ਬੱਸ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਜ਼ਖਮੀ
Monday, Dec 04, 2017 - 01:01 AM (IST)
ਰੂਪਨਗਰ, (ਵਿਜੇ)- ਪੀ. ਆਰ. ਟੀ. ਸੀ. ਦੀ ਬੱਸ ਦੀ ਟੱਕਰ ਨਾਲ ਇਕ ਮੋਟਰਸਾਈਕਲ ਸਵਾਰ ਜ਼ਖਮੀ ਹੋ ਗਿਆ। ਸਿਵਲ ਹਸਪਤਾਲ 'ਚ ਇਲਾਜ ਅਧੀਨ ਜ਼ਖਮੀ ਕੁਲਦੀਪ ਸਿੰਘ ਪੁੱਤਰ ਜੀਤ ਸਿੰਘ ਵਾਸੀ ਪਿੰਡ ਮਕੌੜੀ ਨੇ ਦੱਸਿਆ ਕਿ ਅੱਜ ਸਵੇਰੇ ਉਹ ਮੋਟਰਸਾਈਕਲ 'ਤੇ ਰੂਪਨਗਰ ਤੋਂ ਘਨੌਲੀ ਜਾ ਰਿਹਾ ਸੀ ਕਿ ਪਿੰਡ ਅਲੀਪੁਰ ਨੇੜੇ ਪੀ. ਆਰ. ਟੀ. ਸੀ. ਦੀ ਬੱਸ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਜ਼ਖਮੀ ਹੋ ਗਿਆ। ਜ਼ਖਮੀ ਨੂੰ ਸਿਵਲ ਹਸਪਤਾਲ ਰੂਪਨਗਰ ਵਿਖੇ ਪਹੁੰਚਾਇਆ ਗਿਆ।
