ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ, ਇਕ ਜ਼ਖਮੀ

07/28/2017 6:38:20 AM

ਕਪੂਰਥਲਾ, (ਮਲਹੋਤਰਾ)- ਤੇਜ਼ ਰਫਤਾਰ ਕਾਰ ਵਲੋਂ ਟੱਕਰ ਮਾਰਨ ਨਾਲ ਇਕ ਮੋਟਰਸਾਈਕਲ ਸਵਾਰ ਦੀ ਮੌਤ ਤੇ ਇਕ ਦੇ ਜ਼ਖਮੀ ਹੋਣ ਦਾ ਸਮਾਚਾਰ ਮਿਲਿਆ ਹੈ। ਪੁਲਸ ਵਲੋਂ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ 'ਚ ਭੇਜ ਦਿੱਤਾ ਗਿਆ ਤੇ ਜ਼ਖਮੀ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ 'ਚ ਦਾਖਲ ਕਰਵਾਇਆ ਗਿਆ। 
ਪ੍ਰਾਪਤ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਕਪੂਰਥਲਾ 'ਚ ਇਲਾਜ ਅਧੀਨ ਬਲਵਿੰਦਰ ਸਿੰਘ ਨਿਵਾਸੀ ਫੱਤੂਢੀਂਗਾ ਨੇ ਦੱਸਿਆ ਕਿ ਉਹ ਰਾਜੂ ਦੇ ਨਾਲ ਮੋਟਰਸਾਈਕਲ ਰਾਹੀਂ ਕਪੂਰਥਲਾ ਜਾ ਰਿਹਾ ਸੀ ਕਿ ਪਿੰਡ ਖੀਰਾਂਵਾਲੀ ਦੇ ਨਜ਼ਦੀਕ ਇਕ ਤੇਜ਼ ਰਫਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਉਹ ਜ਼ਖਮੀ ਹੋ ਗਿਆ ਤੇ ਰਾਜੂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਸ ਨੇ ਕਾਰ ਚਾਲਕ ਨੂੰ ਕਾਰ ਸਮੇਤ ਕਾਬੂ ਕਰਕੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ।