ਤੇਜ਼ ਰਫਤਾਰ ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਜ਼ਖਮੀ

07/07/2017 7:17:54 AM

ਕਪੂਰਥਲਾ, (ਮਲਹੋਤਰਾ)- ਕਪੂਰਥਲਾ-ਗੋਇੰਦਵਾਲ ਮਾਰਗ 'ਤੇ ਪਿੰਡ ਫੱਤੂਢੀਂਗਾ ਦੇ ਨਜ਼ਦੀਕ ਇਕ ਤੇਜ਼ ਰਫਤਾਰ ਵਾਹਨ ਵਲੋਂ ਟੱਕਰ ਮਾਰਨ ਨਾਲ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਦੇ ਜ਼ਖਮੀ ਹੋਣ ਦਾ ਸਮਾਚਾਰ ਮਿਲਿਆ ਹੈ। ਜ਼ਖਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ 'ਚ ਭਰਤੀ ਕਰਵਾਇਆ ਗਿਆ। ਟੱਕਰ ਮਾਰਨ ਉਪਰੰਤ ਘਟਨਾ ਸਥਾਨ ਤੋਂ ਭੱਜ ਰਹੇ ਵਾਹਨ ਚਾਲਕ ਨੂੰ ਪੁਲਸ ਨੇ ਸਥਾਨਕ ਲੋਕਾਂ ਦੀ ਸਹਾਇਤਾ ਨਾਲ ਕਾਬੂ ਕਰ ਲਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ 'ਚ ਇਲਾਜ ਅਧੀਨ ਬੱਬੂ ਪੁੱਤਰ ਸ਼ੇਰ ਸਿੰਘ ਨਿਵਾਸੀ ਪਿੰਡ ਅੰਮ੍ਰਿਤਪੁਰ ਛੰਨਾ ਨੇ ਦੱਸਿਆ ਕਿ ਉਹ ਆਪਣੇ ਪਿੰਡ ਦੇ ਹੀ ਬਲਦੇਵ ਸਿੰਘ ਪੁੱਤਰ ਕਸ਼ਮੀਰ ਸਿੰਘ ਦੇ ਨਾਲ ਮੋਟਰਸਾਈਕਲ 'ਤੇ ਜਾ ਰਿਹਾ ਸੀ ਕਿ ਜਦੋਂ ਉਹ ਪਿੰਡ ਫੱਤੂਢੀਂਗਾ ਦੇ ਕੋਲ ਪਹੁੰਚਿਆ ਤਾਂ ਇਕ ਤੇਜ਼ ਰਫਤਾਰ ਕਾਰ ਨੇ ਉਸਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਉਸਦਾ ਮੋਟਰਸਾਈਕਲ ਬੇਕਾਬੂ ਹੋ ਕੇ ਦੁਰਘਟਨਾਗ੍ਰਸਤ ਹੋ ਗਿਆ ਤੇ ਉਹ ਦੋਵੇਂ ਜ਼ਖਮੀ ਹੋ ਗਏ।