ਟਰੱਕ ਨਾਲ ਟੱਕਰ ਤੋਂ ਬਾਅਦ ਮੋਟਰਸਾਈਕਲ ਨੂੰ ਲੱਗੀ ਅੱਗ, ਜਿਊਂਦਾ ਸੜਿਆ ਨੌਜਵਾਨ
Saturday, Jun 08, 2024 - 06:11 PM (IST)
ਪਟਿਆਲਾ (ਬਲਜਿੰਦਰ) : ਸ਼ਹਿਰ ਦੇ ਨਵੇਂ ਬੱਸ ਸਟੈਂਡ ਦੇ ਕੋਲ ਬੀਤੀ ਰਾਤ ਟਰੱਕ ਨੇ ਮੋਟਰਸਾਇਕਲ ਨੂੰ ਟੱਕਰ ਮਾਰ ਦਿੱਤੀ। ਇਸ ਨਾਲ ਮੋਟਰਸਾਈਕਲ ਦੀ ਟੈਂਕੀ ਫਟ ਗਈ ਅਤੇ ਅੱਗ ਲੱਗ ਗਈ। ਅੱਗ ਲੱਗਣ ਕਰਾਣ ਮੋਟਰਸਾਈਕਲ ਸਵਾਰ ਜਿਊਂਦਾ ਸੜ ਗਿਆ। ਮ੍ਰਿਤਕ ਦੀ ਪਛਾਣ ਸਾਹਿਲ ਪੁੱਤਰ ਨਰਿੰਦਰ ਸਿੰਘ ਵਾਸੀ ਖੇੜੇ ਵਾਲਾ ਮੁਹੱਲਾ ਸਨੋਰ ਵਜੋਂ ਹੋਈ ਹੈ, ਜਿਸ ਦੀ ਉਮਰ 25 ਸਾਲ ਦੇ ਲਗਭਗ ਸੀ। ਮੋਟਰਸਾਈਕਲ ਨੂੰ ਅੱਗ ਲੱਗਣ ਤੋਂ ਬਾਅਦ ਟਰੱਕ ਨੂੰ ਵੀ ਅੱਗ ਲੱਗ ਗਈ ਅਤੇ ਅਚਾਨਕ ਦਹਿਸ਼ਤ ਵਾਲਾ ਮਾਹੌਲ ਬਣ ਗਿਆ ਅਤੇ ਟਰੱਕ ਤੇ ਮੋਟਰਸਾਇਕਲ ਦੋਵੇਂ ਸੜ ਕੇ ਸੁਆਹ ਹੋ ਗਏ।
ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਉਸ ਦਾ ਭਰਾ ਨਵੇਂ ਬੱਸ ਸਟੈਂਡ ਕੋਲ ਆਪਣੇ ਮੋਟਰਸਾਈਕਲ ’ਤੇ ਜਾ ਰਿਹਾ ਸੀ ਤਾਂ ਟਰੱਕ ਡਰਾਈਵਰ ਨੇ ਲਾਪਰਵਾਹੀ ਨਾਲ ਲਿਆ ਕੇ ਉਸ ਦੇ ਭਰਾ ਦੇ ਨੂੰ ਟੱਕਰ ਮਾਰ ਦਿੱਤੀ। ਟੱਕਰ ਮਾਰਦੇ ਹੀ ਮੋਟਰਸਾਈਕਲ ਦੀ ਟੈਂਕੀ ਫਟ ਗਈ ਅਤੇ ਅੱਗ ਲੱਗ ਗਈ ਜਿਸ ਵਿਚ ਉਸ ਦਾ ਭਰਾ ਸਾਹਿਲ ਜਿਊਂਦਾ ਹੀ ਸੜ ਗਿਆ ਅਤੇ ਉਸ ਦੀ ਮੌਕੇ ’ਤੇ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਇਸ ਨਾਲ ਹੀ ਟਰੱਕ ਨੂੰ ਵੀ ਅੱਗ ਲੱਗ ਗਈ ਅਤੇ ਟਰੱਕ ਵੀ ਸੜ ਗਿਆ। ਸੂਚਨਾ ਮਿਲਣ ਤੋਂ ਬਾਅਦ ਫਾਇਰ ਬਿਗ੍ਰੇਡ ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਅੱਗ ’ਤੇ ਕਾਬੂ ਪਾਇਆ। ਇਸ ਮਾਮਲੇ ਵਿਚ ਸੂਚਨਾ ਮਿਲਣ ਤੋਂ ਬਾਅਦ ਪੁਲਸ ਵੀ ਪਹੁੰਚ ਗਈ ਅਤੇ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।