ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਗੰਭੀਰ ਜ਼ਖਮੀ

Friday, Oct 06, 2017 - 06:36 AM (IST)

ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਗੰਭੀਰ ਜ਼ਖਮੀ

ਬਨੂੜ, (ਗੁਰਪਾਲ)- ਬਨੂੜ ਤੋਂ ਰਾਜਪੁਰਾ ਨੂੰ ਜਾਂਦੇ ਰਾਸ਼ਟਰੀ ਰਾਜ ਮਾਰਗ 'ਤੇ ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਮੋਟਰਸਾਈਕਲ ਨੌਜਵਾਨ ਦੇ ਗੰਭੀਰ ਜ਼ਖਮੀ ਹੋ ਜਾਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਨੇੜਲੇ ਪਿੰਡ ਬੂਟਾ ਸਿੰਘ ਵਾਲਾ ਦਾ ਵਸਨੀਕ ਨੌਜਵਾਨ ਜਤਿੰਦਰ ਸਿੰਘ ਪੁੱਤਰ ਅਮਰੀਕ ਸਿੰਘ ਆਪਣੇ ਮੋਟਰਸਾਈਕਲ 'ਤੇ ਬਨੂੜ ਵੱਲ ਆ ਰਿਹਾ ਸੀ। ਜਦੋਂ ਉਹ ਬਨੂੜ ਤੋਂ ਰਾਜਪੁਰਾ ਨੂੰ ਜਾਂਦੇ ਪਿੰਡ ਜੰਗਪੁਰਾ ਟੀ-ਪੁਆਇੰਟ 'ਤੇ ਪਹੁੰਚਿਆ ਤਾਂ ਸਾਹਮਣੇ ਤੋਂ ਆ ਰਹੀ ਇਕ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਭਿਆਨਕ ਟੱਕਰ ਮਾਰ ਦਿੱਤੀ। ਮੋਟਰਸਾਈਕਲ ਸਵਾਰ ਗੰਭੀਰ ਜ਼ਖਮੀ ਹੋ ਗਿਆ। 
ਗੰਭੀਰ ਜ਼ਖਮੀ ਨੂੰ ਚੁੱਕ ਕੇ ਇਲਾਜ ਲਈ ਸਿਵਲ ਹਸਪਤਾਲ ਬਨੂੜ ਵਿਖੇ ਭਰਤੀ ਕਰਵਾਇਆ ਗਿਆ। ਡਾਕਟਰਾਂ ਨੇ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਚੰਡੀਗੜ੍ਹ ਦੇ ਸੈਕਟਰ-32 'ਚ ਸਥਿਤ ਹਸਪਤਾਲ ਵਿਖੇ ਰੈਫਰ ਕਰ ਦਿੱਤਾ। ਸੰਪਰਕ ਕਰਨ 'ਤੇ ਹੌਲਦਾਰ ਮਹਿੰਦਰ ਧੋਨੀ ਨੇ ਦੱਸਿਆ ਕਿ ਦੋਵੇਂ ਵਾਹਨਾਂ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। 


Related News