ਪਾਕਿਸਤਾਨ ’ਚ ਨਾਬਾਲਗ ਹਿੰਦੂ ਕੁੜੀ ਨੂੰ ਅਗਵਾ ਕਰਕੇ ਕੀਤਾ ਨਿਕਾਹ

10/15/2023 3:48:51 PM

ਗੁਰਦਾਸਪੁਰ/ਅੰਮ੍ਰਿਤਸਰ/ਸਿੰਧ (ਵਿਨੋਦ, ਕੱਕੜ)- ਪਾਕਿਸਤਾਨ ਦੇ ਸਿੰਧ ਸੂਬੇ ਵਿਚ ਇਕ ਹਿੰਦੂ ਨਾਬਾਲਗ ਕੁੜੀ ਮੁਸਲਿਮ ਕੱਟੜਪੰਥੀਆਂ ਦਾ ਸ਼ਿਕਾਰ ਹੋ ਗਈ ਹੈ। ਕੁਝ ਦਿਨ ਪਹਿਲਾਂ ਅਗਵਾ ਹੋਣ ਤੋਂ ਬਾਅਦ ਉਸ ਦਾ ਧਰਮ ਪਰਿਵਰਤਨ ਕਰਵਾ ਕੇ ਮੁਸਲਿਮ ਮੁੰਡੇ ਨਾਲ ਵਿਆਹ ਕਰਵਾ ਦਿੱਤਾ ਗਿਆ। ਪੁਲਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਪਰ ਨਾ ਤਾਂ ਕੁੜੀ ਨੂੰ ਬਰਾਮਦ ਕੀਤਾ ਜਾ ਰਿਹਾ ਹੈ ਅਤੇ ਨਾ ਹੀ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ।

ਸਰਹੱਦ ਪਾਰ ਸੂਤਰਾਂ ਮੁਤਾਬਕ ਸਿੰਧ ਸੂਬੇ ਦੇ ਟਾਂਡੋ ਮੁਹੰਮਦ ਖਾਨ ’ਚ 13 ਸਾਲਾ ਹਿੰਦੂ ਕੁੜੀ ਰਾਧਾ ਮੇਘਵਾਰ ਨੂੰ ਕੁਝ ਲੋਕਾਂ ਨੇ ਅਗਵਾ ਕਰ ਲਿਆ। ਅਗਵਾ ਕੀਤੇ ਗਏ ਲੋਕਾਂ ਵਿਚ ਇਲਾਕੇ ਦੇ ਸਿਆਸੀ ਤੌਰ ’ਤੇ ਪ੍ਰਭਾਵਸ਼ਾਲੀ ਪਰਿਵਾਰ ਦਾ ਪੁੱਤਰ ਥਾਰੋ ਕਸ਼ਖੇਲ ਵੀ ਸ਼ਾਮਲ ਸੀ।

ਇਹ ਵੀ ਪੜ੍ਹੋ: ਤਾਂਤਰਿਕ ਦੀ ਕਰਤੂਤ ਨੇ ਉਡਾਏ ਪਰਿਵਾਰ ਦੇ ਹੋਸ਼, ਕੁੜੀ ਨਾਲ 3 ਮਹੀਨੇ ਟੱਪੀਆਂ ਹੱਦਾਂ ਤੇ ਖਿੱਚੀਆਂ ਅਸ਼ਲੀਲ ਤਸਵੀਰਾਂ

 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 
https://play.google.com/store/apps/details?id=com.jagbani&hl=en&pli=1

For IOS:- 
 https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

shivani attri

This news is Content Editor shivani attri