ਸੜਕ ਹਾਦਸੇ ''ਚ ਮੋਟਰਸਾਈਕਲ ਸਵਾਰ ਜ਼ਖਮੀ

11/06/2017 6:23:30 AM

ਕਪੂਰਥਲਾ, (ਮਲਹੋਤਰਾ)- ਕਪੂਰਥਲਾ-ਸੁਲਤਾਨਪੁਰ ਲੋਧੀ ਮਾਰਗ 'ਤੇ ਆਰ. ਸੀ. ਐੱਫ. ਦੇ ਨਜ਼ਦੀਕ ਮੋਟਰਸਾਈਕਲ ਸਵਾਰ ਬੇਕਾਬੂ ਹੋ ਕੇ ਦੁਰਘਟਨਾਗ੍ਰਸਤ ਹੋਣ ਨਾਲ ਇਕ ਬਜ਼ੁਰਗ ਵਿਅਕਤੀ ਦੇ ਜ਼ਖਮੀ ਹੋਣ ਦਾ ਸਮਾਚਾਰ ਮਿਲਿਆ ਹੈ। ਜ਼ਖਮੀ ਨੂੰ ਇਲਾਜ ਲਈ ਸਥਾਨਕ ਲੋਕਾਂ ਦੀ ਸਹਾਇਤਾ ਨਾਲ ਸਿਵਲ ਹਸਪਤਾਲ 'ਚ ਭਰਤੀ ਕਰਵਾਇਆ ਗਿਆ।
ਜ਼ੇਰੇ ਇਲਾਜ ਸੁਖਦੇਵ ਸਿੰਘ (55) ਪੁੱਤਰ ਬਲਵੰਤ ਸਿੰਘ ਵਾਸੀ ਪਿੰਡ ਸੈਦਪੁਰ ਨੇ ਦੱਸਿਆ ਕਿ ਉਹ ਜਲੰਧਰ ਤੋਂ ਆਪਣਾ ਕੰਮ ਖਤਮ ਕਰਨ ਤੋਂ ਬਾਅਦ ਪਿੰਡ ਵਾਪਸ ਜਾ ਰਿਹਾ ਸੀ, ਜਦੋਂ ਉਹ ਰੇਲ ਡੱਬਾ ਕਾਰਖਾਨਾ ਗੇਟ ਦੇ ਨਜ਼ਦੀਕ ਪਹੁੰਚਿਆ ਤਾਂ ਕ੍ਰਿਕਟ ਖੇਡ ਰਹੇ ਬੱਚੇ ਦੀ ਗੇਂਦ ਉਸਨੂੰ ਲੱਗ ਗਈ, ਜਿਸ ਨਾਲ ਉਸਦਾ ਮੋਟਰਸਾਈਕਲ ਬੇਕਾਬੂ ਹੋ ਕੇ ਦੁਰਘਟਨਾਗ੍ਰਸਤ ਹੋ ਗਿਆ।