੂਲੀ ਕਲੇਸ਼ ਨੇ ਲਈ ਪਤੀ-ਪਤਨੀ ਦੀ ਜਾਨ

ਫਰੀਦਕੋਟ(ਜਗਤਾਰ ਦੁਸਾਂਝ)- ਫਰੀਦਕੋਟ ਦੇ ਭੋਲੂਵਾਲਾ ਰੋਡ 'ਤੇ ਰਹਿਣ ਵਾਲੇ ਪਤੀ-ਪਤਨੀ ਵਲੋਂ ਮਾਮੂਲੀ ਤਕਰਾਰ ਦੇ ਚਲਦੇ ਘਰ ਦੇ ਨੇੜਿਓਂ ਲੰਘਦੀ ਨਹਿਰ ਵਿਚ ਛਾਲ ਮਾਰ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ। ਮ੍ਰਿਤਕ ਪਤੀ-ਪਤਨੀ ਆਪਣੇ ਪਿੱਛੇ 2 ਛੋਟੇ ਬੱਚੇ ਅਤੇ ਬਿਰਧ ਮਾਤਾ ਛੱਡ ਗਏ ਹਨ। 

ਇਹ ਵੀ ਪੜ੍ਹੋ : ਥਾਣਾ ਗੇਟ ਹਕੀਮਾਂ ਬਾਹਰ ਨੌਜਵਾਨ ਦੇ ਕਤਲ ਦੇ ਮਾਮਲੇ 'ਚ ਹੋਇਆ ਖੁਲਾਸਾ, cctv ਫੁਟੇਜ਼ ’ਚ ਕਾਤਲਾਂ ਦੀ ਹੋਈ ਪਛਾਣ

ਪ੍ਰਾਪਤ ਜਾਣਕਾਰੀ ਅਨੁਸਾਰ ਫਰੀਦਕੋਟ ਦੇ ਭੋਲੂਵਾਲਾ ਰੋਡ 'ਤੇ ਰਹਿਣ ਵਾਲੇ ਬੰਗਾਲੀ ਪਰਿਵਾਰ ਮੁੰਡੇ ਮਿੰਟੂ ਅਤੇ ਉਸ ਦੀ ਪਤਨੀ ਪ੍ਰਿਯੰਕਾ ਵਲੋਂ ਨਹਿਰ ਵਿਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ ਗਈ। ਨਹਿਰ ਦੇ ਕਿਨਾਰੇ  ਤੋਂ ਉਨ੍ਹਾਂ ਦੇ ਮੋਬਾਇਲ ਫੋਨ ਅਤੇ ਚੱਪਲਾਂ ਤੋਂ ਅੰਦਾਜਾ ਲਗਾਇਆ ਜਾ ਰਿਹਾ ਕਿ ਵਿਆਹੁਤਾ ਜੋੜੇ ਨੇ ਨਹਿਰ ਵਿਚ ਹੀ ਛਾਲ ਮਾਰੀ ਹੈ। 

ਇਹ ਵੀ ਪੜ੍ਹੋ : ਸੇਵਾਮੁਕਤ ਰੀਡਰ ਨੂੰ ਹਨੀ ਟਰੈਪ ’ਚ ਫਸਾ ਕੀਤਾ ਵੱਡਾ ਕਾਂਡ, ਇਕ ਵਿਅਕਤੀ ਤੇ ਔਰਤ ਗ੍ਰਿਫ਼ਤਾਰ

ਜਾਣਕਾਰੀ ਦਿੰਦਿਆਂ ਨਹਿਰ ਵਿਚ ਛਾਲ ਮਾਰਨ ਵਾਲੀ ਪ੍ਰਿਯੰਕਾ ਦੀ ਭੈਣ ਨੇ ਦੱਸਿਆ ਕਿ ਉਸ ਦੀ ਭੈਣ ਅਤੇ ਜੀਜੇ ਵਿਚ ਮਾਮੂਲੀ ਤਕਰਾਰ ਹੋਇਆ ਸੀ, ਜਿਸ ਕਾਰਨ ਉਹ ਨਹਿਰ ਵੱਲ ਭੱਜ ਗਏ ਅਤੇ ਉਨ੍ਹਾਂ ਦੇ ਮੋਬਾਇਲ ਅਤੇ ਚੱਪਲਾਂ ਨਹਿਰ ਤੋਂ ਮਿਲੀਆ ਹਨ। ਉਨ੍ਹਾਂ ਦੱਸਿਆ ਕਿ ਸਾਨੂੰ ਸ਼ੱਕ ਹੈ ਕਿ ਉਨ੍ਹਾਂ ਨੇ ਨਹਿਰ ਵਿਚ ਛਾਲ ਮਾਰ ਦਿੱਤੀ ਹੈ । ਇਸ ਝਗੜੇ ਬਾਰੇ ਪ੍ਰਿਯੰਕਾ ਨੇ ਆਪਣੀ ਭੈਣ ਨੂੰ ਫੋਨ ਰਾਹੀਂ ਦੱਸਿਆ ਸੀ। 

ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਸ਼ਰੇਆਮ ਨੌਜਵਾਨ ਦੇ ਗੋਲੀਆਂ ਮਾਰ ਕੀਤਾ ਕਤਲ (ਵੀਡੀਓ)

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News